ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ’ਚ ਕੋਰੋਨਾ ਇਕ ਵਾਰ ਫਿਰ ਕਿਵੇਂ ਬੇਲਗਾਮ ਹੁੰਦਾ ਜਾ ਰਿਹਾ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕੋਰੋਨਾ ਦੇ ਐਕਟਿਵ ਕੇਸਾਂ ਦਾ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ। ਵਰਣਨਯੋਗ ਹੈ ਕਿ 2 ਜਨਵਰੀ ਨੂੰ ਜ਼ਿਲ੍ਹੇ ’ਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਸਿਰਫ਼ 141 ਸੀ, ਜੋਕਿ ਸਿਰਫ 7 ਦਿਨਾਂ ’ਚ ਭਾਵ 9 ਜਨਵਰੀ ਨੂੰ 1400 ਤਕ ਪਹੁੰਚ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਮਹਿਕਮੇ ਨੂੰ ਸੋਮਵਾਰ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲੈਬਾਰਟਰੀਆਂ ਤੋਂ ਕੁੱਲ 298 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ। ਇਸ ਦੇ ਨਾਲ ਹੀ 68 ਸਾਲਾ ਮਹਿਲਾ ਦੀ ਵੀ ਕੋਰੋਨਾ ਕਰਕੇ ਮੌਤ ਹੋ ਗਈ। ਇਥੇ ਦੱਸਣਯੋਗ ਹੈ ਕਿ ਐਤਵਾਰ ਨੂੰ 1,838 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਅਤੇ ਐਕਟਿਵ ਕੇਸਾਂ ’ਚੋਂ 24 ਹੋਰ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ 2,559 ਹੋਰ ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।
ਇਹ ਵੀ ਪੜ੍ਹੋ: ਜਲੰਧਰ: ਚੋਣ ਜ਼ਾਬਤੇ ’ਚ ਇਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਧਿਆਨ, ਐਪ ਜ਼ਰੀਏ ਤੁਹਾਡੇ ’ਤੇ ਰਹੇਗੀ ਪੂਰੀ ਨਜ਼ਰ
ਇਕ ਬਹੁਤ ਵੱਡਾ ਸਵਾਲ
ਅੰਮ੍ਰਿਤਸਰ ਏਅਰਪੋਰਟ ’ਤੇ ਕੋਰੋਨਾ ਪਾਜ਼ੇਟਿਵ ਆਏ 16 ਯਾਤਰੀਆਂ ’ਚੋਂ ਜਲੰਧਰ ’ਚ ਸਿਰਫ਼ ਇਕ ਯਾਤਰੀ ਦੀ ਰਿਪੋਰਟ ਆਈ ਪਾਜ਼ੇਟਿਵ
ਪਿਛਲੇ ਦਿਨੀਂ ਇਟਲੀ ਤੋਂ ਆਉਣ ਵਾਲੇ ਜਿਹੜੇ ਯਾਤਰੀਆਂ ਦੇ ਕੋਰੋਨਾ ਟੈਸਟ ਕੀਤੇ ਗਏ ਸਨ, ਉਨ੍ਹਾਂ ’ਚੋਂ ਪਾਜ਼ੇਟਿਵ ਆਉਣ ਵਾਲੇ 16 ਯਾਤਰੀ ਅਜਿਹੇ ਸਨ, ਜਿਹੜੇ ਕਿ ਜ਼ਿਲ੍ਹਾ ਜਲੰਧਰ ਨਾਲ ਸਬੰਧਤ ਸਨ। ਸਿਹਤ ਮਹਿਕਮੇ ਨੂੰ ਏਅਰਪੋਰਟ ਅਥਾਰਿਟੀ ਤੋਂ ਜਦੋਂ ਇਨ੍ਹਾਂ 16 ਯਾਤਰੀਆਂ ਦੀ ਲਿਸਟ ਪ੍ਰਾਪਤ ਹੋਈ ਤਾਂ ਮਹਿਕਮੇ ਨੇ ਇਨ੍ਹਾਂ ’ਚੋਂ 14 ਲੋਕਾਂ ਦੇ ਦੋਬਾਰਾ ਸੈਂਪਲ ਲਏ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ 14 ਲੋਕਾਂ ’ਚੋਂ 10 ਦੀ ਰਿਪੋਰਟ ਸਿਹਤ ਮਹਿਕਮੇ ਕੋਲ ਪਹੁੰਚ ਚੁੱਕੀ ਹੈ ਅਤੇ ਇਨ੍ਹਾਂ ’ਚੋਂ ਸਿਰਫ਼ ਇਕ ਯਾਤਰੀ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜਦਕਿ ਚਾਰ ਯਾਤਰੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਅਜਿਹੇ ’ਚ ਇਕ ਬਹੁਤ ਵੱਡਾ ਸਵਾਲ ਇਹ ਹੈ ਕਿ ਕੀ ਅੰਮ੍ਰਿਤਸਰ ਏਅਰਪੋਰਟ ’ਤੇ ਰਿਪੋਰਟ ਸਹੀ ਨਹੀਂ ਆਈ ਜਾਂ ਫਿਰ ਜ਼ਿਲ੍ਹਾ ਜਲੰਧਰ ’ਚ ਕੋਈ ਗੜਬੜ ਹੈ।
ਇਹ ਵੀ ਪੜ੍ਹੋ: ਪੰਜਾਬ ਚੋਣਾਂ ’ਚ NRIs ਦਾ ਹੁੰਦੈ ਅਹਿਮ ਰੋਲ, ਪਾਰਟੀਆਂ ਦੀ ਰਹੇਗੀ ਵਿਸ਼ੇਸ਼ ਨਜ਼ਰ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤਕ ਕੁਝ ਸੈਂਪਲ-19,17,345
ਨੈਗੇਟਿਵ ਆਏ-17,77,380
ਪਾਜ਼ੇਟਿਵ ਆਏ-65,135
ਡਿਸਚਾਰਜ ਹੋਏ-62,333
ਮੌਤਾਂ ਹੋਈਆਂ-1,502
ਐਕਟਿਵ ਕੇਸ-1400
ਇਹ ਵੀ ਪੜ੍ਹੋ: ਜੰਡਿਆਲਾ ਦੇ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦਾ ਕਤਲ, ਸੈਂਟਰ ਦੇ ਮਾਲਕ ਸਣੇ 3 ਵਿਅਕਤੀਆਂ 'ਤੇ ਕੇਸ ਦਰਜ
ਐਤਵਾਰ ਜ਼ਿਲ੍ਹੇ ’ਚ 2,706 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਐਤਵਾਰ ਨੂੰ 2,706 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਕੁਝ ਥਾਵਾਂ ’ਤੇ ਆਯੋਜਿਤ ਕੈਂਪਾਂ ’ਚ ਐਤਵਾਰ ਨੂੰ ਜਿਹੜੇ 2,706 ਲੋਕਾਂ ਨੇ ਵੈਕਸੀਨ ਲੁਆਈ, ਉਨ੍ਹਾਂ ’ਚੋਂ ਵਧੇਰੇ ਨੂੰ ਦੂਜੀ ਅਤੇ ਕੁਝ ਨੂੰ ਪਹਿਲੀ ਡੋਜ਼ ਲੱਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤਕ 15,28,576 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ’ਚੋਂ 10,27,285 ਲੋਕਾਂ ਨੂੰ ਦੋਵੇਂ ਡੋਜ਼ਾਂ ਲੱਗ ਚੁੱਕੀਆਂ ਹਨ।
ਇਹ ਵੀ ਪੜ੍ਹੋ: ਜਲੰਧਰ: ਕੁੜੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਰਾਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪ੍ਰਿਅੰਕਾ ਗਾਂਧੀ ਨੂੰ 'ਬ੍ਰੀਫ' ਕਰਨ ਦੇ ਬਿਆਨ 'ਤੇ ਘਿਰੇ CM ਚੰਨੀ, ਭਾਜਪਾ ਨੇ ਚੁੱਕੇ ਵੱਡੇ ਸਵਾਲ
NEXT STORY