ਜਲੰਧਰ (ਸੁਧੀਰ)— ਇਥੋਂ ਦੇ ਫੁੱਟਬਾਲ ਚੌਂਕ ਨੇੜੇ ਸਥਿਤ ਅਰਮਾਨ ਹਸਪਤਾਲ ਦੇ ਐੱਚ. ਆਰ. ਹੈੱਡ ਵੱਲੋਂ ਡਿਊਟੀ ਦੌਰਾਨ ਹਸਪਤਾਲ ਦੀ ਨਰਸ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੇ ਬਾਅਦ ਪੂਰੇ ਹਸਪਤਾਲ ’ਚ ਹੜਕੰਪ ਮਚ ਗਿਆ।
ਇਹ ਵੀ ਪੜ੍ਹੋ : ਵੰਡਰਲੈਂਡ ’ਚ ਉੱਡੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਮਾਲਕ ਖ਼ਿਲਾਫ਼ ਮਾਮਲਾ ਦਰਜ
ਜਾਣਰਕਾਰੀ ਮੁਤਾਬਕ ਬਸਤੀਆਤ ਖੇਤਰ ਦੀ ਰਹਿਣ ਵਾਲੀ ਨਰਸ ਨੇ ਦੱਸਿਆ ਕਿ ਉਸ ਦੀ ਡਿਊਟੀ ਰਾਤ ਦੇ ਸਮੇਂ ਸੀ। ਇਸ ਦੌਰਾਨ ਅਵਤਾਰ ਨਗਰ ਦੇ ਰਹਿਣ ਵਾਲੇ ਅਸ਼ਰਫ਼, ਜੋਕਿ ਐੱਚ. ਆਰ. ਹੈੱਡ ਹੈ, ਉਸ ਨੇ ਹਸਪਤਾਲ ਦੇ ਰੈਂਪ ’ਤੇ ਛੇੜਛਾੜ ਕੀਤੀ। ਦੱਸਿਆ ਜਾ ਰਿਹਾ ਹੈ ਕਿ ਨਰਸ ਵੱਲੋਂ ਰੌਲਾ ਪਾਉਣ ’ਤੇ ਲੋਕ ਇਕੱਠੇ ਹੋਏ, ਜਿਸ ਤੋਂ ਬਾਅਦ ਥਾਣਾ ਨੰਬਰ-2 ਦੀ ਪੁਲਸ ਨੂੰ ਸੂਚਿਤ ਕੀਤਾ ਗਿਆ। ਮੌਕੇ ’ਤੇ ਪਹੁੰਚੀ ਪੁਲਸ ਨੇ ਪੀੜਤਾ ਦਾ ਬਿਆਨਾਂ ਦੇ ਆਧਾਰ ’ਤੇ ਐੱਚ.ਆਰ.ਹੈੱਡ ਖ਼ਿਲਾਫ਼ ਕੇਸ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕੈਪਟਨ ਨੇ ਕੋਵਿਡ ਰੋਗੀਆਂ ਲਈ ਤਿਆਰ ਕਰਵਾਏ 1 ਲੱਖ ਬੈਗ, ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸਰਕਾਰੀ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਲਈ ਬਾਦਲ ਅਤੇ ਕੈਪਟਨ ਜ਼ਿੰਮੇਵਾਰ : ਚੀਮਾ
NEXT STORY