ਜਲੰਧਰ- ਜਲੰਧਰ ਸ਼ਹਿਰ ਦੇ ਇੰਪਰੂਵਮੈਂਟ ਟਰੱਸਟ ਵਿੱਚ ਜ਼ਬਰਦਸਤ ਹੰਗਾਮਾ ਵੇਖਣ ਨੂੰ ਮਿਲਿਆ। ਦਰਅਸਲ ਡਿਪਟੀ ਮੇਅਰ ਨੇ ਇਕ ਅੱਧਖੜ ਉਮਰ ਦੇ ਵਿਅਕਤੀ ਨੂੰ ਥੱਪੜ ਮਾਰ ਦਿੱਤਾ, ਜਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਨਗਰ ਸੁਧਾਰ ਟਰੱਸਟ ਦੀ ਨਵ-ਨਿਯੁਕਤ ਚੇਅਰਮੈਨ ਰਾਜਵਿੰਦਰ ਕੌਰ ਦੇ ਜੁਆਇਨਿੰਗ ਦੌਰਾਨ ਡਿਪਟੀ ਮੇਅਰ ਮਲਕੀਤ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਇਕ ਵਿਅਕਤੀ ਨੂੰ ਥੱਪੜ ਮਾਰ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦੇ ਸਮਰਥਕਾਂ ਨੇ ਦੱਸਿਆ ਕਿ ਉਕਤ ਅੱਧਖੜ ਉਮਰ ਦਾ ਵਿਅਕਤੀ ਪਹਿਲਾਂ ਵੀ ਉਨ੍ਹਾਂ ਦੀਆਂ ਜੇਬਾਂ ਵਿੱਚੋਂ ਮੋਬਾਇਲ ਫੋਨ ਅਤੇ ਹੋਰ ਸਾਮਾਨ ਚੋਰੀ ਕਰ ਚੁੱਕਾ ਹੈ। ਅੱਜ ਉਸ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ।
ਇਹ ਵੀ ਪੜ੍ਹੋ : Punjab: YouTuber ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ, ਪੰਨੂ ਨਾਲ ਜੁੜੇ ਤਾਰ, ਹੋਏ ਵੱਡੇ ਖ਼ੁਲਾਸੇ

ਹਾਲਾਂਕਿ ਪੀੜਤ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ। ਪੀੜਤ ਨੇ ਕਿਹਾ ਕਿ ਉਹ 'ਆਪ' ਸਮਰਥਕ ਹੈ ਅਤੇ ਮੰਤਰੀ ਨਾਲ ਇਥੇ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਦੇ ਸ਼ਾਮਲ ਹੋਣ ਮੌਕੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਰਵਜੋਤ ਸਿੰਘ, ਵਿਧਾਇਕ ਬਲਕਾਰ ਸਿੰਘ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਰਾਜਵਿੰਦਰ ਕੌਰ ਨੂੰ ਵਧਾਈ ਦੇਣ ਲਈ ਦਫ਼ਤਰ ਪਹੁੰਚੇ ਸਨ।

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ: ਬਦਲਦੇ ਮੌਸਮ ਕਾਰਨ ਪੰਜਾਬ ਵਾਸੀਆਂ ਲਈ ਖੜ੍ਹੀ ਹੋ ਰਹੀ ਇਹ ਵੱਡੀ ਮੁਸੀਬਤ!
ਦੂਜੇ ਪਾਸੇ ਡਿਪਟੀ ਮੇਅਰ ਨੇ ਇਸ ਸਬੰਧ ਵਿੱਚ ਗੱਲ ਕਰਦੇ ਹੋਏ ਕਿਹਾ ਕਿ ਉਕਤ ਵਿਅਕਤੀ ਪਹਿਲਾਂ ਵੀ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਚੁੱਕਾ ਹੈ ਪਰ ਬੁੱਧਵਾਰ ਉਸ ਦੇ ਸਮਰਥਕਾਂ ਨੇ ਉਸ ਨੂੰ ਰੰਗੇ ਹੱਥੀਂ ਫੜ ਲਿਆ ਹੈ। ਡਿਪਟੀ ਮੇਅਰ ਨੇ ਕਿਹਾ ਕਿ ਉਕਤ ਵਿਅਕਤੀ ਨੇ ਮੋਬਾਇਲ ਫੋਨ ਦੇ ਨਾਲ ਇਕ ਕੌਂਸਲਰ ਦੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸ ਨੇ ਇਕ ਸਾਲ ਪਹਿਲਾਂ ਵੀ ਅਜਿਹੀ ਹੀ ਘਟਨਾ ਨੂੰ ਅੰਜਾਮ ਦਿੱਤਾ ਸੀ, ਜਿਸ ਦੀਆਂ ਵੀਡੀਓਜ਼ ਵੀ ਸੰਭਾਲ ਕੇ ਰੱਖੀਆਂ ਹਨ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਵਾਪਸ ਆ ਰਹੇ ਦੋਸਤਾਂ ਨਾਲ ਰੂਹ ਕੰਬਾਊ ਹਾਦਸਾ, ਚੱਲਦੀ Thar ਨੂੰ ਲੱਗੀ ਅੱਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ ਨਗਰ ਨਿਗਮ ਵੱਲੋਂ 1091 ਕਰੋੜ ਰੁਪਏ ਦਾ ਬਜਟ ਪਾਸ
NEXT STORY