ਜਲੰਧਰ- ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਕਰੀਬ 2 ਮਹੀਨੇ ਬੰਦ ਰਹਿਣ ਦੇ ਬਾਅਦ ਇਕ ਵਾਰ ਫਿਰ ਤੋਂ ਨਿੱਕੂ ਪਾਰਕ ਸ਼ਨੀਵਾਰ ਤੋਂ ਖੁੱਲ੍ਹਣ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਪਾਰਕ ਦੀ ਮੈਨੇਜਮੈਂਟ ਨੂੰ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਰੇਲ ਯਾਤਰੀਆਂ ਲਈ ਰਾਹਤ ਭਰੀ ਖ਼ਬਰ, ਸ਼ਤਾਬਦੀ ਤੇ ਸ਼ਾਨ-ਏ-ਪੰਜਾਬ ਐਕਸਪ੍ਰੈੱਸ ਸਣੇ 23 ਜੋੜੀ ਟਰੇਨਾਂ 1 ਜੁਲਾਈ ਤੋਂ ਚੱਲਣਗੀਆਂ
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਘਨਸ਼ਾਮ ਥੋਰੀ ਨੇ ਦੱਸਿਆ ਕਿ ਪਾਰਕ 50 ਫ਼ੀਸਦੀ ਸਮਰਥਾ ਨਾਲ ਰੋਜ਼ਾਨਾ 3.30 ਵਜੇ ਤੋਂ 7.30 ਵਜੇ ਤੱਕ ਖੁੱਲ੍ਹਾ ਰਹੇਗਾ, ਜਿਸ ਨਾਲ ਸ਼ਹਿਰ ਦੇ ਲੋਕ ਇਥੇ ਮੌਜੂਦ ਮਨੋਰੰਜਨ ਸੁਵਿਧਾਵਾਂ ਦਾ ਆਨੰਦ ਲੈ ਸਕਣਗੇ। ਤੁਹਾਨੂੰ ਦੱਸ ਦੇਈਏ ਕਿ 4.5 ਏਕੜ ਵਿਚ ਫੈਲਿਆ ਇਹ ਪਾਰਕ ਪਿਛਲੇ 7 ਮਹੀਨਿਆਂ ਤੋਂ ਵੱਧ ਸਮੇਂ ਲਈ ਬੰਦ ਰਹਿਣ ਦੇ ਇਲਾਵਾ ਇਸ ਸਾਲ ਅਪ੍ਰੈਲ ਤੋਂ ਬੰਦ ਪਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪਾਰਕ ਨੂੰ 12 ਲੱਖ ਦੀ ਵਿਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜੋ ਕਿ ਪਾਰਕ ਦਿੱਖ ਬਦਲਣ ਲਈ ਕਰਵਾਏ ਗਏ ਵੱਖ-ਵੱਖ ਕੰਮਾਂ 'ਤੇ ਖ਼ਰਚ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹਾ ਹੋਇਆ 21 ਸਾਲਾ ਨੌਜਵਾਨ, ਮਾਂ ਤੋਂ ਵੀ ਵੱਧ ਉਮਰ ਦੀ ਔਰਤ ਨਾਲ ਪਿਆਰ ਦੀਆਂ ਪੀਘਾਂ ਪਾ ਕੇ ਕੀਤਾ ਇਹ ਕਾਰਾ
ਇਥੇ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਮਾਮਲੇ ਘੱਟ ਹੋਣ ਦੇ ਕਾਰਨ ਜਲੰਧਰ ਵਿਚ ਹੁਣ ਦੁਕਾਨਾਂ 8 ਵਜੇ ਤੱਕ ਖੁੱਲ੍ਹਣ ਦੇ ਹੁਕਮ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਦੁਕਾਨਾਂ ਖੋਲ੍ਹਣ ਦੇ ਸਮੇਂ ਨੂੰ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 6 ਵਜੇ ਤੱਕ ਦੁਕਾਨਾਂ ਖੋਲ੍ਹੀਆਂ ਜਾਂਦੀਆਂ ਸਨ ਪਰ ਇਸ ਵਿਚ ਹੁਣ ਵੱਡਾ ਬਦਲਾਅ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕਰਤਾਰਪੁਰ ਨੇੜੇ ਵਾਪਰੇ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਂ-ਪੁੱਤ ਦੀ ਮੌਕੇ 'ਤੇ ਮੌਤ ਤੇ ਧੀ ਜ਼ਖ਼ਮੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਮੋਹਾਲੀ ਦੇ ਮੈਡੀਕਲ ਕਾਲਜ ’ਚ ਲਾਏ ਜਾਣਗੇ 3 ਆਕਸੀਜਨ ਪਲਾਂਟ
NEXT STORY