ਨਾਭਾ (ਅਮਰਿੰਦਰ ਪੁਰੀ) : ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਜਿੱਤ ਹਾਸਿਲ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਲ ਜਲੰਧਰ ਵਿਖੇ ‘ਪੰਜਾਬ ਕੇਸਰੀ ਗਰੁੱਪ’ ਵੱਲੋ ਹਰ ਸਾਲ ਕਰਵਾਏ ਜਾਂਦੇ ਰਾਮ ਨੌਮੀ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ‘ਜਗਬਾਣੀ’ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਦੇਵਮਾਨ ਨੇ ਅੱਗੇ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਿਚ ਪੰਜਾਬ ਦੇ ਉੱਜਵਲ ਭਵਿੱਖ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਨੌਕਰੀਆਂ ਦੇਣੀਆਂ, ਲੱਖਾਂ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਉਣੇ, ਦਿੱਲੀ ਵਾਂਗ ਪੰਜਾਬ ਵਿਚ ਸੈਂਕੜੇ ਮੁਹੱਲਾ ਕਲੀਨਿਕ ਖੋਲ੍ਹਣੇ ਆਦਿ ਸ਼ਾਮਿਲ ਹਨ ।
ਵਿਧਾਇਕ ਦੇਵਮਾਨ ਨੇ ਕਿਹਾ ਕਿ ਜਨਤਾ ਦੇ ਹਿੱਤ ਲਈ ਲਏ ਅਜਿਹੇ ਫ਼ੈਸਲਿਆ ਕਾਰਨ ਸੂਬੇ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ’ਤੇ ਸੰਤੁਸ਼ਟ ਹੈ, ਇਹੀ ਕਾਰਨ ਹੈ ਕਿ ਜਲੰਧਰ ਲੋਕ ਸਭਾ ਦੀ ਉਪ ਚੋਣ ਵਿਚ ਆਮ ਆਦਮੀ ਪਾਰਟੀ ਵਧੀਆ ਪ੍ਰਦਰਸ਼ਨ ਕਰਦੇ ਹੋਏ ਇਤਿਹਾਸਕ ਜਿੱਤ ਦਰਜ ਕਰੇਗੀ । 2024 ਦੀਆਂ ਲੋਕ ਸਭਾ ਚੋਣਾਂ ਸਬੰਧੀ ਸਵਾਲ ਦੇ ਜਵਾਬ ਵਿਚ ਵਿਧਾਇਕ ਦੇਵਮਾਨ ਨੇ ਕਿਹਾ ਕਿ ਪੂਰਾ ਦੇਸ਼ ਦਿੱਲੀ, ਪੰਜਾਬ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਨੂੰ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਦੇਖਣਾ ਚਾਹੁੰਦਾ ਹੈ ਜਿਸ ਲਈ ਲੋਕ 2024 ਦੀਆਂ ਲੋਕ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਚਾਵਾਂ ਨਾਲ ਵਿਆਹੀ ਧੀ ਦੀ ਲਾਸ਼ ਦੇਖ ਮਾਪਿਆਂ ਦਾ ਨਿਕਲਿਆ ਤ੍ਰਾਹ, ਸਹੁਰਾ ਪਰਿਵਾਰ ’ਤੇ ਲਗਾਏ ਵੱਡੇ ਦੋਸ਼
NEXT STORY