ਜਲੰਧਰ (ਗੁਲਸ਼ਨ, ਸੁਧੀਰ)– ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਮਚੇ ਹੰਗਾਮੇ ਤੋਂ ਬਾਅਦ ਪੰਜਾਬ ਵਿਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅਹਿਤਿਆਤ ਵਜੋਂ ਸ਼ਨੀਵਾਰ ਨੂੰ ਸਿਟੀ ਰੇਲਵੇ ਸਟੇਸ਼ਨ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਜ਼ਿਲ੍ਹੇ ਦੇ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਵੀ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਟੇਸ਼ਨ ’ਤੇ ਕਮਿਸ਼ਨਰੇਟ ਪੁਲਸ ਦੇ ਕਈ ਉੱਚ ਅਧਿਕਾਰੀਆਂ ਨੇ ਸਾਰਾ ਦਿਨ ਸਟੇਸ਼ਨ ’ਤੇ ਡੇਰਾ ਜਮਾਈ ਰੱਖਿਆ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ: ਸੁਲਝੀ ਅੰਨ੍ਹੇ ਕਤਲ ਦੀ ਗੁੱਥੀ, ਨਸ਼ੇ ਲਈ 20 ਰੁਪਏ ਨਾ ਦੇਣ 'ਤੇ ਪੁੱਤ ਨੇ ਹੀ ਕੀਤਾ ਮਾਂ ਦਾ ਕਤਲ
ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ, ਏ. ਡੀ. ਸੀ. ਪੀ. ਸਿਟੀ-1 ਸੁਹੇਲ ਮੀਰ, ਏ. ਸੀ. ਪੀ. ਬਲਕਾਰ ਸਿੰਘ ਪੀ. ਪੀ. ਐੱਸ., ਸਹਾਇਕ ਪੁਲਸ ਕਮਿਸ਼ਨਰ ਵਿਸ਼ੇਸ਼ ਸ਼ਾਖਾ-ਸਹਿ-ਸਹਾਇਕ ਕਮਿਸ਼ਨਰ ਉੱਤਰੀ ਜਲੰਧਰ ਅਤੇ ਹਰਪ੍ਰੀਤ ਸਿੰਘ ਪੀ. ਪੀ. ਐੱਸ., ਡੀ. ਐੱਸ. ਪੀ. 75 ਬਟਾਲੀਅਨ ਪੰਜਾਬ ਹਥਿਆਰਬੰਦ ਪੁਲਸ ਜਲੰਧਰ ਦੀ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਹਨ।
ਰੇਲਵੇ ਸਟੇਸ਼ਨ ’ਤੇ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਆਈ. ਪੀ. ਐੱਸ. ਨੇ ਦੱਸਿਆ ਕਿ ਹਾਲਾਤ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਕਿਸੇ ਵੀ ਗਲਤ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਹੌਲ ਖਰਾਬ ਨਾ ਹੋਵੇ, ਇਸ ਦੇ ਲਈ ਸੁਰੱਖਿਆ ਦੇ ਪ੍ਰਬੰਧ ਤਸੱਲੀਬਖਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਡੀ. ਸੀ. ਪੀ. ਤੇਜਾ ਨੇ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਵੀ ਚੈਕਿੰਗ ਮੁਹਿੰਮ ਚਲਾਈ ਗਈ ਹੈ।
ਇਹ ਵੀ ਪੜ੍ਹੋ: ਦੁਨੀਆ ਦੇ 30 ਤੋਂ ਵੱਧ ਦੇਸ਼ਾਂ ’ਚ ਲਾਗੂ ਹੈ ਅਗਨੀਪਥ ਵਰਗੀ ਯੋਜਨਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
CM ਮਾਨ ਨੇ 'ਆਪ' ਉਮੀਦਵਾਰ ਦੇ ਹੱਕ 'ਚ ਕੱਢਿਆ ਰੋਡ ਸ਼ੋਅ, ਵਿਰੋਧੀਆਂ 'ਤੇ ਕੱਸੇ ਤੰਜ (ਤਸਵੀਰਾਂ)
NEXT STORY