ਪਠਾਨਕੋਟ (ਧਰਮਿੰਦਰ ਠਾਕੁਰ): ਪਾਕਿਸਤਾਨ ਵੱਲੋਂ ਹੁਣ ਸਰਹੱਦੀ ਜ਼ਿਲ੍ਹਿਆਂ ਤੋਂ ਬਾਅਦ ਨਾਲ ਲਗਦੇ ਇਲਾਕਿਆਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਹੁਣ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਨੇੜੇ ਵੀ ਮਿਜ਼ਾਈਲ ਹਮਲਾ ਕੀਤਾ ਗਿਆ ਹੈ। ਇਸ ਮਗਰੋਂ ਨੈਸ਼ਨਲ ਹਾਈਵੇਅ 'ਤੇ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਇਹ ਇਲਾਕਾ ਹਿਮਾਚਲ ਦੇ ਡਮਟਾਲ ਇਲਾਕੇ ਅਧੀਨ ਆਉਂਦਾ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਸ਼ਹਿਰ 'ਚ ਸਵੇਰੇ-ਸਵੇਰੇ ਵੱਡੇ ਧਮਾਕੇ! ਵੱਜ ਰਹੇ ਖ਼ਤਰੇ ਦੇ ਘੁੱਗੂ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ
ਇਸ ਦੀ ਸੂਚਨਾ ਮਿਲਦਿਆਂ ਪੁਲਸ ਮੌਕੇ 'ਤੇ ਪਹੁੰਚ ਚੁੱਕੀ ਹੈ ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਫ਼ਿਲਹਾਲ ਇਸ ਵਿਚ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹਿਮਾਚਲ ਡਮਟਾਲ ਦੇ ਪੁਲਸ ਅਧਿਕਾਰੀ ਨੇ ਕਿਹਾ ਕਿ ਇਹ ਡਰੋਨ ਹਮਲਾ ਹੈ ਜਾਂ ਫ਼ਿਰ ਮਿਜ਼ਾਈਲ ਹਮਲਾ, ਇਸ ਬਾਰੇ ਐਕਸਪਰਟ ਹੀ ਦੱਸਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਦੀ ਪੰਜਾਬ ਵਾਸੀਆਂ ਨੂੰ ਵੱਡੀ ਅਪੀਲ, ਬੋਲੇ-ਡਰੋਨ ਜਾਂ ਮਿਜ਼ਾਈਲ ਡਿੱਗਣ 'ਤੇ...(ਵੀਡੀਓ)
NEXT STORY