ਜਲੰਧਰ (ਮ੍ਰਿਦੁਲ) : ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਜਲੰਧਰ ਦਫ਼ਤਰ ਵਿਚ ਵੱਡੇ ਪੱਧਰ ’ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਵਿਭਾਗ ਨੇ ਇੱਕੋ ਵਾਰ 13 ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ, ਜਿਸ ਨੂੰ ਹਾਲ ਹੀ ਦੇ ਸਮੇਂ ਦਾ ਸਭ ਤੋਂ ਵੱਡਾ ਫੇਰਬਦਲ ਮੰਨਿਆ ਜਾ ਰਿਹਾ ਹੈ। ਇਸ ਅਚਾਨਕ ਲਏ ਗਏ ਫੈਸਲੇ ਨੇ ਵਿਭਾਗੀ ਹਲਕਿਆਂ ਵਿਚ ਹਲਚਲ ਪੈਦਾ ਕਰ ਦਿੱਤੀ ਹੈ ਅਤੇ ਇਸ ਦੇ ਪਿੱਛੇ ਦੇ ਕਾਰਨਾਂ ਨੂੰ ਲੈ ਕੇ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ।
ਸੂਤਰਾਂ ਮੁਤਾਬਕ ਜਿਹੜੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿਚ ਕਈ ਅਜਿਹੇ ਅਧਿਕਾਰੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਲਗਭਗ ਇਕ ਸਾਲ ਪਹਿਲਾਂ ਹੀ ਜਲੰਧਰ ਵਿਚ ਤਾਇਨਾਤ ਕੀਤਾ ਗਿਆ ਸੀ। ਆਮ ਤੌਰ ’ਤੇ ਈ. ਡੀ. ਵਿਚ ਅਧਿਕਾਰੀਆਂ ਦਾ ਕਾਰਜਕਾਲ ਇਸ ਤੋਂ ਵੱਧ ਹੁੰਦਾ ਹੈ, ਪਰ ਇਨ੍ਹਾਂ ਅਧਿਕਾਰੀਆਂ ਨੂੰ ਤੈਅ ਸਮਾਂ ਪੂਰਾ ਹੋਣ ਤੋਂ ਪਹਿਲਾਂ ਹੀ ਹੋਰਨਾਂ ਸੂਬਿਆਂ ਵਿਚ ਭੇਜ ਦਿੱਤਾ ਗਿਆ ਹੈ। ਇਸ ਕਾਰਨ ਇਹ ਕਦਮ ਆਮ ਪ੍ਰਸ਼ਾਸਨਿਕ ਪ੍ਰਕਿਰਿਆ ਤੋਂ ਹਟ ਕੇ ਮੰਨਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਆਮ ਤੌਰ ’ਤੇ ਕਿਸੇ ਇਕ ਸਟੇਸ਼ਨ ਤੋਂ ਸੀਮਤ ਗਿਣਤੀ ਵਿਚ, ਜਿਵੇਂ ਕਿ ਇਕ ਜਾਂ ਦੋ ਅਧਿਕਾਰੀਆਂ ਦਾ ਹੀ ਤਬਾਦਲਾ ਕੀਤਾ ਜਾਂਦਾ ਹੈ, ਤਾਂ ਜੋ ਕਾਰਜ ਪ੍ਰਣਾਲੀ ’ਤੇ ਜ਼ਿਆਦਾ ਪ੍ਰਭਾਵ ਨਾ ਪਵੇ। ਪਰ ਜਲੰਧਰ ਈ. ਡੀ. ਦਫ਼ਤਰ ਤੋਂ ਇੱਕੋ ਵਾਰ 13 ਅਧਿਕਾਰੀਆਂ ਦਾ ਤਬਾਦਲਾ ਕੀਤਾ ਜਾਣਾ ਇਕ ਅਸਾਧਾਰਨ ਕਦਮ ਮੰਨਿਆ ਜਾ ਰਿਹਾ ਹੈ। ਇੰਨੇ ਵੱਡੇ ਪੈਮਾਨੇ ’ਤੇ ਹੋਏ ਬਦਲਾਅ ਦੇ ਬਾਅਦ ਹੋਰਨਾਂ ਸੂਬਿਆਂ ਤੋਂ ਆਏ ਅਧਿਕਾਰੀਆਂ ਨੂੰ ਇਥੇ ਤਾਇਨਾਤ ਕਰ ਕੇ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ 'ਚ ਹੋਣ ਜਾ ਰਿਹਾ ਵੱਡਾ ਇਵੈਂਟ, ਫ੍ਰੀ ਬੁੱਕ ਕਰੋ ਆਪਣੀ ਸੀਟ
ਇਸ ਫੇਰਬਦਲ ਦਾ ਸਿੱਧਾ ਅਸਰ ਜਲੰਧਰ ਈ. ਡੀ. ਦਫਤਰ ਵਿਚ ਚੱਲ ਰਹੀਆਂ ਜਾਂਚਾਂ ’ਤੇ ਪੈ ਸਕਦਾ ਹੈ। ਜਿਹੜੇ ਅਧਿਕਾਰੀਆਂ ਕੋਲ ਵੱਖ-ਵੱਖ ਮਾਮਲਿਆਂ ਦੀ ਜਾਣਕਾਰੀ ਸੀ, ਉਨ੍ਹਾਂ ਦੇ ਅਚਾਨਕ ਤਬਾਦਲੇ ਨਾਲ ਕੇਸਾਂ ਦੀ ਨਿਰੰਤਰਤਾ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਨਵੇਂ ਅਧਿਕਾਰੀਆਂ ਨੂੰ ਮੌਜੂਦਾ ਮਾਮਲਿਆਂ ਦੇ ਗੁੰਝਲਦਾਰ ਪਿਛੋਕੜ, ਹਜ਼ਾਰਾਂ ਪੰਨਿਆਂ ਦੇ ਦਸਤਾਵੇਜ਼ਾਂ ਅਤੇ ਜਾਂਚ ਦੀ ਮੌਜੂਦਾ ਸਥਿਤੀ ਨੂੰ ਸਮਝਣ ਵਿਚ ਕਾਫ਼ੀ ਸਮਾਂ ਲੱਗੇਗਾ, ਜਿਸ ਕਾਰਨ ਅਹਿਮ ਕੇਸਾਂ ਦੀ ਜਾਂਚ ਦੀ ਰਫ਼ਤਾਰ ਮੱਠੀ ਹੋਣ ਦਾ ਖ਼ਦਸ਼ਾ ਹੈ। ਵਿਭਾਗੀ ਸੂਤਰਾਂ ਮੁਤਾਬਕ ਇਸ ਤਰ੍ਹਾਂ ਦੇ ਵੱਡੇ ਪੱਧਰ ਦੇ ਤਬਾਦਲੇ ਆਮ ਤੌਰ ’ਤੇ ਰਣਨੀਤਿਕ ਜਾਂ ਪ੍ਰਸ਼ਾਸਨਿਕ ਕਾਰਨਾਂ ਕਰ ਕੇ ਕੀਤੇ ਜਾਂਦੇ ਹਨ ਪਰ ਫਿਲਹਾਲ ਇਸ ਸਬੰਧ ਵਿਚ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਹੈ। ਈ. ਡੀ. ਵੱਲੋਂ ਅਜੇ ਤਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਫਿਲਹਾਲ ਇਸ ਪੂਰੇ ਘਟਨਾਕ੍ਰਮ ’ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਖਾਸ ਕਰ ਕੇ ਇਸ ਗੱਲ ’ਤੇ ਕਿ ਨਵੇਂ ਅਧਿਕਾਰੀਆਂ ਦੀ ਤਾਇਨਾਤੀ ਦੇ ਬਾਅਦ ਪੈਂਡਿੰਗ ਅਤੇ ਚੱਲ ਰਹੀਆਂ ਜਾਂਚਾਂ ਦੀ ਦਿਸ਼ਾ ਅਤੇ ਰਫਤਾਰ ਅੱਗੇ ਕਿਸ ਤਰ੍ਹਾਂ ਅੱਗੇ ਵਧਦੀ ਹੈ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹਾਈਵੇਅ 'ਤੇ ਟਰੱਕਾਂ ਦੀ ਪਾਰਕਿੰਗ 'ਤੇ ਸਖ਼ਤ ਪਾਬੰਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਇਲ ਫਾਇਰਿੰਗ ਕੇਸ: ਗੈਂਗਸਟਰ ਡੋਨੀ ਬੱਲ ਤੇ ਸ਼ਗਨਪ੍ਰੀਤ ਦੀ ਸਾਜ਼ਿਸ਼ ਨਾਕਾਮ, ਖੰਨਾ ਪੁਲਸ ਨੇ ਦਬੋਚੇ 4 ਹੋਰ ਮੈਂਬਰ
NEXT STORY