ਜਲੰਧਰ (ਮਹੇਸ਼)- ਸ੍ਰੀ ਗੁਰੂ ਰਵਿਦਾਸ ਸਮਾਜ ਵੱਲੋਂ ਨੈਸ਼ਨਲ ਹਾਈਵੇਅ ’ਤੇ ਲਗਾਇਆ ਗਿਆ ਜਾਮ ਖੋਲ੍ਹ ਦਿੱਤਾ ਗਿਆ ਹੈ। ਹਾਈਵੇਅ ਤੋਂ ਧਰਨਾ ਚੁੱਕ ਕੇ ਸਰਵਿਸ ਲਾਈਨ ’ਤੇ ਆ ਗਿਆ ਸੀ। ਪੀ. ਏ. ਪੀ. ਚੌਂਕ ਤੋਂ ਆਵਾਜਾਈ ਸ਼ਰੂ ਕਰ ਦਿੱਤੀ ਗਈ ਹੈ। ਗੁਰੂ ਰਵਿਦਾਸ ਟਾਈਗਰ ਫ਼ੋਰਸ ਪੰਜਾਬ ਦੇ ਪ੍ਰਧਾਨ ਅਮਿਤ ਕੁਮਾਰ ਜੱਸੀ ਅਤੇ ਰਾਮਮੂਰਤੀ ਪ੍ਰਧਾਨ ਪੰਜਾਬ ਅਨੁਸੂਚਿਤ ਮਹਾਸਭਾ ਨੇ ਕਿਹਾ ਹੈ ਕਿ ਧਰਨਾ ਸਰਵਿਸ ਲਾਈਨ ’ਤੇ ਸ਼ਾਮ 4 ਵਜੇ ਤੱਕ ਜਾਰੀ ਰਹਿਣ ਵਾਲਾ ਸੀ, ਜਿੱਥੋਂ ਹੁਣ ਇਹ ਧਰਨਾ ਚੁੱਕ ਲਿਆ ਗਿਆ ਹੈ ਅਤੇ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ: 'ਲਵ ਮੈਰਿਜ' ਦਾ ਦਰਦਨਾਕ ਅੰਤ, ਮਾਮੂਲੀ ਝਗੜੇ ਤੋਂ ਬਾਅਦ ਨੌਜਵਾਨ ਨੇ ਹੋਟਲ 'ਚ ਕੀਤੀ ਖ਼ੁਦਕੁਸ਼ੀ
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੀ ਤਾਰੀਖ਼ 14 ਫਰਵਰੀ ਤੋਂ ਬਦਲ ਕੇ ਅੱਗੇ ਕਰਨ ਦੀ ਮੰਗ ਨੂੰ ਲੈ ਕੇ ਸ੍ਰੀ ਗੁਰੂ ਰਵਿਦਾਸ ਸੰਸਥਾਵਾਂ ਵੱਲੋਂ ਪੀ. ਏ. ਪੀ. ਚੌਂਕ ਵਿਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਧਰਨਾ-ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਕਾਲ ਦਿੱਤੀ ਗਈ ਸੀ। ਰਵਿਦਾਸੀਆ ਸਮਾਜ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 645ਵਾਂ ਪ੍ਰਕਾਸ਼ ਉਤਸਵ ਹੋਣ ਕਰਕੇ 14 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਅੱਗੇ ਕੀਤੀਆਂ ਜਾਣ ਤਾਂ ਜੋ ਸੰਗਤਾਂ ਭਾਰੀ ਉਤਸ਼ਾਹ ਨਾਲ ਗੁਰਪੁਰਬ ਸਮਾਗਮਾਂ ਵਿਚ ਹਿੱਸਾ ਲੈ ਸਕਣ। ਇਥੇ ਇਹ ਵੀ ਦੱਸਣਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਹੁਣ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਅੱਗੇ ਵਧਾ ਦਿੱਤੀ ਗਈ ਹੈ ਅਤੇ ਹੁਣ ਇਹ ਚੋਣਾਂ 14 ਫਰਵਰੀ ਦੀ ਥਾਂ 20 ਫਰਵਰੀ ਨੂੰ ਹੋਣਗੀਆਂ।
ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਵੱਡਾ ਇਲਜ਼ਾਮ, ਕਾਂਗਰਸ ਪਾਰਟੀ ਨੇ ਚੰਨੀ ਦਾ ‘ਨਾਈਟ ਵਾਚਮੈਨ’ ਵਾਂਗ ਕੀਤਾ ਇਸਤੇਮਾਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੀ ਖ਼ਬਰ : ਪੰਜਾਬ ਦੀਆਂ ਚੋਣਾਂ ਮੁਲਤਵੀ, ਹੁਣ ਇਸ ਦਿਨ ਹੋਵੇਗੀ ਵੋਟਿੰਗ
NEXT STORY