ਜਲੰਧਰ (ਸੁਧੀਰ, ਕੁੰਦਨ, ਪੰਕਜ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਇਕ ਵਿਸ਼ੇਸ਼ ਮੁਹਿੰਮ ਚਲਾਈ, ਜਿਸ ਦੌਰਾਨ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਨਸ਼ੀਲੇ ਪਦਾਰਥ, ਨਾਜਾਇਜ਼ ਸ਼ਰਾਬ ਅਤੇ ਵਾਹਨ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਤਹਿਸੀਲਾਂ ਦੇ ਇਨ੍ਹਾਂ 34 ਮੁਲਾਜ਼ਮਾਂ ਦੇ ਹੋਏ ਤਬਾਦਲੇ, ਜਾਣੋ ਪੂਰੇ ਵੇਰਵੇ
ਇਸ ਸਬੰਧੀ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਵੱਖ-ਵੱਖ ਪੁਲਸ ਥਾਣਿਆਂ ਵੱਲੋਂ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਤੀਵਿਧੀਆਂ ਵਿਚ ਸ਼ਾਮਲ 15 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਚ 4 ਨਸ਼ਾ ਸਪਲਾਇਰ/ਸਮੱਗਲਰ ਸ਼ਾਮਲ ਸਨ। ਇਸ ਦੌਰਾਨ ਐੱਨ. ਡੀ. ਪੀ. ਐੱਸ. ਐਕਟ ਤਹਿਤ 8 ਮਾਮਲੇ ਦਰਜ ਕੀਤੇ ਗਏ ਅਤੇ 46 ਗ੍ਰਾਮ ਹੈਰੋਇਨ ਸਮੇਤ 61 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਇਹ ਵੀ ਪੜ੍ਹੋ: Punjab: ਦੁਕਾਨਦਾਰਾਂ ਨੂੰ ਨਵੇਂ ਹੁਕਮ ਜਾਰੀ, ਲੱਗੀ ਇਹ ਸਖ਼ਤ ਪਾਬੰਦੀ
ਉਨ੍ਹਾਂ ਅੱਗੇ ਕਿਹਾ ਕਿ ਪੁਲਸ ਨੇ ਇਕ ਕਾਰ ਅਤੇ ਇਕ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਇਸ ਤੋਂ ਇਲਾਵਾ ਪੁਲਸ ਨੇ 36000 ਮਿਲੀ ਲੀਟਰ ਗੈਰ-ਕਾਨੂੰਨੀ ਸ਼ਰਾਬ ਵੀ ਜ਼ਬਤ ਕੀਤੀ ਅਤੇ ਇਸ ਵਿਚ ਸ਼ਾਮਲ ਇਕ ਵਿਅਕਤੀ ਨੂੰ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ 6 ਨਸ਼ੇੜੀਆਂ ਨੂੰ ਮੁੜ-ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਇਸ ਮਸ਼ਹੂਰ ਕਲੱਬ 'ਤੇ ਹੋ ਗਈ ਵੱਡੀ ਕਾਰਵਾਈ, ਲਾਇਸੈਂਸ ਕੀਤਾ ਗਿਆ ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸ਼ਨੀਵਾਰ ਤੇ ਐਤਵਾਰ ਨਹੀਂ ਹੋਵੇਗੀ ਸਰਕਾਰੀ ਛੁੱਟੀ, ਖੁੱਲ੍ਹੇ ਰਹਿਣਗੇ ਦਫ਼ਤਰ
NEXT STORY