ਜਲੰਧਰ (ਸੋਨੂੰ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤਾਰਾ ਖ਼ਿਲਾਫ਼ ਜਲੰਧਰ ਦਿਹਾਤੀ ਦੇ ਗੋਰਾਇਆ ਥਾਣੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਸੁਣਵਾਈ ਮਗਰੋਂ ਫ਼ੈਸਲੇ ਸੁਣਾਉਂਦੇ ਹੋਏ ਤਾਰਾ ਨੂੰ ਬਰੀ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਚਰਚਾ ਸੀ ਕਿ ਤਾਰਾ ਨੂੰ ਅਦਾਲਤ ਵਿੱਚ ਲਿਆਂਦਾ ਜਾਵੇਗਾ ਪਰ ਫਿਰ ਤਾਰਾ ਦੀ ਪੇਸ਼ੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ. ਐੱਸ. ਹੁੰਦਲ ਨੇ ਦੱਸਿਆ ਕਿ ਸਾਲ 2012 ਵਿੱਚ ਗੋਰਾਇਆ ਥਾਣੇ ਵਿੱਚ ਤਾਰਾ ਖ਼ਿਲਾਫ਼ ਕੇਸ ਦਰਜ ਹੋਇਆ ਸੀ। 20 ਨੂੰ ਅਦਾਲਤ ਵਿੱਚ ਬਹਿਸ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਅੱਜ ਸੁਣਵਾਈ ਤੈਅ ਕੀਤੀ ਸੀ। ਅੱਜ ਤਾਰਾ ਨੂੰ ਅਦਾਲਤ ਵਿੱਚ ਬਰੀ ਕਰ ਦਿੱਤਾ ਗਿਆ। ਤਾਰਾ ਦੇ ਬਰੀ ਹੋਣ 'ਤੇ ਜਲੰਧਰ ਦੀਆਂ ਸਿੱਖ ਜਥੇਬੰਦੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ- ਖਹਿਰਾ ਦੇ ਪ੍ਰਵਾਸੀਆਂ ਵਾਲੇ ਬਿਆਨ 'ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, ਕਿਹਾ-ਇਹ ਪਾਰਟੀ ਦਾ ਵਿਊ ਨਹੀਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਹਿਰਾ ਦੇ ਪ੍ਰਵਾਸੀਆਂ ਵਾਲੇ ਬਿਆਨ 'ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, ਕਿਹਾ-ਇਹ ਪਾਰਟੀ ਦਾ ਵਿਊ ਨਹੀਂ
NEXT STORY