ਜਲੰਧਰ (ਜਸਪ੍ਰੀਤ)- ਅਪਰਾਧਿਕ ਅਨਸਰਾਂ ਵੱਲੋਂ ਹਥਿਆਰਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਕੀਤੀ ਗਈ ਇਕ ਬੇਮਿਸਾਲ ਕਾਰਵਾਈ ਤਹਿਤ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿੱਚ 56 ਅਸਲਾ ਲਾਇਸੈਂਸ ਰੱਦ ਕੀਤੇ ਹਨ। ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਜਲੰਧਰ ਨੇ ਅਪਰਾਧਕ ਪਿਛੋਕੜ ਵਾਲੇ ਵਿਅਕਤੀਆਂ ਦੁਆਲੇ ਸ਼ਿਕੰਜਾ ਕੱਸਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 56 ਅਸਲਾ ਲਾਇਸੈਂਸ ਰੱਦ ਕੀਤੇ ਗਏ ਹਨ ਅਤੇ ਉਨ੍ਹਾਂ ਕਿਹਾ ਕਿ ਰੱਦ ਕੀਤੇ ਗਏ ਜ਼ਿਆਦਾਤਰ ਲਾਇਸੈਂਸ ਅਪਰਾਧਿਕ ਰਿਕਾਰਡ ਵਾਲੇ ਵਿਅਕਤੀਆਂ ਦੇ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ 56 ਲਾਇਸੈਂਸਧਾਰੀਆਂ ਵਿੱਚੋਂ 13 ਖ਼ਿਲਾਫ਼ ਅਸਲਾ ਐਕਟ ਤਹਿਤ, 13 ਖ਼ਿਲਾਫ਼ ਕਤਲ ਦੀ ਕੋਸ਼ਿਸ਼, 6 ਐੱਨ. ਡੀ. ਪੀ. ਐੱਸ. ਐਕਟ ਤਹਿਤ, 6 ਕਤਲ ਦੇ, 5 ਚੋਰੀ ਦੇ ਅਤੇ 13 ਖ਼ਿਲਾਫ਼ ਵੱਖ-ਵੱਖ ਆਈ. ਪੀ. ਸੀ. ਦੀ ਉਲੰਘਣਾ ਲਈ ਐੱਫ਼. ਆਈ. ਆਰ. ਦਰਜ ਹੈ ।
ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: PUBG ਦੀ ਦੀਵਾਨਗੀ ਨੇ ਲਈ 12ਵੀਂ ਦੇ ਵਿਦਿਆਰਥੀ ਦੀ ਜਾਨ, ਮਾਂ ਨੇ ਰੋਕਿਆ ਤਾਂ ਕਰ ਲਈ ਖ਼ੁਦਕੁਸ਼ੀ
ਪੁਲਸ ਕਮਿਸ਼ਨਰ ਨੇ ਕਿਹਾ ਕਿ ਇਸ ਨਿਰਣਾਇਕ ਕਾਰਵਾਈ ਦਾ ਉਦੇਸ਼ ਚਿਤਾਵਨੀ ਦੇਣਾ ਹੈ ਕਿ ਲਾਇਸੈਂਸਸ਼ੁਦਾ ਹਥਿਆਰਾਂ ਦੀ ਦੁਰਵਰਤੋਂ ਅਤੇ ਅਪਰਾਧ ਨੂੰ ਨਕੇਲ ਕੱਸਣਾ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਸੈਂਸਾਂ ਨੂੰ ਰੱਦ ਕਰਨਾ ਗਵਾਹੀ ਦਿੰਦਾ ਹੈ ਕਿ ਕਮਿਸ਼ਨਰੇਟ ਪੁਲਸ ਇਸ ਗੱਲ 'ਤੇ ਜ਼ੋਰ ਦੇ ਰਹੀ ਹੈ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਇਸ ਅਪਰੇਸ਼ਨ ਦਾ ਉਦੇਸ਼ ਸੰਭਾਵੀ ਹਿੰਸਾ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਘਟਾਉਣਾ ਹੈ।
ਪੁਲਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਹ ਸ਼ਹਿਰ ਦੇ ਸਾਰੇ ਵਸਨੀਕਾਂ ਲਈ ਇਕ ਸੁਰੱਖਿਅਤ ਅਤੇ ਸ਼ਾਂਤਮਈ ਮਾਹੌਲ ਪੈਦਾ ਕਰਨ ਵੱਲ ਇਕ ਕਦਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਜਲੰਧਰ ਕਮਿਸ਼ਨਰੇਟ ਪੁਲਸ ਦੀ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਦੀ ਦ੍ਰਿੜ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਕਮਿਸ਼ਨਰੇਟ ਪੁਲਸ ਜਲੰਧਰ ਨੂੰ ਸ਼ਾਂਤਮਈ ਅਤੇ ਅਪਰਾਧ ਮੁਕਤ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਇਹ ਵੀ ਪੜ੍ਹੋ- ਛੁੱਟੀ 'ਤੇ ਆਏ ਫ਼ੌਜੀ ਦੀ ਸੂਏ 'ਚੋਂ ਮਿਲੀ ਗਲੀ-ਸੜੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
CM ਮਾਨ ਨੇ ਫਿਰ ਕੱਸਿਆ ਅਕਾਲੀ ਦਲ 'ਤੇ ਤੰਜ, ਕਿਹਾ- "ਰੱਸੀ ਸੜ ਗਈ ਪਰ ਵਲ਼ ਨਹੀਂ ਗਿਆ" (ਵੀਡੀਓ)
NEXT STORY