ਜਲੰਧਰ (ਸੋਨੂੰ)- ਜਲੰਧਰ ਦੀ ਅਦਾਲਤ ਨੇ 2 ਕਿਲੋ ਅਫ਼ੀਮ ਜ਼ਬਤ ਕਰਨ ਦੇ ਮਾਮਲੇ ਵਿੱਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਕਮਿਸ਼ਨਰ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਹੋਣ ਅਤੇ 5,000 ਰੁਪਏ ਦੀ ਜ਼ਮਾਨਤ ਰਾਸ਼ੀ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ ਹੈ।
ਜਾਣਕਾਰੀ ਅਨੁਸਾਰ ਇਹ ਮਾਮਲਾ 2024 ਦਾ ਹੈ, ਜਦੋਂ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਦੀ ਰਿਹਾਇਸ਼ 'ਤੇ ED ਦੀ ਰੇਡ
ਇਸ ਮਾਮਲੇ ਵਿੱਚ ਪੁਲਸ ਨੇ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਦਾ ਵੀ ਦਾਅਵਾ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਸ ਕਮਿਸ਼ਨਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਉਹ ਵੀ. ਵੀ. ਆਈ. ਪੀ. ਡਿਊਟੀ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋ ਸਕੀ। ਇਸ ਦੇ ਚਲਦਿਆਂ ਅਦਾਲਤ ਨੇ ਸਖ਼ਤ ਰੁਖ਼ ਅਪਣਾਇਆ ਅਤੇ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ।
ਇਹ ਵੀ ਪੜ੍ਹੋ: ਜਲੰਧਰ 'ਚ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ! 26 ਦਿਨਾਂ ਬਾਅਦ ਤੋੜਿਆ ਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੰਡੀਗੜ੍ਹ 'ਚ ਭਾਰੀ ਬਾਰਸ਼ ਕਾਰਨ ਪਾਰਾ ਡਿੱਗਿਆ, ਅਗਲੇ 3 ਦਿਨਾਂ ਲਈ ਧੁੰਦ ਦਾ ਯੈਲੋ ਅਲਰਟ
NEXT STORY