ਜਲੰਧਰ (ਮਹੇਸ਼) : ਪੀ. ਏ. ਪੀ. ਦੇ 75 ਬਟਾਲੀਅਨ ਦੇ ਇਕ ਹੈੱਡਕਾਂਸਟੇਬਲ ਵਲੋਂ 5 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਕੈਂਟ ਦੀ ਪੁਲਸ ਨੇ ਮੁਲਜ਼ਮ ਹੈੱਡਕਾਂਸਟੇਬਲ ਜਤਿੰਦਰਪਾਲ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਧਨੋਲਾਖਾਸ ਜ਼ਿਲਾ ਸੰਗਰੂਰ ਖਿਲਾਫ ਕੇਸ ਦਰਜ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।
ਐੱਸ. ਐੱਚ. ਓ. ਕੁਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਬੱਚੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਪੁਲਸ ਨੇ ਜਾਂਚ ਕਰਦੇ ਹੋਏ ਉਸ 'ਤੇ ਕੇਸ ਦਰਜ ਕੀਤਾ। ਉਨ੍ਹਾਂ ਦੱਸਿਆ ਕਿ ਐਤਵਾਰ ਭਾਵ ਅੱਜ ਸਵੇਰੇ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰ ਕੇ ਉਸ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਮਾਸੂਮ ਬੱਚੀ ਨੇ ਹੈੱਡਕਾਂਸਟੇਬਲ ਦੀ ਘਿਨੌਣੀ ਹਰਕਤ ਬਾਰੇ ਪਹਿਲਾਂ ਆਪਣੀ ਮਾਂ ਨੂੰ ਦੱਸਿਆ, ਜਿਸ ਤੋਂ ਬਾਅਦ ਉਸ ਦਾ ਪਿਤਾ ਪੁਲਸ ਕੋਲ ਸ਼ਿਕਾਇਤ ਲੈ ਕੇ ਪਹੁੰਚਿਆ ਅਤੇ ਮੁਲਜ਼ਮ ਮੁਲਾਜ਼ਮ ਬੇਨਕਾਬ ਕੀਤਾ ਗਿਆ।
ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ 'ਤੇ 550 ਕੈਦੀ ਰਿਹਾਅ ਕਰਨ ਦਾ ਕੀਤਾ ਐਲਾਨ
NEXT STORY