ਜਲੰਧਰ- ਸਾਲ 2018 ਵਿੱਚ ਮਕਸੂਦਾਂ ਪੁਲਸ ਸਟੇਸ਼ਨ 'ਤੇ ਹੋਏ ਗ੍ਰਨੇਡ ਹਮਲੇ ਦੇ ਮੁਲਜ਼ਮਾਂ ਨੂੰ ਇਕ ਵਿਸ਼ੇਸ਼ ਰਾਸ਼ਟਰੀ ਜਾਂਚ ਏਜੰਸੀ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਹਮਲੇ ਦੇ ਤਿੰਨ ਮੁੱਖ ਦੋਸ਼ੀ ਆਮਿਰ ਨਜ਼ੀਰ, ਸ਼ਾਹਿਦ ਅਤੇ ਫਾਜ਼ਿਲ ਬਸੀਰ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ। ਇਹ ਫ਼ੈਸਲਾ ਮਾਮਲੇ ਦੀ ਗੰਭੀਰਤਾ, ਅੱਤਵਾਦੀ ਗਤੀਵਿਧੀਆਂ ਦੇ ਦੋਸ਼ਾਂ ਅਤੇ ਸਬੂਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ।
ਇਥੇ ਦੱਸਣਯੋਗ ਹੈ ਕਿ ਐੱਨ. ਆਈ. ਏ. ਨੇ ਤਿੰਨਾਂ ਵਿਰੁੱਧ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਅਤੇ (UAPA) ਦੀਆਂ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਏਜੰਸੀ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 307 (ਕਤਲ ਦੀ ਕੋਸ਼ਿਸ਼), 120B (ਅਪਰਾਧਿਕ ਸਾਜ਼ਿਸ਼), 427,153,153A,153B ਦੇ ਨਾਲ-ਨਾਲ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀਆਂ ਧਾਰਾਵਾਂ 10, 13, 15, 16, 18, 20 ਅਤੇ 23 ਤਹਿਤ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਜਲੰਧਰ! ਜੀਜੇ ਨੇ ਸਾਲੇ 'ਤੇ ਕੀਤੀ ਫਾਇਰਿੰਗ, ਸਹਿਮੇ ਲੋਕ
ਐੱਨ. ਆਈ. ਏ. ਦੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚ ਰਹੇ ਸਨ। ਉਕਤ ਮੁਲਜ਼ਮ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਨਾਲ ਜੁੜੇ ਹੋਏ ਸਨ। ਤਿੰਨੋਂ ਮੁਲਜ਼ਮ ਇਸ ਸਮੇਂ ਨਿਆਂਇਕ ਹਿਰਾਸਤ ਅਤੇ ਜੇਲ੍ਹ ਵਿੱਚ ਹਨ। ਐੱਨ. ਆਈ. ਏ. ਨੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 2018 ਨੂੰ ਜਲੰਧਰ ਦੇ ਵੇਰਕਾ ਪਲਾਂਟ ਨੇੜੇ ਅੱਤਵਾਦੀ ਸੰਗਠਨ ਦੇ ਇਕ ਅਣਪਛਾਤੇ ਮੈਂਬਰ ਤੋਂ ਚਾਰ ਹੈਂਡ ਗ੍ਰਨੇਡ ਇਕੱਠੇ ਕੀਤੇ ਗਏ ਸਨ। ਇਸ ਤੋਂ ਬਾਅਦ 13 ਸਤੰਬਰ ਨੂੰ ਰੂਫ ਅਹਿਮਦ ਮੀਰ ਅਤੇ ਉਮਰ ਰਮਜ਼ਾਨ ਨੇ ਕਸ਼ਮੀਰ ਤੋਂ ਚੰਡੀਗੜ੍ਹ ਲਈ ਉਡਾਣ ਭਰੀ, ਜਿੱਥੋਂ ਉਹ ਸੜਕ ਰਾਹੀਂ ਜਲੰਧਰ ਗਏ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਤੇਂਦੂਏ ਨੇ ਪਾਇਆ ਭੜਥੂ! ਲੋਕਾਂ ਦੇ ਸੂਤੇ ਗਏ ਸਾਹ, ਫ਼ੈਲੀ ਦਹਿਸ਼ਤ
ਮਕਸੂਦਾਂ ਪੁਲਸ ਸਟੇਸ਼ਨ ‘ਤੇ ਚਾਰ ਹੈਂਡ ਗ੍ਰਨੇਡ ਨਾਲ ਹਮਲੇ ਕੀਤੇ ਗਏ। ਪੁਲਸ ਜਾਂਚ ਤੋਂ ਬਾਅਦ ਇਕ ਨਿੱਜੀ ਇੰਜੀਨੀਅਰਿੰਗ ਕਾਲਜ ਦੇ ਦੋ ਕਸ਼ਮੀਰੀ ਵਿਦਿਆਰਥੀ, ਸ਼ਾਹਿਦ ਅਤੇ ਫਾਜ਼ਿਲ ਬਸ਼ੀਰ ਨੂੰ ਸਭ ਤੋਂ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ। ਇਕ ਨੂੰ ਜੰਮੂ ਅਤੇ ਕਸ਼ਮੀਰ ਦੇ ਅਵੰਤੀਪੋਰਾ ਤੋਂ ਅਤੇ ਦੂਜੇ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਦੋਵੇਂ ਮੁਲਜ਼ਮਾਂ ਨੂੰ ਅੱਤਵਾਦੀ ਸੰਗਠਨ ਗਜ਼ਵਤ-ਉੱਲ-ਹਿੰਦ ਨਾਲ ਜੋੜਿਆ ਗਿਆ ਸੀ। ਜਿਸ ਦੀ ਅਗਵਾਈ ਇਸ ਦੇ ਨੇਤਾ ਜ਼ਾਕਿਰ ਰਾਸ਼ਿਦ ਭੱਟ ਉਰਫ਼ ਜ਼ਾਕਿਰ ਮੂਸਾ ਕਰ ਰਹੇ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਕੱਠੀਆਂ 5 ਛੁੱਟੀਆਂ ਦਾ ਐਲਾਨ! ਸਾਰੇ ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਅਤੇ ਡਰੱਗ ਮਨੀ ਸਮੇਤ 5 ਲੋਕ ਗ੍ਰਿਫ਼ਤਾਰ
NEXT STORY