ਜਲੰਧਰ (ਮਹਾਜਨ) : ਸ਼ਹਿਰ ਦੇ ਸੰਤੋਸ਼ੀ ਨਗਰ ਇਲਾਕੇ 'ਚ ਰਹਿਣ ਵਾਲੇ ਮਦਰਾਸੀ ਭਾਈਚਾਰੇ ਅਤੇ ਸਥਾਨਕ ਲੋਕਾਂ ਵਿਚਕਾਰ ਹੋਈ ਲੜਾਈ ਨੇ ਉਸ ਵੇਲੇ ਭਿਆਨਕ ਰੂਪ ਲੈ ਲਿਆ ਜਦੋਂ ਦੋਵੇਂ ਧਿਰਾਂ ਸਿਵਲ ਹਸਪਤਾਲ ਪਹੁੰਚੀਆਂ। ਹਸਪਤਾਲ ਦੇ ਅੰਦਰ ਹੀ ਦੋਵਾਂ ਧਿਰਾਂ ਵਿਚਕਾਰ ਕਰੀਬ 10 ਮਿੰਟ ਤੱਕ ਜ਼ੋਰਦਾਰ ਹੰਗਾਮਾ ਤੇ ਕੁੱਟਮਾਰ ਹੋਈ।
ਛੇੜਛਾੜ ਤੋਂ ਸ਼ੁਰੂ ਹੋਇਆ ਵਿਵਾਦ
ਪੀੜਤ ਕੁੜੀ ਮੋਨਿਕਾ ਨੇ ਦੱਸਿਆ ਕਿ ਵਿਵਾਦ ਦੀ ਸ਼ੁਰੂਆਤ ਉਸ ਵੇਲੇ ਹੋਈ ਜਦੋਂ ਇਲਾਕੇ ਦੇ ਹੀ ਰਹਿਣ ਵਾਲੇ ਸੁਧੀਰ ਨਾਮਕ ਨੌਜਵਾਨ ਨੇ ਉਸ ਨਾਲ ਛੇੜਛਾੜ ਕੀਤੀ। ਜਦੋਂ ਉਸ ਨੇ ਅਤੇ ਉਸ ਦੇ ਪਿਤਾ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਨ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮੋਨਿਕਾ ਦਾ ਇਲਜ਼ਾਮ ਹੈ ਕਿ ਜਦੋਂ ਉਹ ਆਪਣੇ ਪਿਤਾ ਨੂੰ ਬਚਾਉਣ ਗਈ ਤਾਂ ਮੁਲਜ਼ਮ ਨੇ ਉਸ ਨਾਲ ਬਦਤਮੀਜ਼ੀ ਕੀਤੀ ਅਤੇ ਉਸ ਦੇ ਕੱਪੜੇ ਪਾੜ ਦਿੱਤੇ।
ਹਸਪਤਾਲ ਦੇ ਅੰਦਰ ਮੁੜ ਹੋਇਆ ਹਮਲਾ
ਜਦੋਂ ਪੀੜਤ ਪਰਿਵਾਰ ਇਲਾਜ ਅਤੇ ਐੱਮ.ਐੱਲ.ਆਰ. ਕਟਵਾਉਣ ਲਈ ਸਿਵਲ ਹਸਪਤਾਲ ਪਹੁੰਚਿਆ, ਤਾਂ ਦੂਜੀ ਧਿਰ ਉੱਥੇ ਪਹਿਲਾਂ ਤੋਂ ਹੀ ਮੌਜੂਦ ਸੀ। ਪੀੜਤਾਂ ਅਨੁਸਾਰ, ਉੱਥੇ ਉਨ੍ਹਾਂ ਨੂੰ ਦੇਖ ਕੇ ਦੂਜੀ ਧਿਰ ਨੇ ਮੁੜ ਗਾਲੀ-ਗਲੋਚ ਅਤੇ ਹਮਲਾ ਕਰ ਦਿੱਤਾ। ਪੀੜਤ ਕੁੜੀ ਨੇ ਦੋਸ਼ ਲਗਾਇਆ ਕਿ ਹਸਪਤਾਲ ਪਰਿਸਰ ਦੇ ਅੰਦਰ ਹੀ ਉਸ ਦਾ ਬਲਾਊਜ਼ ਪਾੜ ਦਿੱਤਾ ਗਿਆ ਅਤੇ ਉਸ ਦੀ ਮਾਂ 'ਤੇ ਵੀ ਕਿਸੇ ਚੀਜ਼ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਦੇ ਹੱਥ 'ਤੇ ਸੱਟ ਲੱਗੀ ਹੈ।
ਇਸ ਦੌਰਾਨ ਮੌਕੇ ਉੱਤੇ ਮੌਜੂਦ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਦੋਵੇਂ ਧਿਰਾਂ ਵੱਲੋਂ ਪਰਚਾ ਦਰਜ ਕਰਵਾਇਆ ਜਾ ਰਿਹਾ ਹੈ ਤੇ ਜਾਂਚ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
NEXT STORY