ਜਲੰਧਰ (ਸੁਨੀਲ ਮਹਾਜਨ): ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ 'ਤੇ ਰੈੱਡ ਲਾਈਟ ਦੌਰਾਨ ਖੜ੍ਹੀ ਕਾਰ 'ਚ ਪਿੱਛੋਂ ਆਏ ਇਕ ਟਰੱਕ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਦੇ ਬਾਅਦ ਇਕ 4 ਕਾਰਾਂ ਦੀ ਟੱਕਰ ਹੋ ਗਈ। ਹਾਦਸੇ ਦੀਆਂ ਤਸਵੀਰਾਂ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਟਰੱਕ ਚਾਲਕ ਨੇ ਕਿਸ ਤਰ੍ਹਾਂ ਰੈੱਡ ਲਾਈਟ 'ਤੇ ਖੜ੍ਹੀ ਕਾਰ ਨੂੰ ਟੱਕਰ ਮਾਰਦੇ ਹੋਏ ਤਿੰਨ ਤੋਂ ਚਾਰ ਕਾਰਾਂ ਦੀ ਟੱਕਰ ਹੋ ਗਈ। ਪੁਲਸ ਨੇ ਟਰੱਕ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਟਰੱਕ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਦੋ ਸਾਲ ਦੇ ਬੱਚੇ ਨੂੰ ਘਰ ਛੱਡ ਮੋਹਾਲੀ ਪੇਪਰ ਦੇਣ ਜਾ ਰਹੀ ਮਾਂ ਨਾਲ ਰਸਤੇ 'ਚ ਵਾਪਰ ਗਈ ਅਣਹੋਣੀ
ਕਾਰ ਚਾਲਕ ਅਭਿਸ਼ੇਕ ਮਲਹੋਤਰਾ ਨੇ ਦੱਸਿਆ ਕਿ ਉਹ ਗੁਰੂ ਨਾਨਕ ਮਿਸ਼ਨ ਚੌਕ 'ਤੇ ਲਾਲ ਬੱਤੀ ਹੋਣ ਦੌਰਾਨ ਉਨ੍ਹਾਂ ਦੀ ਕਾਰ ਉੱਥੇ ਰੁਕੀ ਹੋਈ ਸੀ। ਕੁੱਝ ਹੀ ਮਿੰਟਾਂ 'ਚ ਪਿੱਛੇ ਤੋਂ ਆਏ ਇਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰੀ ਅਤੇ ਇਕ ਹੋਰ ਗੱਡੀ ਨੂੰ ਟੱਕਰ ਮਾਰ ਕੇ ਟਰੱਕ ਅੱਗੇ ਵੱਲ ਚਲਾ ਗਿਆ, ਜਿਸ ਦੌਰਾਨ ਉਨ੍ਹਾਂ ਦੇ ਅੱਗੇ ਖੜ੍ਹੀਆਂ 2 ਕਾਰਾਂ ਅਤੇ ਇਕ ਐਕਟਿਵ ਪੂਰੀ ਤਰ੍ਹਾਂ ਖ਼ਰਾਬ ਹੋ ਗਈਆਂ। ਉਨ੍ਹਾਂ ਨੇ ਕਿਹਾ ਕਿ ਟਰੱਕ ਡਰਾਇਵਰ ਨੇ ਸ਼ਰਾਬ ਪੀਤੀ ਹੋਈ ਸੀ। ਤਰੁਣ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਗੱਡੀ ਵੀ ਲਾਲ ਬੱਤੀ ਹੋਣ ਦੇ ਕਾਰਨ ਲਾਈਨ 'ਚ ਖੜ੍ਹੀ ਸੀ ਅਤੇ ਪਿੱਛੇ ਤੋਂ ਪਿੱਛੇ ਕਾਰਾਂ ਦੀ ਟੱਕਰ ਹੋਣ ਦੇ ਕਾਰਨ ਉਨ੍ਹਾਂ ਦੀ ਕਾਰ ਦਾ ਨੁਕਸਾਨ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਟਰੱਕ ਚਾਲਕ ਵਲੋਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਖੇਤਾਂ ਤੋਂ ਵਾਪਸ ਆਪਣੇ ਘਰ ਆ ਰਹੇ 14 ਸਾਲਾ ਬੱਚੇ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਇਸ ਸਬੰਧੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਲਾਲ ਬੱਤੀ ਦੌਰਾਨ ਉਨ੍ਹਾਂ ਦੀ ਕਾਰ ਉੱਥੇ ਖੜ੍ਹੀ ਸੀ ਅਤੇ ਪਿੱਛੋਂ ਕਾਰਾਂ ਦੀ ਜ਼ਬਰਦਸਤ ਟੱਕਰ ਹੋਣ ਦੇ ਕਾਰਨ ਉਨ੍ਹਾਂ ਦੀ ਕਾਰ ਦੀ ਵੀ ਟੱਕਰ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਤੇਜ਼ ਰਫ਼ਤਾਰ ਟਰੱਕ ਨੇ 4 ਕਾਰਾਂ ਸਮੇਤ ਇਕ ਸਕੂਟੀ ਨੂੰ ਟੱਕਰ ਮਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਟਰੱਕ ਚਾਲਕ ਦੇ ਖ਼ਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਵਿਆਹ ਤੋਂ ਇਨਕਾਰ ਕਰਨ ਦੀ ਮਿਲੀ ਸਜ਼ਾ, ਕੁੜੀ ਦੀ ਅਸ਼ਲੀਲ ਤਸਵੀਰ ਕੀਤੀ ਵਾਇਰਲ
ਥਾਣਾ ਜੰਡਿਆਲਾ 'ਚ ਵਾਪਰੀ ਹੈਰਾਨ ਕਰਨ ਵਾਲੀ ਘਟਨਾ, ਉਹ ਹੋਇਆ ਜੋ ਸੋਚਿਆ ਨਾ ਸੀ
NEXT STORY