ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜੇ ਐਲਾਨੇ ਜਾ ਰਹੇ ਹਨ। ਜਲੰਧਰ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਉਮੀਦਵਾਰ ਵਿਚਾਲੇ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ, ਜਦਕਿ ਅਕਾਲੀ ਦਲ ਤੀਜੇ ਅਤੇ ਭਾਜਪਾ ਚੌਥੇ ਨੰਬਰ ’ਤੇ ਨਜ਼ਰ ਆ ਰਹੇ ਹਨ। ਇਸ ਦਰਮਿਆਨ ਕਾਊਂਟਿੰਗ ਸੈਂਟਰ ਵਿਚ ਵਿਵਾਦ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਕਾਊਂਟਿੰਗ ਏਜੰਟ ਬਣੇ ਵਿਧਾਇਕ ਕੋਟਲੀ ਨੂੰ ਕਾਊਂਟਿੰਗ ਸੈਂਟਰ ਦੇ ਅੰਦਰ ਜਾਣ ਦੇਣ ’ਤੇ ਵਿਵਾਦ ਛਿੜ ਗਿਆ। ਫਿਲਹਾਲ ਪੁਲਸ ਵਲੋਂ ਮੌਕੇ ’ਤੇ ਸਥਿਤੀ ਸੰਭਾਲ ਲਈ ਗਈ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਐਲਾਨ, ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਰੋਡਵੇਜ਼ 'ਚ ਮਰਜ਼ ਹੋਣਗੀਆਂ 587 ਪਨਬੱਸ ਬੱਸਾਂ, ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਮਿਲੇਗੀ ਸਰਕਾਰੀ ਨੌਕਰੀ
NEXT STORY