ਜਲੰਧਰ (ਸੋਨੂੰ) - ਮਿਊਂਸੀਪਲ ਕੁਆਰਟਰ ਦੇ ਇਲਾਕੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜਲੰਧਰ ਨਗਰ ਨਿਗਮ ਵਿੱਚ ਠੇਕੇ 'ਤੇ ਕੰਮ ਕਰਨ ਵਾਲੇ ਇਕ ਮੁਲਾਜ਼ਮ ਦਾ 12 ਸਾਲਾ ਬੱਚਾ ਸ਼ੱਕੀ ਹਾਲਤ ’ਚ ਲਾਪਤਾ ਹੋ ਗਿਆ। ਇਸ ਘਟਨਾ ਦਾ ਪਤਾ ਲੱਗਣ ’ਤੇ ਲੋਕਾਂ ਨੇ ਬੱਚੇ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਪਰ ਬੱਚਾ ਕਿਸੇ ਵੀ ਥਾਂ ਤੋਂ ਨਹੀਂ ਮਿਲਿਆ, ਜਿਸ ਕਾਰਨ ਪਰਿਵਾਰ ਵਾਲੇ ਪਰੇਸ਼ਾਨ ਹੋ ਗਏ। ਬੱਚਾ ਨਾ ਮਿਲਣ ’ਤੇ ਉਸ ਦੇ ਪਿਤਾ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਰਜ ਕਰਵਾ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਅੰਦਰ ਕਾਂਗਰਸੀ ਉਮੀਦਵਾਰਾਂ ਦੀਆਂ ਟਿਕਟਾਂ ਸਬੰਧੀ ਹਰੀਸ਼ ਰਾਵਤ ਨੇ ਦਿੱਤਾ ਵੱਡਾ ਬਿਆਨ
ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਬੱਚੇ ਦੇ ਪਿਤਾ ਪਵਨ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ 8 ਮਹੀਨਿਆਂ ਤੋਂ ਜਲੰਧਰ ਨਗਰ ਨਿਗਮ ਦੀ ਪਾਰਕਿੰਗ ਵਿੱਚ ਠੇਕੇ 'ਤੇ ਕੰਮ ਕਰ ਰਿਹਾ ਹੈ। ਉਹ ਮਿਊਂਸੀਪਲ ਕੁਆਰਟਰ ਵਿੱਚ ਰਹਿੰਦਾ ਹੈ। ਉਸ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ ਨਾਂ ਸਕਸ਼ਮ ਕੁਮਾਰ ਹੈ, ਜੋ ਸੋਮਵਾਰ ਨੂੰ ਰੋਜ਼ਾਨਾਂ ਦੀ ਤਰ੍ਹਾਂ ਘਰ ਦੇ ਬਾਹਰ ਖੇਡ ਰਿਹਾ ਸੀ। ਉਥੇ ਹੀ 2-3 ਬੱਚੇ, ਜੋ ਬਾਹਰ ਕੱਪੜੇ ’ਚ ਕੋਈ ਚੀਜ਼ ਪਾ ਕੇ ਨਸ਼ਾ ਕਰ ਰਹੇ ਸਨ, ਉਨ੍ਹਾਂ ਦਾ ਆਪਸ ’ਚ ਕਿਸੇ ਗੱਲ ਨੂੰ ਲੈ ਕੇ ਲੜਾਈ-ਝਗੜਾ ਹੋ ਗਿਆ। ਮੈਂ ਉਨ੍ਹਾਂ ਦੀ ਲੜਾਈ ਛੁਡਵਾ ਕੇ ਆਪਣੇ ਬੱਚੇ ਨੂੰ ਲੈ ਕੇ ਘਰ ਚਲਾ ਗਿਆ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਉਸ ਨੇ ਦੱਸਿਆ ਕਿ ਕੁਝ ਦੇਰ ਬਾਅਦ ਉਸ ਦਾ ਬੱਚਾ ਫਿਰ ਤੋਂ ਘਰੋਂ ਬਾਹਰ ਖੇਡਣ ਲਈ ਆ ਗਿਆ, ਜੋ ਵਾਪਸ ਘਰ ਨਹੀਂ ਆਇਆ। ਉਸ ਨੇ ਦੱਸਿਆ ਕਿ ਅਸੀਂ ਉਸ ਦੀ ਬਹੁਤ ਭਾਲ ਕੀਤੀ ਪਰ ਉਹ ਨਹੀਂ ਮਿਲਿਆ। ਪਿਤਾ ਨੇ ਦੱਸਿਆ ਕਿ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਰਜ ਕਰਵਾ ਦਿੱਤੀ ਹੈ। ਨਗਰ ਨਿਗਮ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵੀ ਖ਼ਰਾਬ ਹਨ, ਜਿਸ ਕਾਰਨ ਉਸ ਦੇ ਬੱਚੇ ਦਾ ਕੁਝ ਪਤਾ ਨਹੀਂ ਲੱਗਾ।
ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਆਹ ਤੋਂ ਕੁੱਝ ਦਿਨ ਪਹਿਲਾਂ ਘਰ ’ਚ ਵਾਪਰੀ ਵਾਰਦਾਤ, ਲਾੜੀ ਦਾ 18 ਤੋਲੇ ਸੋਨਾ ਹੋਇਆ ਚੋਰੀ (ਤਸਵੀਰਾਂ)
ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ-3 ਦੇ ਸਬ ਇੰਸਪੈਕਟਰ ਅਮਰੀਕ ਸਿੰਘ ਨੇ ਕਿਹਾ ਕਿ ਸਾਨੂੰ ਬੱਚਾ ਲਾਪਤਾ ਹੋਣ ਦੀ ਸ਼ਿਕਾਇਤ ਮਿਲ ਗਈ ਹੈ। ਅਸੀਂ ਲਾਪਤਾ ਬੱਚੇ ਦੇ ਪਿਤਾ ਦੇ ਬਿਆਨਾਂ ’ਤੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਲਦੀ ਬੱਚੇ ਦੀ ਭਾਲ ਕਰ ਲਈ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਗੁ. ਬਾਬਾ ਬਕਾਲਾ ਸਾਹਿਬ ਦੇ ਅਖੰਡ ਪਾਠੀ ਨੇ ਕੀਤੀ ਖੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਇਹ ਖ਼ੁਲਾਸਾ
ਨਸ਼ਾ ਤਸਕਰਾਂ ਕੋਲੋਂ 21 ਕਿੱਲੋ ਹੈਰੋਇਨ ਤੇ ਡਰੱਗ ਮਨੀ ਨਾਲ ਭਰੇ ਦੋ ਬੈਗ ਬਰਾਮਦ, ਦੋ ਗ੍ਰਿਫ਼ਤਾਰ : ਡੀਜੀਪੀ
NEXT STORY