ਜਲੰਧਰ (ਚੋਪੜਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਹੈ ਕਿ ਭਾਰੀ ਮੀਂਹ ਕਾਰਨ ਆਮ ਲੋਕਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦੀ ਤੁਰੰਤ ਜਾਂਚ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ। ਡੀ. ਸੀ. ਨੇ ਐੱਸ. ਡੀ. ਐੱਮ. ਨੂੰ ਕਿਹਾ ਕਿ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਾਂਚ ਕੀਤੀ ਜਾਵੇ ਅਤੇ ਨੁਕਸਾਨੇ ਗਏ ਘਰਾਂ ਦੀ ਗਿਣਤੀ ਅਤੇ ਫ਼ਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਦੇ ਵੇਰਵਿਆਂ ਸਮੇਤ ਦੋ ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕੀਤੀ ਜਾਵੇ।
ਇਹ ਵੀ ਪੜ੍ਹੋ: ਜਲੰਧਰ 'ਚ High Alert! ਸਤਲੁਜ ਦਰਿਆ ਨੇ ਵਧਾਈ ਚਿੰਤਾ, ਹੜ੍ਹ ਦੀ ਲਪੇਟ 'ਚ 64 ਪਿੰਡ
ਉਨ੍ਹਾਂ ਕਿਹਾ ਕਿ ਪ੍ਰਭਾਵਿਤ ਨਾਗਰਿਕਾਂ ਲਈ ਰਾਹਤ ਅਤੇ ਪੁਨਰਵਾਸ ਦੇ ਯਤਨ ਪਹਿਲਾਂ ਹੀ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ (ਡੀ. ਆਰ. ਓ.) ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਸਬੰਧਤ ਐੱਸ. ਡੀ. ਐੱਮ. ਅਤੇ ਹੋਰ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁਆਵਜ਼ਾ ਅਤੇ ਰਾਹਤ ਸਮੱਗਰੀ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਆਮ ਨਾਗਰਿਕ ਇਸ ਰਾਹਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਡੀ. ਸੀ. ਨੇ ਡੀ. ਆਰ. ਓ. ਨੂੰ ਹਦਾਇਤ ਕੀਤੀ ਕਿ ਉਹ ਆਮ ਨਾਗਰਿਕਾਂ ਤੋਂ ਮੁਆਵਜ਼ੇ ਲਈ ਪ੍ਰਾਪਤ ਅਰਜ਼ੀਆਂ ਅਤੇ ਦਾਅਵਿਆਂ ਸੰਬੰਧੀ ਸਰਕਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਾਰਵਾਈ ਵਿਚ ਤੇਜ਼ੀ ਲਿਆਉਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਵਿਚਾਲੇ ਡੇਰਾ ਬਿਆਸ ਦਾ ਅਹਿਮ ਐਲਾਨ, ਖੋਲ੍ਹੇ ਸਤਿਸੰਗ ਘਰਾਂ ਦੇ ਦਰਵਾਜ਼ੇ
ਡਾ. ਅਗਰਵਾਲ ਨੇ ਐੱਸ. ਡੀ. ਐੱਮ. ਨੂੰ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਨਗਰ ਨਿਗਮ, ਨਗਰ ਕੌਂਸਲ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ, ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਦੀ ਮਦਦ ਨਾਲ, ਉਨ੍ਹਾਂ ਦੇ ਸਬੰਧਤ ਅਧਿਕਾਰ ਖੇਤਰਾਂ ਵਿਚ ਭਾਰੀ ਬਾਰਿਸ਼ ਅਤੇ ਹੜ੍ਹ ਵਰਗੀ ਸਥਿਤੀ ਕਾਰਨ ਸੜਕਾਂ, ਜਨਤਕ ਇਮਾਰਤਾਂ ਆਦਿ ਨੂੰ ਹੋਏ ਨੁਕਸਾਨ ਦੀ ਜਾਂਚ ਕੀਤੀ ਜਾਵੇ ਅਤੇ ਦੋ ਦਿਨਾਂ ਦੇ ਅੰਦਰ ਇਕ ਵਿਸਤ੍ਰਿਤ ਰਿਪੋਰਟ ਪੇਸ਼ ਕੀਤੀ ਜਾਵੇ।
ਉਨ੍ਹਾਂ ਪੀ. ਡਬਲਿਊ. ਡੀ. ਅਤੇ ਐੱਨ. ਐੱਚ. ਏ. ਆਈ. ਦੇ ਅਧਿਕਾਰੀਆਂ ਨੂੰ ਇਨ੍ਹਾਂ ਰਿਪੋਰਟਾਂ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਨ ਅਤੇ ਖਰਾਬ ਹੋਈਆਂ ਸੜਕਾਂ ਅਤੇ ਜਨਤਕ ਇਮਾਰਤਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਡਰੇਨੇਜ ਨਾਲ ਸਬੰਧਤ ਰਿਪੋਰਟ ਦੋ ਦਿਨਾਂ ਦੇ ਅੰਦਰ-ਅੰਦਰ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ, ਡੀ. ਸੀ. ਨੇ ਨਗਰ ਨਿਗਮ ਕਮਿਸ਼ਨਰ ਨੂੰ ਸ਼ਹਿਰ ਵਿਚ ਖਰਾਬ ਹੋਈਆਂ ਸੜਕਾਂ, ਡਰੇਨੇਜ ਸਿਸਟਮ, ਸਰਕਾਰੀ ਇਮਾਰਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਨਾਗਰਿਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: ਜਲੰਧਰ ਵਿਖੇ ਬੱਸ ਸਟੈਂਡ ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਪਲਟੀ ਕਾਰ, ਲੈਬਾਰਟਰੀ ਮਾਲਕ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿਤਾਬਾਂ ਲੈਣ ਜਾ ਰਹੇ 11ਵੀਂ ਦੇ ਵਿਦਿਆਰਥੀ ਨਾਲ ਵਾਪਰਿਆ ਭਾਣਾ, ਦਰਦਨਾਕ ਮੌਤ
NEXT STORY