ਜਲੰਧਰ (ਚੋਪੜਾ)–ਕੋਵਿਡ-19 ਮਾਮਲਿਆਂ ਕਾਰਨ ਹੋਣ ਵਾਲੀ ਮੌਤ ਦਰ ਨੂੰ ਕਾਬੂ ਵਿਚ ਰੱਖਣ ਲਈ ਅਧਿਕਾਰੀ ਬਹੁਮੰਤਵੀ ਰਣਨੀਤੀ ਨੂੰ ਅਪਣਾਉਣ। ਉਕਤ ਨਿਰਦੇਸ਼ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕੋਵਿਡ-19 ਸਬੰਧੀ ਮੀਟਿੰਗ ਵਿਚ ਜਾਇਜ਼ਾ ਲੈਣ ਦੌਰਾਨ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਦਿੱਤੇ। ਇਸ ਦੌਰਾਨ ਉਨ੍ਹਾਂ ਨਾਲ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਜਲੰਧਰ ਵਿਖੇ ਭਾਜਪਾ ਆਗੂ ਦੇ ਮੁੰਡੇ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
ਡਿਪਟੀ ਕਮਿਸ਼ਨਰ ਨੇ ਕੋਵਿਡ-19 ਮਾਮਲਿਆਂ ਦੀ ਜਲਦੀ ਪਛਾਣ ਅਤੇ ਇਲਾਜ ਦਾ ਫਾਰਮੂਲਾ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਸੰਵੇਦਨਸ਼ੀਲ ਗਰੁੱਪ ਵਿਚ ਇਮਿਊਨਿਟੀ ਦੇ ਪੱਧਰ ਨੂੰ ਵਧਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲੁਆਉਣ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ 71751 ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਾਈ ਜਾ ਚੁੱਕੀ ਹੈ, ਜਿਨ੍ਹਾਂ ਵਿਚ 24703 ਬਜ਼ੁਰਗ ਅਤੇ 45 ਤੋਂ 59 ਸਾਲ ਦੇ 6525 ਹੋਰ ਸਹਿ-ਬੀਮਾਰੀਆਂ ਤੋਂ ਗ੍ਰਸਤ ਲੋਕ ਸ਼ਾਮਲ ਹਨ। ਕੁਝ ਹੀ ਦਿਨਾਂ ਵਿਚ ਕੋਵਿਡ ਵੈਕਸੀਨ ਲੁਆਉਣ ਲਈ 100 ਤੋਂ ਜ਼ਿਆਦਾ ਸਾਈਟਾਂ ਦੇ ਸ਼ੁਰੂ ਹੋਣ ਨਾਲ 10,000 ਲੋਕਾਂ ਨੂੰ ਵੈਕਸੀਨ ਲੁਆਉਣ ਦੀ ਸਮਰੱਥਾ ਨੂੰ ਵਧਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਰਾਤ ਦੇ ਕਰਫ਼ਿਊ ਦੌਰਾਨ ਜਲੰਧਰ ’ਚ ਵੱਡੀ ਵਾਰਦਾਤ, ਜਸ਼ਨ ਮਨਾਉਂਦਿਆਂ ਨੌਜਵਾਨਾਂ ਨੇ ਦਾਗੇ ਫਾਇਰ
ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ ਕੇਅਰ ਸੈਂਟਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੈਦਾ ਹੋਣ ਤੋਂ ਰੋਕਣ ਲਈ ਲੈਵਲ-2 ਅਤੇ ਲੈਵਲ-3 ਦੇ ਕੋਵਿਡ ਕੇਅਰ ਸੈਂਟਰਾਂ ਵਿਚ ਬੈੱਡਾਂ ਦੀ ਉਪਲੱਬਧਤਾ ਦੀ ਜਾਂਚ ਲਈ ਲਗਾਤਾਰ ਦੌਰੇ ਕਰਨ। ਇਸ ਮੌਕੇ ਸਿਵਲ ਸਰਜਨ ਡਾ. ਬਲਵੰਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ, ਐੱਸ. ਡੀ. ਐੱਮਜ਼ ਗੌਰਵ ਜੈਨ ਅਤੇ ਡਾ. ਜੈਇੰਦਰ ਸਿੰਘ ਸਮੇਤ ਕਈ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਤੋਂ ਵੱਡੀ ਖ਼ਬਰ: ਭੱਠੇ ’ਤੇ ਮਜ਼ਦੂਰੀ ਕਰਨ ਵਾਲੀ ਬੀਬੀ 6 ਬੱਚਿਆਂ ਸਣੇ ਸ਼ੱਕੀ ਹਾਲਾਤ ’ਚ ਲਾਪਤਾ
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਬੀਬੀ ਜਗੀਰ ਕੌਰ ਨੇ PM ਮੋਦੀ ਨੂੰ ਲਿਖਿਆ ਪੱਤਰ
NEXT STORY