ਜਲੰਧਰ (ਖੁਰਾਣਾ) : ਜਲੰਧਰ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਦੀ ਵਸੂਲੀ ਵਧਾਉਣ ਲਈ ਹੁਣ ਲਗਭਗ 60,000 ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਨਿਗਮ ਇਸ ਵਾਰ ਹੁਣ ਤਕ ਭਾਵੇਂ 40 ਕਰੋੜ ਰੁਪਏ ਤੋਂ ਵੱਧ ਪ੍ਰਾਪਰਟੀ ਟੈਕਸ ਵਸੂਲ ਚੁੱਕਾ ਹੈ ਪਰ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਵਿਭਾਗ ਤੋਂ ਹੋਣ ਵਾਲੀ ਕਮਾਈ ਅਜੇ ਵੀ ਨਿਗਮ ਦੀ ਅਸਲ ਸਮਰੱਥਾ ਤੋਂ ਕਾਫੀ ਘੱਟ ਹੈ। ਇਸ ਨੂੰ ਦੇਖਦੇ ਹੋਏ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਪ੍ਰਾਪਰਟੀ ਟੈਕਸ ਦੀ ਵਸੂਲੀ ’ਤੇ ਵਿਸ਼ੇਸ਼ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ 'ਚ ਹੰਗਾਮਾ! ਕੌਂਸਲਰਾਂ ਵਿਚਾਲੇ ਹੋਈ ਧੱਕਾਮੁੱਕੀ
ਜਾਣਕਾਰੀ ਅਨੁਸਾਰ ਕਮਿਸ਼ਨਰ ਸੁਰਿੰਦਰ ਸਿੰਘ ਨੇ ਅਹੁਦਾ ਸੰਭਾਲਣ ਦੇ ਬਾਅਦ ਸਤੰਬਰ ਮਹੀਨੇ ਵਿਚ ਪੰਜਾਬ ਸਰਕਾਰ ਤੋਂ ਉਨ੍ਹਾਂ ਲੋਕਾਂ ਦੀ ਸੂਚੀ ਮੰਗੀ ਸੀ, ਜੋ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾ ਰਹੇ ਹਨ। ਇਸ ਦੇ ਬਾਅਦ ਸਰਕਾਰ ਨੇ ਨਿਗਮ ਨੂੰ ਲਗਭਗ 10 ਹਜ਼ਾਰ ਡਿਫਾਲਟਰਾਂ ਦੀ ਸੂਚੀ ਮੁਹੱਈਆ ਕਰਵਾਈ। ਇਸ ਤੋਂ ਇਲਾਵਾ ਨਿਗਮ ਦੇ ਅਧਿਕਾਰੀਆਂ ਨੇ ਆਪਣੇ ਪੱਧਰ ’ਤੇ ਵੀ ਲਗਭਗ 50 ਹਜ਼ਾਰ ਅਜਿਹੇ ਪ੍ਰਾਪਰਟੀ ਮਾਲਕਾਂ ਦੀ ਪਛਾਣ ਕੀਤੀ ਹੈ, ਜੋ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾ ਰਹੇ ਹਨ। ਇਸ ਤਰ੍ਹਾਂ ਨਿਗਮ ਦੇ ਨਿਸ਼ਾਨੇ ’ਤੇ ਕੁੱਲ 60,000 ਡਿਫਾਲਟਰ ਹਨ। ਜ਼ਿਕਰਯੋਗ ਹੈ ਕਿ ਨਗਰ ਨਿਗਮ ਨੇ ਕੁਝ ਸਮਾਂ ਪਹਿਲਾਂ ਸ਼ਹਿਰ ਦੀਆਂ 3 ਲੱਖ ਤੋਂ ਵੱਧ ਪ੍ਰਾਪਰਟੀਆਂ ਦੇ ਬਾਹਰ ਯੂ. ਆਈ. ਡੀ. ਨੰਬਰ ਵਾਲੀਆਂ ਪਲੇਟਾਂ ਲਗਵਾਈਆਂ ਸਨ। ਇਨ੍ਹਾਂ ਵਿਚੋਂ ਲਗਭਗ 1.75 ਲੱਖ ਪ੍ਰਾਪਰਟੀਆਂ ਪ੍ਰਾਪਰਟੀ ਟੈਕਸ ਦੇ ਘੇਰੇ ਵਿਚ ਆਉਂਦੀਆਂ ਹਨ। ਇਨ੍ਹਾਂ ਵਿਚੋਂ ਲਗਭਗ 1.25 ਲੱਖ ਪ੍ਰਾਪਰਟੀ ਮਾਲਕ ਹੀ ਟੈਕਸ ਜਮ੍ਹਾ ਕਰਵਾ ਰਹੇ ਹਨ, ਜਦਕਿ ਲਗਭਗ 50,000 ਪ੍ਰਾਪਰਟੀ ਮਾਲਕ ਟੈਕਸ ਨਹੀਂ ਦੇ ਰਹੇ।
ਟੈਕਸ ਵਸੂਲੀ ਲਈ ਸੀਲਿੰਗ ਦੀ ਕਾਰਵਾਈ ਸੰਭਵ
ਪਿਛਲੇ ਸਮੇਂ ਵਿਚ ਪ੍ਰਾਪਰਟੀ ਟੈਕਸ ਦਾ ਤੈਅ ਟੀਚਾ ਪੂਰਾ ਨਾ ਹੋਣ ਕਾਰਨ ਜਲੰਧਰ ਨਗਰ ਨਿਗਮ ਨੂੰ ਕੇਂਦਰ ਸਰਕਾਰ ਦੀ ਫਾਇਨਾਂਸ ਕਮੀਸ਼ਨ ਗ੍ਰਾਂਟ ਤੋਂ ਵੀ ਹੱਥ ਧੋਣਾ ਪਿਆ ਸੀ। ਇਸ ਨਾਲ ਨਿਗਮ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ। ਹੁਣ ਨਿਗਮ ਦੀ ਕੋਸ਼ਿਸ਼ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਪ੍ਰਾਪਰਟੀ ਮਾਲਕਾਂ ਨੂੰ ਟੈਕਸ ਦੇ ਘੇਰੇ ਵਿਚ ਲਿਆ ਕੇ ਸਰਕਾਰੀ ਖਜ਼ਾਨੇ ਦੀ ਕਮਾਈ ਵਧਾਈ ਜਾਵੇ। ਮੰਨਿਆ ਜਾ ਰਿਹਾ ਹੈ ਕਿ ਟੈਕਸ ਜਮ੍ਹਾ ਨਾ ਕਰਵਾਉਣ ਵਾਲਿਆਂ ਖ਼ਿਲਾਫ਼ ਜਲਦ ਵਸੂਲੀ ਮੁਹਿੰਮ ਸ਼ੁਰੂ ਕੀਤੀ ਜਾ ਸਕਦੀ ਹੈ। ਜ਼ਰੂਰਤ ਪੈਣ ’ਤੇ ਪ੍ਰਾਪਰਟੀਆਂ ਨੂੰ ਸੀਲ ਕਰਨ ਵਰਗੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਤੇ ਵਿਰੋਧੀ ਧਿਰ ਦੀ ਪਟੀਸ਼ਨ 'ਚ ਨਿਕਲੀਆਂ 14 ਖਾਮੀਆਂ, SC ਵੱਲੋਂ ਫਿਲਹਾਲ ਸੁਣਵਾਈ ਤੋਂ ਇਨਕਾਰ
31 ਦਸੰਬਰ ਤਕ ਬਿਨਾਂ ਪੈਨਲਟੀ ਟੈਕਸ ਜਮ੍ਹਾ ਕਰਵਾਉਣ ਦਾ ਮੌਕਾ
ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਲਈ 31 ਦਸੰਬਰ ਤਕ ਬਿਨਾਂ ਵਿਆਜ ਅਤੇ ਪੈਨਲਟੀ ਦੇ ਭੁਗਤਾਨ ਕੀਤਾ ਜਾ ਸਕਦਾ ਹੈ। ਇਸ ਦੇ ਬਾਅਦ 1 ਜਨਵਰੀ ਤੋਂ 31 ਮਾਰਚ ਤਕ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਨੂੰ 10 ਫੀਸਦੀ ਪੈਨਲਟੀ ਦੇਣੀ ਹੋਵੇਗੀ। ਅਜਿਹੇ ਵਿਚ ਨਿਗਮ ਆਉਣ ਵਾਲੇ ਦਿਨਾਂ ਵਿਚ ਡਿਫਾਲਟਰਾਂ ਤੋਂ ਟੈਕਸ ਵਸੂਲਣ ਲਈ ਮੁਹਿੰਮ ਤੇਜ਼ ਕਰ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ ਲਈ ਵੱਡਾ ਝਟਕਾ : ਸਾਂਪਲਾ
NEXT STORY