ਜਲੰਧਰ: ਜਲੰਧਰ 'ਚ ਬੇਹੱਦ ਸ਼ਰਮਨਾਕ ਘਟਨਾ ਵਾਪਰੀ, ਜਿੱਥੇ ਇਕ 14 ਸਾਲਾ ਲੜਕੀ ਦੇ ਗਰਭਵਤੀ ਹੋ ਗਈ। ਹੋਰ ਤਾਂ ਹੋਰ ਉਸ ਨਾਲ ਸਰੀਰਕ ਸਬੰਧ ਬਣਾਉਣ ਵਾਲੇ ਮੁੰਡੇ ਦੀ ਉਮਰ ਵੀ 12 ਸਾਲ ਨਿਕਲੀ। ਪੁਲਸ ਨੇ ਇਸ ਮਾਮਲੇ ਵਿਚ ਮੁੰਡੇ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਪੀੜਤਾ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ 5 ਬੱਚੇ ਹਨ। ਕੁਝ ਦੇਰ ਪਹਿਲਾਂ ਉਸ ਦੇ ਪਤੀ ਦੀ ਮੌਤ ਹੋ ਗਈ ਸੀ। ਉਹ ਮਿਹਨਤ ਮਜ਼ਦੂਰੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਕਰਦੀ ਹੈ। ਕੁਝ ਦੇਰ ਪਹਿਲਾਂ ਉਹ ਆਪਣੇ ਪਤੀ ਦੀ ਮੌਤ ਦਾ ਮੁਆਵਜ਼ਾ ਲੈਣ ਲਈ ਪਿੰਡ ਗਈ ਸੀ ਤੇ ਉਸ ਦੀ 14 ਸਾਲਾ ਧੀ ਘਰ ਵਿਚ ਇਕੱਲੀ ਸੀ। ਇਸ ਦੌਰਾਨ ਭੋਗਪੁਰ ਦੇ ਰਹਿਣ ਵਾਲੇ ਇਕ ਕਿਸਾਨ ਦਾ ਨਾਬਾਲਗ ਪੁੱਤ ਉੱਥੇ ਆਇਆ ਤੇ ਉਸ ਨੇ ਲੜਕੀ ਨਾਲ ਸਬੰਧ ਬਣਾਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ! ਵਿਭਾਗ ਨੇ ਕੀਤਾ Alert
ਉਸ ਨੇ ਬੱਚੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਕਾਰਨ ਡਰ ਦੇ ਮਾਰੇ ਬੱਚੀ ਨੇ ਪਰਿਵਾਰ ਨੂੰ ਕੁਝ ਨਹੀਂ ਦੱਸਿਆ। ਜਦੋਂ ਪੀੜਤਾ ਦੀ ਮਾਂ ਉਸ ਨੂੰ ਪਿੰਡ ਲੈ ਕੇ ਗਏ ਤਾਂ ਉਸ ਦੇ ਢਿੱਡ ਵਿਚ ਦਰਦ ਸੀ। ਬਾਅਦ ਵਿਚ ਪਤਾ ਲੱਗਿਆ ਕਿ ਉਹ 7 ਮਹੀਨਿਆਂ ਦੀ ਗਰਭਵਤੀ ਹੈ। ਇਸ ਮਗਰੋਂ ਉਸ ਨੇ ਪੰਜਾਬ ਪਹੁੰਚ ਕੇ ਭੋਗਪੁਰ ਪੁਲਸ ਨੂੰ ਸ਼ਿਕਾਇਤ ਦਿੱਤੀ। ਫ਼ਿਲਹਾਲ ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਗੋਲੀਆਂ ਮਾਰ ਕੀਤਾ ਗਿਆ ਸੀ ਕਤਲ
NEXT STORY