ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਭਟਿਆ ਬੇਟ ਚੌਕ ਵਿਚ ਅੱਜ ਸਵੇਰੇ ਤਕਰੀਬਨ 5 ਵਜੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਢਾਬੇ ਦੇ ਬਾਹਰ ਸੜਕ ਕੰਢੇ ਖੜ੍ਹੇ ਟਰਾਲੇ ਦੇ ਪਿੱਛੇ ਤੇਜ਼ ਰਫ਼ਤਾਰ ਦੂਜਾ ਟਰਾਲਾ ਟਕਰਾਉਣ ਨਾਲ ਭਿਆਨਕ ਹਾਦਸਾ ਵਾਪਰ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! ਖਿੱਚ ਲਓ ਤਿਆਰੀ, ਇਸ ਮਹਿਕਮੇ 'ਚ 2 ਹਜ਼ਾਰ ਅਸਾਮੀਆਂ ਲਈ ਭਰਤੀ ਖੋਲ੍ਹਣ ਜਾ ਰਹੀ ਸਰਕਾਰ
ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਲਡੀਕੋ ਅਸਟੇਟ ਚੌਕੀ ਦੇ ਇੰਚਾਰਜ ਥਾਣੇਦਾਰ ਜਿੰਦਰ ਲਾਲ ਨੇ ਦੱਸਿਆ ਕਿ ਅੱਜ ਸਵੇਰੇ ਤਕਰੀਬਨ 5 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਲੁਧਿਆਣਾ ਨੈਸ਼ਨਲ ਹਾਈਵੇਅ ਦੇ ਉੱਪਰ ਸੜਕ ਕੰਢੇ ਢਾਬੇ ਦੇ ਬਾਹਰ ਖੜ੍ਹੇ ਇਕ ਟਰਾਲੇ ਦੇ ਪਿੱਛੇ ਦੂਜੇ ਟਰਾਲੇ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਪਿੱਛੇ ਵਾਲੇ ਟਰਾਲੇ ਦੇ ਪਰਖੱਚੇ ਉੱਡ ਗਏ। ਫ਼ਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਰਿਸ਼ਵਤ ਲੈਂਦੇ ਫੜੇ ਗਏ ਇਸ ਥਾਣੇ ਦੇ SHO ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਪੂਰਾ ਮਾਮਲਾ
NEXT STORY