ਜਲੰਧਰ (ਵੈੱਬ ਡੈਸਕ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ-ਨਕੋਦਰ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕੁਝ ਲੋਕਾਂ ਵੱਲੋਂ ਪਾਣੀ ਸਪਲਾਈ ਦੀ ਆ ਰਹੀ ਪਰੇਸ਼ਾਨੀ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ ਗਿਆ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਅਤਿ ਦੀ ਪੈ ਰਹੀ ਗਰਮੀ ਦੌਰਾਨ ਘਰਾਂ ਵਿਚ ਪਾਣੀ ਦੀ ਸਪਲਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤਰ ਦੀ ਮੌਤ

ਉਨ੍ਹਾਂ ਕਿਹਾ ਕਿ ਪਾਣੀ ਦੀ ਸਮੱਸਿਆ ਪਿਛਲੇ ਇਕ ਮਹੀਨੇ ਤੋਂ ਆ ਰਹੀ ਹੈ ਅਤੇ ਇਲਾਕੇ ਦੇ ਕੌਂਸਲਰ ਬੀਬੀ ਮਨਜੀਤ ਕੌਰ ਨੂੰ ਵੀ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ ਪਰ ਸਮੱਸਿਆ ਦਾ ਕੋਈ ਵੀ ਅਜੇ ਤੱਕ ਹਲ ਨਹੀਂ ਨਿਕਲ ਸਕਿਆ। ਜਦੋਂ ਵੀ ਅਸੀਂ ਕੌਂਸਲਰ ਕੋਲ ਸ਼ਿਕਾਇਤ ਲੈ ਕੇ ਜਾਂਦਾ ਹਾਂ ਤਾਂ ਸਾਨੂੰ ਇਹ ਕਹਿ ਦਿੱਤਾ ਜਾਂਦਾ ਹੈ ਕਿ ਪਾਣੀ ਸਬੰਧੀ ਮੋਟਰ ਪਾਸ ਕਰਵਾਈ ਗਈ ਹੈ ਪਰ ਮੋਟਰ ਲਾਉਣ ਨੂੰ ਲੈ ਕੇ ਕਿਤੇ ਜਗ੍ਹਾ ਨਹੀਂ ਮਿਲ ਰਹੀ।

ਉਨ੍ਹਾਂ ਵੱਲੋਂ ਹਾਈਵੇਅ ਜਾਮ ਕਰਕੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਭੜਾਸ ਕੱਢੀ ਗਈ। ਪਹਿਲਾਂ ਘਰਾਂ ਵਿਚ ਗੰਦਾ ਪਾਣੀ ਆ ਰਿਹਾ ਸੀ ਅਤੇ ਹੁਣ ਪਾਣੀ ਤੱਕ ਨਹੀਂ ਆ ਰਿਹਾ। ਉਥੇ ਹੀ ਲੋਕਾਂ ਵੱਲੋਂ ਲਗਾਏ ਗਏ ਧਰਨੇ ਨੂੰ ਲੈ ਕੇ ਰਾਹਗੀਰਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।



ਇਹ ਵੀ ਪੜ੍ਹੋ: ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦਾ Alert! ਮੀਂਹ ਨਾਲ ਆਵੇਗਾ ਭਾਰੀ ਤੂਫ਼ਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰੂ ਨਾਨਕ ਇਲੈਕਟ੍ਰਾਨਿਕਸ ਦੀ ਦੁਕਾਨ ਨੂੰ ਲੱਗੀ ਅੱਗ, ਸਭ ਕੁਝ ਸੜ ਕੇ ਹੋਇਆ ਸੁਆਹ
NEXT STORY