ਜਲੰਧਰ (ਸੋਨੂੰ)— ਪੰਜਾਬ ਵਿਚ ਨਸ਼ਿਆਂ ਦੇ ਕਾਰਨ ਮਾਪਿਆਂ ਦੇ ਜਵਾਨ ਪੁੱਤ ਮੌਤ ਦੇ ਮੂੰਹ ’ਚ ਜਾ ਰਹੇ ਹਨ। ਤਾਜ਼ਾ ਮਾਮਲਾ ਜਲੰਧਰ ਜ਼ਿਲ੍ਹੇ ’ਚੋਂ ਸਾਹਮਣੇ ਆਇਆ ਹੈ, ਜਿੱਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਥੋਂ ਦੇ ਲੰਮਾ ਪਿੰਡ ’ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਉਥੇ ਹੀ ਪਰਿਵਾਰ ਵਾਲਿਆਂ ਨੇ ਗੁਆਂਢ ’ਚ ਰਹਿਣ ਵਾਲੇ ਲੜਕੇ ’ਤੇ ਦੋਸ਼ ਲਗਾ ਕੇ ਕਿਹਾ ਕਿ ਉਕਤ ਨੌਜਵਾਨ ਪਿਛਲੇ ਕਾਫ਼ੀ ਸਮੇਂ ਤੋਂ ਸ਼ਰੇਆਮ ਨਸ਼ਾ ਵੇਚ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ: ਦਿਨ-ਦਿਹਾੜੇ ਸ਼ੋਅਰੂਮ ’ਚ ਚੱਲੀਆਂ ਗੋਲੀਆਂ

ਮੌਤ ਦੇ ਮੂੰਹ ’ਚ ਗਏ ਨੌਜਵਾਨ ਦੀ ਮਾਂ ਸੀਤਾ ਨੇ ਦੱਸਿਆ ਕਿ ਉਸ ਦਾ ਬੇਟਾ ਸ਼ਾਮ ਨੂੰ ਆਪਣੇ ਕੰਮ ਤੋਂ ਵਾਪਸ ਆਇਆ ਸੀ ਅਤੇ ਬਾਅਦ ’ਚ ਘਰ ਦੇ ਵਿਹੜੇ ’ਚ ਡਿੱਗ ਗਿਆ। ਮੌਕੇ ’ਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਕੋਰੋਨਾ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ’ਚ ਲੱਗਾ ਰਾਤ ਦਾ ਕਰਫ਼ਿਊ

ਨੌਜਵਾਨ ਦੇ ਪਿਤਾ ਕਾਲਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਸ਼ਾਮ ਨੂੰ ਕੰਮ ਤੋਂ ਵਾਪਸ ਆਇਆ ਸੀ ਅਤੇ ਕੁਝ ਦੇਰ ਬਾਅਦ ਉਹ ਘਰੋਂ ਬਾਹਰ ਚਲਾ ਗਿਆ। ਫਿਰ ਜਦੋਂ ਉਹ ਘਰ ਵਾਪਸ ਪਰਤਿਆ ਤਾਂ ਉਹ ਵਿਹੜੇ ’ਚ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਪੇਂਟ ਦੀ ਜੇਬ ’ਚੋਂ ਟੀਕਾ ਲਗਾਉਣ ਵਾਲੀ ਸਰਿੰਜ ਨਿਕਲੀ ਹੈ।
ਇਹ ਵੀ ਪੜ੍ਹੋ: ਸ਼ੱਕੀ ਹਾਲਾਤ ’ਚ ਨੌਜਵਾਨ ਦਾ ਕਤਲ ਕਰਕੇ ਭਾਖੜਾ ਨਹਿਰ ’ਚ ਸੁੱਟੀ ਲਾਸ਼, ਸਰੀਰ ’ਤੇ ਮਿਲੇ ਸੱਟਾਂ ਦੇ ਨਿਸ਼ਾਨ

ਉਨ੍ਹਾਂ ਨੇ ਗੁਆਂਢ ’ਚ ਰਹਿਣ ਵਾਲੇ ਮੰਗੀ ਨਾਂ ਦੇ ਲੜਕੇ ’ਤੇ ਦੋਸ਼ ਲਗਾਏ ਹਨ ਕਿ ਉਹ ਮੁਹੱਲੇ ’ਚ ਨਸ਼ਾ ਵੇਚਦਾ ਹੈ, ਜਿਸ ਕਾਰਨ ਉਨ੍ਹਾਂ ਦੇ ਬੇਟੇ ਦੀ ਮੌਤ ਹੋਈ ਹੈ। ਮੌਕੇ ’ਤੇ ਪਹੁੰਚੀ ਥਾਣਾ ਰਾਮਾਮੰਡੀ ਪੁਲਸ ਦੇ ਐੱਸ.ਐੱਚ.ਓ. ਸੁਲਖਨ ਸਿੰਘ ਨੇ ਦੱਸਿਆ ਕਿ ਕੱਲ੍ਹ ਸਵੇਰੇ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਸ਼ੱਕੀ ਹਾਲਾਤ ’ਚ ਨੌਜਵਾਨ ਦਾ ਕਤਲ ਕਰਕੇ ਭਾਖੜਾ ਨਹਿਰ ’ਚ ਸੁੱਟੀ ਲਾਸ਼, ਸਰੀਰ ’ਤੇ ਮਿਲੇ ਸੱਟਾਂ ਦੇ ਨਿਸ਼ਾਨ

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ’ਚ ਕਹਿਰ ਮਚਾਉਣ ਲੱਗਾ ਕੋਰੋਨਾ, ਸਰਕਾਰੀ ਸਕੂਲਾਂ ਦੇ ਬੱਚਿਆਂ ਸਣੇ 178 ਨਵੇਂ ਮਾਮਲਿਆਂ ਦੀ ਪੁਸ਼ਟੀ

ਇਹ ਵੀ ਪੜ੍ਹੋ: ਹੈਰਾਨੀਜਨਕ ਖ਼ੁਲਾਸਾ: ਪਿਓ ਨੇ ਹੀ ਪ੍ਰੇਮਿਕਾ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਸੀ ਕੁੜੀ ਦਾ ਪ੍ਰੇਮੀ

ਪਰਮਿੰਦਰ ਢੀਂਡਸਾ ਨੇ ਆਪਣੇ ਰਿਹਾਇਸ਼ ’ਤੇ ਕਾਲੇ ਝੰਡੇ ਲਾ ਕੇ ਮੋਦੀ ਸਰਕਾਰ ਦੇ ਖ਼ਿਲਾਫ਼ ਪ੍ਰਗਟਾਇਆ ਰੋਸ
NEXT STORY