ਜਲੰਧਰ (ਪੰਕਜ/ਕੁੰਦਨ): ਕਮਿਸ਼ਨਰੇਟ ਪੁਲਸ ਜਲੰਧਰ ਨੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਤਾਸ਼ ਨਾਲ ਜੂਆ ਖੇਡ ਰਹੇ 13 ਵਿਅਕਤੀਆਂ ਨੂੰ ਰੰਗੇ ਹੱਥੀ ਕਾਬੂ ਕੀਤਾ ਹੈ। ਇਹ ਕਾਰਵਾਈ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਜਾਣਕਾਰੀ ਮੁਤਾਬਕ ਥਾਣਾ ਭਾਰਗੋ ਕੈਂਪ ਦੀ ਪੁਲਸ ਟੀਮ ਨੇ ਇੰਸਪੈਕਟਰ ਮੋਹਨ ਲਾਲ ਦੀ ਅਗਵਾਈ ਹੇਠ ਮੁਖਬਰ ਦੀ ਇਤਲਾਹ 'ਤੇ ਤੁਰੰਤ ਕਾਰਵਾਈ ਕੀਤੀ। ਗ੍ਰਿਫਤਾਰ ਕੀਤੇ ਗਏ 13 ਮੁਲਜ਼ਮਾਂ ਦੇ ਕਬਜ਼ੇ ਵਿਚੋਂ ₹1,48,140 ਰੁਪਏ ਨਕਦ ਰਕਮ ਅਤੇ 104 ਤਾਸ਼ ਦੇ ਪੱਤੇ ਬਰਾਮਦ ਕੀਤੇ ਗਏ ਹਨ। ਇਸ ਸਬੰਧ ਵਿਚ ਮੁਲਜ਼ਮਾਂ ਵਿਰੁੱਧ ਥਾਣਾ ਭਾਰਗੋ, ਜਲੰਧਰ ਵਿਖੇ ਮਾਮਲਾ ਦਰਜ਼ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਦੋ ਹੋਰ ਛੁੱਟੀਆਂ! ਨੋਟੀਫ਼ਿਕੇਸ਼ਨ ਜਾਰੀ
ਮੁਲਜ਼ਮਾਂ ਦੀ ਪਛਾਣ ਤਜਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਦਿਉਲ ਨਗਰ, ਗਗਨਦੀਪ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਨਿਊ ਜੱਲੋਵਾਲ ਅਬਾਦੀ, ਥੋਮਸ ਪੁੱਤਰ ਜੋਗਿੰਦਰ ਵਾਸੀ ਬੂਟਾ ਪਿੰਡ, ਨਿਖਲ ਪੁੱਤਰ ਸ਼ਾਮ ਲਾਲ ਵਾਸੀ ਚੁੰਗੀ ਮੁਹੱਲਾ, ਰੋਸ਼ਿਤ ਪੁੱਤਰ ਦੋਲਤ ਰਾਮ ਵਾਸੀ ਕਲਿਆਣਪੁਰ (ਲਾਂਬੜਾ), ਸਾਗਰ ਪੁੱਤਰ ਮਹਿੰਦਰ ਪਾਲ ਵਾਸੀ ਮਾਡਲ ਹਾਊਸ, ਅਮਿਤ ਪੁੱਤਰ ਸਤੀਸ਼ ਕੁਮਾਰ ਵਾਸੀ ਬਸਤੀ ਸ਼ੇਖ, ਹਰਮਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਬੂਟਾ ਪਿੰਡ, ਸੁਮਿਤ ਪੁੱਤਰ ਜਗਿੰਦਰ ਪਾਲ ਵਾਸੀ ਬਸਤੀ ਦਾਨਿਸ਼ਮੰਦਾ, ਉਰਮਲ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਬੂਟਾ ਪਿੰਡ, ਮੁਹੰਮਦ ਇਮਰਾਨ ਪੁੱਤਰ ਮਿਹਰਵਾਨ ਵਾਸੀ ਨਿਊ ਮਾਡਲ ਹਾਊਸ, ਨੀਰਜ ਪੁੱਤਰ ਰਾਮ ਭਰੋਸੇ ਵਾਸੀ ਕੇ.ਪੀ. ਨਗਰ ਅਤੇ ਅਭਿਦੇਸ਼ ਰਾਮ ਪੁੱਤਰ ਜਵਾਹਰ ਰਾਮ ਵਾਸੀ ਜੱਲੋਵਾਲ ਅਬਾਦੀ ਜਲੰਧਰ ਵਜੋਂ ਹੋਈ ਹੈ।
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸ਼ੱਕੀ ਜਾਂ ਗੈਰਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਪੁਲਿਸ ਹੈਲਪਲਾਈਨ ਨੰਬਰ 112 'ਤੇ ਦੇਣ, ਅਤੇ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।
ਮੁੱਖ ਮੰਤਰੀ ਦੀ ਫੇਕ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿਚ ਵੱਡਾ ਐਕਸ਼ਨ
NEXT STORY