ਜਲੰਧਰ (ਵਰੁਣ, ਸੋਨੂੰ)— ਮਹਾਨਗਰ ਜਲੰਧਰ ’ਚ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਦਿਨੋ-ਦਿਨ ਵੱਧਦੀਆਂ ਜਾ ਰਹੀਆਂ ਹਨ। ਅੱਜ ਇਕ ਵਾਰ ਫਿਰ ਤੋਂ ਜਲੰਧਰ ਜ਼ਿਲ੍ਹੇ ’ਚ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਹੈ।
ਇਹ ਵੀ ਪੜ੍ਹੋ : ਹੈਰਾਨੀਜਨਕ ਖ਼ੁਲਾਸਾ: ਪਿਓ ਨੇ ਹੀ ਪ੍ਰੇਮਿਕਾ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਸੀ ਕੁੜੀ ਦਾ ਪ੍ਰੇਮੀ
ਮਿਲੀ ਜਾਣਕਾਰੀ ਮੁਤਾਬਕ ਦੋਆਬਾ ਚੌਂਕ ਨੇੜੇ ਸੋਢਲ ਰੋਡ ’ਤੇ ਸਥਿਤ ਪੀ. ਵੀ. ਸੀ. ਸ਼ੋਅਰੂਮ ਅੰਦਰ ਦਿਨ-ਦਿਹਾੜੇ ਅਣਪਛਾਤਿਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਪਤਾ ਲੱਗਾ ਹੈ ਕਿ ਇਸ ਦੌਰਾਨ ਕਰੀਬ 6 ਗੋਲੀਆਂ ਅੰਨ੍ਹੇਵਾਹ ਚਲਾਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਗੰਨ ਫਾਇਰਿੰਗ ਆਪਸੀ ਰੰਜਿਸ਼ ਨੂੰ ਲੈ ਕੇ ਕੀਤੀ ਗਈ ਹੈ।
ਬਾਬਾ ਪੀ. ਵੀ. ਸੀ. ’ਚ ਕੰਮ ਕਰਨ ਵਾਲੀ ਰਿਤੂ ਨੇ ਦੱਸਿਆ ਕਿ ਉਹ ਕਰੀਬ ਡੇਢ ਵਜੇ ਰੋਜ਼ਾਨਾ ਵਾਂਗ ਕੰਮ ਕਰ ਰਹੇ ਸਨ ਤਾਂ ਕਰੀਬ 5 ਨਕਾਬਪੋਸ਼ ਨੌਜਵਾਨ ਆ ਕੇ ਅੰਦਰ ਦਾਖ਼ਲ ਹੋ ਗਏ ਅਤੇ ਆਉਂਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਦੁਕਾਨ ਦੇ ਮਾਲਕ ਟਿੰਕੂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੌਕੇ ’ਤੇ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਨੌਜਵਾਨ ਦਾ ਕਤਲ ਕਰਕੇ ਭਾਖੜਾ ਨਹਿਰ ’ਚ ਸੁੱਟੀ ਲਾਸ਼, ਸਰੀਰ ’ਤੇ ਮਿਲੇ ਸੱਟਾਂ ਦੇ ਨਿਸ਼ਾਨ
ਸੂਚਨਾ ਪਾ ਕੇ ਮੌਕੇ ’ਤੇ ਤੁਰੰਤ ਥਾਣਾ ਨੰਬਰ-8 ਦੀ ਪੁਲਸ ਪਹੁੰਚੀ ਅਤੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ, ਜਿਸ ਨੂੰ ਤੁਰੰਤ ਹਸਪਤਾਲ ’ਚ ਲਿਜਾਇਆ ਗਿਆ ਹੈ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਟਿੰਕੂ ਦੀ ਮੌਤ ਹੋ ਗਈ ਹੈ ਜਦਕਿ ਇਸ ਦੀ ਅਜੇ ਅਧਿਕਾਰਤ ਤੌਰ ’ਤੇ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ। ਪੁਲਸ ਨੂੰ ਮੌਕੇ ’ਤੇ ਕਰੀਬ ਚਾਰ ਖੋਲ੍ਹ ਬਰਾਮਦ ਹੋਏ ਹਨ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਕੋਰੋਨਾ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ’ਚ ਲੱਗਾ ਰਾਤ ਦਾ ਕਰਫ਼ਿਊ
ਨੋਟ: ਜਲੰਧਰ ਸ਼ਹਿਰ ’ਚ ਵੱਧ ਰਹੀਆਂ ਅਜਿਹੀਆਂ ਵਾਰਦਾਤਾਂ ਨੂੰ ਲੈ ਕੇ ਪ੍ਰਸ਼ਾਸਨ ਨੂੰ ਕੀ ਕਦਮ ਚੁੱਕਣੇ ਚਾਹੀਦੇ ਹਨ, ਕੁਮੈਂਟ ਕਰਕੇ ਦਿਓ ਜਵਾਬ
ਸਕੂਟਰੀ ਸਵਾਰ ਬਜ਼ੁਰਗ ਦੀ ਦਰਦਨਾਕ ਸੜਕ ਹਾਦਸੇ ’ਚ ਮੌਤ
NEXT STORY