ਗੁਰਦਾਸਪੁਰ(ਹਰਮਨ)-ਜਲੰਧਰ ਵੈਸਟ ਜ਼ਿਮਨੀ ਚੋਣ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਦੀ ਹੋਈ ਸ਼ਾਨਦਾਰ ਜਿੱਤ 'ਤੇ ਬੇਹਦ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਨ੍ਹਾਂ ਚੋਣ ਨਤੀਜਿਆਂ ਨੇ ਨਾ ਸਿਰਫ ਪੰਜਾਬ ਦੇ ਆਉਣ ਵਾਲੇ ਸਿਆਸੀ ਭਵਿੱਖ ਦੀ ਤਸਵੀਰ ਜ਼ਾਹਰ ਕਰ ਦਿੱਤੀ ਹੈ ਸਗੋਂ ਲੋਕਾਂ ਦੇ ਇਸ ਫਤਵੇ ਨੇ ਵਿਰੋਧੀਆਂ ਨੂੰ ਮੂੰਹ ਤੋੜਵਾਂ ਜਵਾਬ ਵੀ ਦਿੱਤਾ ਹੈ । ਉਨ੍ਹਾਂ ਕਿਹਾ ਸ਼ੀਤਲ ਅੰਗੁਰਾਲ ਵਰਗੇ ਦਲ ਬਦਲਣ ਵਾਲੇ ਆਗੂਆਂ ਨੂੰ ਵੀ ਸਬਕ ਸਿਖਾਇਆ ਹੈ ਕਿ ਜੋ ਆਗੂ ਆਪਣੀ ਪਾਰਟੀ ਦੇ ਸਕੇ ਨਹੀਂ ਹਨ ਉਨ੍ਹਾਂ ਨੂੰ ਲੋਕ ਵੀ ਚਾਹੁੰਦੇ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣਾਂ 'ਚ ਮੋਹਿੰਦਰ ਭਗਤ ਦੀ ਜਿੱਤ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ
ਰਮਨ ਬਹਿਲ ਨੇ ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਨੂੰ ਵਧਾਈ ਦਿੱਤੀ। ਬਹਿਲ ਨੇ ਕਿਹਾ ਕਿ ਇਨ੍ਹਾਂ ਚੋਣ ਨਤੀਜਿਆਂ ਨਾਲ ਇੱਕ ਵਾਰ ਫਿਰ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਢਾਈ ਸਾਲ ਦੀ ਕਾਰਗੁਜ਼ਾਰੀ ਤੋਂ ਬੇਹੱਦ ਸੰਤੁਸ਼ਟ ਹਨ। ਪੰਜਾਬ ਦੇ ਲੋਕਾਂ ਦਾ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬ ਅੰਦਰ ਹੁਣ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੀ ਪਸੰਦ ਕਰਦੇ ਹਨ।
ਇਹ ਵੀ ਪੜ੍ਹੋ- ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ
ਰਮਨ ਬਹਿਲ ਨੇ ਕਿਹਾ ਕਿ ਬੇਸ਼ੱਕ ਲੋਕ ਸਭਾ ਚੋਣਾਂ ਦੇ ਨਤੀਜੇ ਕੁਝ ਹੋਰ ਸਨ, ਪਰ ਪੰਜਾਬ ਦੇ ਲੋਕਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਉਹ ਇੱਥੇ ਕਾਂਗਰਸ ਅਤੇ ਭਾਜਪਾ ਵਰਗੀਆਂ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ। ਹੁਣ ਜਿਸ ਢੰਗ ਨਾਲ ਜਲੰਧਰ ਵੈਸਟ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਮੁੜ ਵੱਡਾ ਵਿਸ਼ਵਾਸ ਜਿਤਾਇਆ ਹੈ ਉਸ ਤੋਂ ਇਹ ਸਿੱਧ ਹੋ ਗਿਆ ਹੈ ਕਿ ਪੰਜਾਬ ਅੰਦਰ ਆਉਣ ਵਾਲੀਆਂ ਸਾਰੀਆਂ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ ਅਤੇ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ 92 ਤੋਂ ਵੀ ਵਧੇਗੀ। ਚੋਣਾਂ ਨਤੀਜਿਆਂ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਸਾਲ 2027 ਵਿੱਚ ਵੀ ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਹੋਵੇਗਾ ਅਤੇ ਪੰਜਾਬ ਦਾ ਸਰਵਪੱਖੀ ਵਿਕਾਸ ਕਰ ਰਹੀ ਲੋਕਾਂ ਦੀ ਆਪਣੀ ਸਰਕਾਰ ਮੁੜ ਸੱਤਾ ਵਿੱਚ ਆਵੇਗੀ।
ਇਹ ਵੀ ਪੜ੍ਹੋ- ਫੌਜੀ ਦੀ ਘਰਵਾਲੀ ਨੇ ਆਸ਼ਕ ਨਾਲ ਮਿਲ ਕੇ ਕਰ 'ਤਾ ਵੱਡਾ ਕਾਂਡ, ਖ਼ਬਰ ਜਾਣ ਕੇ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)
ਬਹਿਲ ਨੇ ਕਿਹਾ ਕਿ ਅਕਾਲੀ ਦਲ ਦਾ ਪੰਜਾਬ ਵਿੱਚੋਂ ਸਫਾਇਆ ਹੋ ਚੁੱਕਾ ਹੈ ਅਤੇ ਇੱਥੇ ਸਰਕਾਰ ਬਣਾਉਣ ਦੇ ਸੁਪਨੇ ਦੇਖਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਵੀ ਲੋਕਾਂ ਨੇ ਉਸਦਾ ਅਸਲ ਆਧਾਰ ਦਿਖਾ ਦਿੱਤਾ ਹੈ। ਇਸ ਚੋਣ ਦੌਰਾਨ ਬੀਜੇਪੀ ਦੀ ਸਥਿਤੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਲੋਕ ਪੰਜਾਬ ਅੰਦਰ ਭਾਜਪਾ ਨੂੰ ਪਸੰਦ ਨਹੀਂ ਕਰਦੇ ਅਤੇ ਨਾ ਹੀ ਆਉਣ ਵਾਲੇ ਸਮੇਂ ਵਿੱਚ ਭਾਜਪਾ ਵੱਲੋਂ ਲੋਕਾਂ ਨੂੰ ਦਿਖਾਏ ਜਾ ਰਹੇ ਝੂਠੇ ਸਬਜਬਾਗ ਪੰਜਾਬੀ ਦੇ ਲੋਕਾਂ ਨੂੰ ਗੁੰਮਰਾਹ ਕਰ ਸਕਣਗੇ। ਬਹਿਲ ਨੇ ਹਲਕਾ ਗੁਰਦਾਸਪੁਰ ਦੇ ਲੋਕਾਂ ਸਮੇਤ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਵੀ ਵਧਾਈ ਦਿੱਤੀ ਕਿ ਪੰਜਾਬ ਅੰਦਰ ਇੱਕ ਚੰਗਾ ਸ਼ਾਸਨ ਚਲਾ ਰਹੀ ਪਾਰਟੀ ਦੀ ਜਿੱਤ ਹੋਈ ਹੈ ਜਿਸ ਨਾਲ ਪੰਜਾਬ ਦਾ ਆਉਣ ਵਾਲੇ ਭਵਿੱਖ ਹੋਰ ਵੀ ਸੁਨਹਿਰੀ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਨਲਾਈਨ ਕੰਮ ਦੇ ਨਾਂ ’ਤੇ 33 ਲੱਖ ਰੁਪਏ ਦੀ ਮਾਰੀ ਠੱਗੀ
NEXT STORY