ਜਲੰਧਰ (ਮਹੇਸ਼) : ਵਿਧਾਨ ਸਭਾ ਚੋਣਾਂ ਦੀ ਤਾਰੀਖ਼ 14 ਫਰਵਰੀ ਤੋਂ ਬਦਲ ਕੇ ਅੱਗੇ ਕਰਨ ਦੀ ਮੰਗ ਨੂੰ ਲੈ ਕੇ ਸ੍ਰੀ ਗੁਰੂ ਰਵਿਦਾਸ ਸੰਸਥਾਵਾਂ ਵੱਲੋਂ 17 ਜਨਵਰੀ ਨੂੰ ਪੀ. ਏ. ਪੀ. ਚੌਂਕ ਵਿਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਧਰਨਾ-ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਹਾਈਵੇਅ ਜਾਮ ਕੀਤਾ ਜਾਵੇਗਾ। ਰਵਿਦਾਸੀਆ ਸਮਾਜ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 645ਵਾਂ ਪ੍ਰਕਾਸ਼ ਉਤਸਵ ਹੋਣ ਕਰ ਕੇ 14 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਅੱਗੇ ਕੀਤੀਆਂ ਜਾਣ ਤਾਂ ਜੋ ਸੰਗਤਾਂ ਭਾਰੀ ਉਤਸ਼ਾਹ ਨਾਲ ਗੁਰਪੁਰਬ ਸਮਾਗਮਾਂ ਵਿਚ ਹਿੱਸਾ ਲੈ ਸਕਣ।
ਇਹ ਵੀ ਪੜ੍ਹੋ : ਚੋਣ ਕਮਿਸ਼ਨ ਨੇ ਚੋਣ ਖ਼ਰਚਾ ਯਕੀਨੀ ਕਰਨ ਲਈ ਤੈਅ ਕੀਤੀਆਂ ਦਰਾਂ, ਛੋਲਿਆਂ ਨਾਲ 15 ਰੁਪਏ ਦਾ ਮਿਲੇਗਾ 'ਸਮੋਸਾ'
ਇਹ ਵੀ ਕਿਹਾ ਜਾ ਰਿਹਾ ਹੈ ਕਿ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਦੀਆਂ ਸੰਗਤਾਂ ਸਤਿਗੁਰਾਂ ਦਾ ਜਨਮ ਦਿਹਾੜਾ ਮਨਾਉਣ ਲਈ 13 ਫਰਵਰੀ ਨੂੰ ਹੀ ਕਾਂਸ਼ੀ ਬਨਾਰਸ ਵਿਖੇ ਚਲੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਵਾਪਸੀ 16 ਫਰਵਰੀ ਤੋਂ ਬਾਅਦ ਹੋਵੇਗੀ। ਅਜਿਹੇ ਵਿਚ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕਣਗੀਆਂ।
ਇਹ ਵੀ ਪੜ੍ਹੋ : CM ਚੰਨੀ ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ ਵੋਟਾਂ ਦੀ ਤਾਰੀਖ਼ ਮੁਲਤਵੀ ਕਰਨ ਦੀ ਮੰਗ, ਜਾਣੋ ਕਾਰਨ
ਗੁਰੂ ਰਵਿਦਾਸ ਨਾਮਲੇਵਾ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕਿਹਾ ਹੈ ਕਿ ਉਹ ਵੋਟਾਂ ਦੀ ਤਾਰੀਖ਼ ਅੱਗੇ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਭਾਰਤ ਦੇ ਚੋਣ ਕਮਿਸ਼ਨਰ ਤੇ ਰਾਸ਼ਟਰਪਤੀ ਦੇ ਨਾਂ ਮੈਮੋਰੰਡਮ ਵੀ ਦੇ ਚੁੱਕੇ ਹਨ ਤੇ 16 ਜਨਵਰੀ ਤੱਕ ਅਲਟੀਮੇਟਮ ਵੀ ਦਿੱਤਾ ਸੀ ਪਰ ਅਜੇ ਤੱਕ ਕੋਈ ਵੀ ਸੁਣਵਾਈ ਨਾ ਹੋਣ ਕਰ ਕੇ ਉਨ੍ਹਾਂ ਨੂੰ ਨੈਸ਼ਨਲ ਹਾਈਵੇਅ ’ਤੇ 17 ਜਨਵਰੀ ਨੂੰ ਧਰਨਾ-ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
'ਆਪ' ਵੱਲੋਂ ਵਿਧਾਨ ਸਭਾ ਚੋਣਾਂ ਲਈ 10ਵੀਂ ਸੂਚੀ ਜਾਰੀ, 3 ਉਮੀਦਵਾਰਾਂ ਦਾ ਕੀਤਾ ਐਲਾਨ
NEXT STORY