ਜਲੰਧਰ (ਬਿਊਰੋ)– ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਵੋਟਿੰਗ 10 ਮਈ ਨੂੰ ਹੋਈ ਸੀ। ਜ਼ਿਮਨੀ ਚੋਣ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਈ. ਵੀ. ਐੱਮ. ਮਸ਼ੀਨਾਂ ’ਚ ਕੈਦ ਹੋ ਗਈ ਹੈ ਅਤੇ 13 ਮਈ ਨੂੰ ਗਿਣਤੀ ਵਾਲੇ ਦਿਨ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ ਕਿ ਜਲੰਧਰ ਦੀ ਜਨਤਾ ਨੇ ਕਿਸ ਨੇਤਾ ਨੂੰ ਆਪਣਾ ਮੈਂਬਰ ਪਾਰਲੀਮੈਂਟ ਚੁਣਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ 13 ਮਈ ਨੂੰ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਸਵੇਰੇ 7.30 ਵਜੇ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਅਤੇ ਸਪੋਰਟਸ ਕਾਲਜ ਕੰਪਲੈਕਸ ਕਪੂਰਥਲਾ ਰੋਡ ਵਿਖੇ ਸ਼ੁਰੂ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਕਰਵਾਉਣ ਲਈ ਪੂਰੀ ਤਿਆਰੀਆਂ ਕਰਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾ ਲਏ ਹਨ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਜ਼ਿਲ੍ਹਾ ਤਪਸ਼ ਵਧਣ ਨਾਲ ਰਹਿ ਸਕਦੈ ਸਭ ਤੋਂ ਜ਼ਿਆਦਾ ਗਰਮ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਟ੍ਰਾਂਗ ਰੂਮ ਵਿਚ ਰੱਖੀਆਂ ਈ. ਵੀ. ਐੱਮਜ਼ ਅਤੇ ਵੀ. ਵੀ. ਪੈਟ ਮਸ਼ੀਨਾਂ ਦੀ ਨਿਗਰਾਨੀ ਲਈ ਥ੍ਰੀ-ਟਾਇਰ ਸੁਰੱਖਿਆ ਯਕੀਨੀ ਬਣਾਈ ਗਈ ਹੈ। ਉਮੀਦਵਾਰ ਅਤੇ ਉਨ੍ਹਾਂ ਦੇ ਅਧਿਕਾਰਤ ਪ੍ਰਤੀਨਿਧੀਆਂ ਨੂੰ ਇਨ੍ਹਾਂ ਥਾਵਾਂ ’ਤੇ ਜਾਣ ਦੀ ਇਜਾਜ਼ਤ ਹੋਵੇਗੀ। ਵੋਟਾਂ ਦੀ ਗਿਣਤੀ ਦੌਰਾਨ ਕੋਈ ਵੀ ਅਣਅਧਿਕਾਰਤ ਵਿਅਕਤੀ ਗਿਣਤੀ ਦੇ ਕੇਂਦਰ ਦੇ ਨੇੜੇ ਨਾ ਹੋਵੇ, ਇਸ ਲਈ ਪੁਲਸ ਅਤੇ ਪੈਰਾ-ਮਿਲਟਰੀ ਫੋਰਸ ਨੂੰ ਤਾਇਨਾਤ ਕੀਤਾ ਜਾਵੇਗਾ। ਉਥੇ ਹੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ 10 ਮਈ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕ ਸਭਾ ਹਲਕੇ ਲਈ ਚੋਣ ਪ੍ਰਕਿਰਿਆ ਆਯੋਜਿਤ ਕਰਦੇ ਹੋਏ ਜ਼ਿਲ੍ਹੇ ਭਰ ਵਿਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਅਤੇ ਦਿਹਾਤੀ ਪੁਲਸ ਵੱਲੋਂ ਵੱਖ-ਵੱਖ ਥਾਣਿਆਂ ’ਚ 6 ਮਾਮਲੇ ਦਰਜ ਕੀਤੇ ਗਏ ਹਨ। ਵਿਧਾਨ ਸਭਾ ਹਲਕਿਆਂ ਵਿਚ ਕੁਝ ਝਗੜਿਆਂ ਨੂੰ ਛੱਡ ਕੇ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ। ਸਿਵਲ ਅਤੇ ਪੁਲਸ ਪ੍ਰਸ਼ਾਸਨ ਨੇ ਅਜਿਹੇ ਮਾਮਲਿਆਂ ਵਿਚ ਤੁਰੰਤ ਕਾਰਵਾਈ ਕਰਦੇ ਹੋਏ ਐੱਫ਼. ਆਈ. ਆਰਜ਼. ਦਰਜ ਕੀਤੀਆਂ ਹਨ।
ਇਕ ਹੋਰ ਐੱਫ਼. ਆਈ. ਆਰ. 3 ਮੁਲਜ਼ਮਾਂ ਖ਼ਿਲਾਫ਼ ਥਾਣਾ ਗੋਰਾਇਆ ਅਤੇ ਮੁਲਜ਼ਮ ਖ਼ਿਲਾਫ਼ ਥਾਣਾ ਮਕਸੂਦਾਂ ਵਿਚ ਆਈ. ਪੀ. ਸੀ. ਦੀ ਧਾਰਾ 188 ਤਹਿਤ ਐੱਫ਼. ਆਈ. ਆਰ. ਨੰਬਰ 55 ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ ਫਿਲੌਰ ਥਾਣੇ ਵਿਚ ਇਕ ਮੁਲਜ਼ਮ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 332, 353, 186 ਅਤੇ 506 ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ ਮੁਲਜ਼ਮ ਗੁਰਜੀਤ ਸਿੰਘ ਨਿਵਾਸੀ ਧਨੌਲਾ ਰੋਡ ਬਰਨਾਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਮੁਲਜ਼ਮ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 171-ਸੀ, 171-ਐੱਫ਼. ਅਤੇ ਜਨ-ਪ੍ਰਤੀਨਿਧੀ ਐਕਟ 1951 ਅਤੇ 1988 ਦੀ ਧਾਰਾ 130 ਅਧੀਨ ਕਮਿਸ਼ਨਰੇਟ ਦੇ ਥਾਣਾ ਨੰਬਰ 5 ਵਿਚ ਕੇਸ ਨੰਬਰ 40 ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸ. ਪ੍ਰਕਾਸ਼ ਸਿੰਘ ਬਾਦਲ ਦਾ ਜਿੱਥੇ ਹੋਇਆ ਸੀ ਅੰਤਿਮ ਸੰਸਕਾਰ, ਉੱਥੇ ਹੁਣ ਯਾਦਗਾਰ ਬਣਾਉਣ ਦੀ ਤਿਆਰੀ ’ਚ ਅਕਾਲੀ ਦਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਚੰਡੀਗੜ੍ਹ ਦੀਆਂ ਇਨ੍ਹਾਂ ਲਾਈਟਾਂ 'ਤੇ ਲੱਗਾ ਭਾਰੀ ਜਾਮ, ਇੱਧਰ ਆਉਣ ਤੋਂ ਪਹਿਲਾਂ ਜ਼ਰਾ ਇਹ ਪੜ੍ਹ ਲਓ (ਤਸਵੀਰਾਂ)
NEXT STORY