ਜਲੰਧਰ (ਰੱਤਾ): ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਜਲੰਧਰ 'ਚ ਵੀ ਮਾਰੂ ਹੁੰਦਾ ਜਾ ਰਿਹਾ ਹੈ। ਅੱਜ ਮੰਗਲਵਾਰ ਨੂੰ ਜਲੰਧਰ 'ਚ 8 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੀ ਉਮਰ 55 ਸਾਲ ਦੱਸੀ ਜਾ ਰਹੀ ਹੈ ਜੋ ਗੁਰੂ ਨਾਨਕ ਨਗਰ ਦਾ ਰਹਿਣ ਵਾਲਾ ਸੀ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 22 ਹੋ ਗਈ ਹੈ।
ਇਹ ਵੀ ਪੜ੍ਹੋ: ਕੀ 2022 'ਚ 'ਨਸ਼ਾ' ਮੁੜ ਬਣੇਗਾ ਸੱਤਾ 'ਤੇ ਕਾਬਜ਼ ਹੋਣ ਦਾ ਮੁੱਖ ਮੁੱਦਾ ਜਾਂ ਫਿਰ.....?
ਦੇਸ਼ 'ਚ ਕੋਰੋਨਾ ਦੇ 18,522 ਨਵੇਂ ਮਾਮਲੇ, 3 ਲੱਖ ਤੋਂ ਵਧੇਰੇ ਲੋਕ ਹੋਏ ਠੀਕ
ਦੇਸ਼ ਵਿਚ ਕੋਰੋਨਾ ਵਾਇਰਸ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ਵਿਚ ਵਾਇਰਸ ਦੇ 18,522 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਪੀੜਤਾਂ ਦਾ ਅੰਕੜਾ 5.66 ਲੱਖ ਦੇ ਪਾਰ ਪਹੁੰਚ ਗਿਆ ਹੈ। ਸਿਹਤ ਮੰਤਰਾਲਾ ਵਲੋਂ ਮੰਗਲਵਾਰ ਭਾਵ ਅੱਜ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ 18,522 ਨਵੇਂ ਮਾਮਲਿਆਂ ਨਾਲ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 5,66,840 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਕੋਰੋਨਾ ਨਾਲ 418 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 16,893 ਤੱਕ ਪੁੱਜ ਗਈ ਹੈ। ਦੂਜੇ ਪਾਸੇ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ 'ਚ ਵੀ ਇਜ਼ਾਫਾ ਹੋ ਰਿਹਾ ਹੈ ਅਤੇ ਇਸ ਸਮੇਂ ਦੌਰਾਨ 13,099 ਰੋਗੀ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 3,34,822 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ ਅਜੇ ਕੋਰੋਨਾ ਵਾਇਰਸ ਦੇ 2,15,125 ਸਰਗਰਮ ਮਾਮਲੇ ਹਨ।
ਇਹ ਵੀ ਪੜ੍ਹੋ: ਭਾਰਤ ਪਾਕਿ ਬਾਰਡਰ 'ਤੇ ਬੀ.ਐੱਸ.ਐੱਫ. ਵਲੋਂ 55 ਕਰੋੜ ਦੀ ਹੈਰੋਇਨ ਬਰਾਮਦ
ਕੋਰੋਨਾ ਦੀ ਦਵਾਈ ਬਣਾਉਣ ਦਾ ਦਾਅਵਾ ਕਰਨ ਵਾਲੇ ਰਾਮਦੇਵ ਖ਼ਿਲਾਫ਼ ਪਟੀਸ਼ਨ ਮਨਜ਼ੂਰ
NEXT STORY