ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਹਰਸੀ ਪਿੰਡ ਮੋੜ ਨਜ਼ਦੀਕ ਇਕ ਟਰੈਕਟਰ ਅਤੇ ਟਿੱਪਰ ਦਰਮਿਆਨ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਟਰੈਕਟਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 2 ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ

ਇਹ ਹਾਦਸਾ ਬੀਤੀ ਰਾਤ ਕਰੀਬ 10 ਵਜੇ ਉਸ ਸਮੇਂ ਵਾਪਰਿਆ ਜਦੋਂ ਟਰੈਕਟਰ ਸਵਾਰਾਂ ਵਿਚ ਜਲੰਧਰ ਵਾਲੇ ਪਾਸੇ ਤੋਂ ਆ ਰਹੇ ਟਿੱਪਰ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਸੜਕ ਉੱਪਰ ਬੁਰੀ ਤਰ੍ਹਾਂ ਪਲਟ ਗਿਆ ਅਤੇ ਟਰੈਕਟਰ ਸਵਾਰ ਗਾਮਾ ਪੁੱਤਰ ਹਾਸ਼ਿਮ ਪਿੰਡ ਕੋਟਲੀ, ਸਫੀ ਪੁੱਤਰ ਅਤਰਦੀਨ ਵਾਸੀ ਗੱਜਾ ਗਿਲਾ ਤੇ ਅਮੁ ਪੁੱਤਰ ਕਾਸਿਮ ਵਾਸੀ ਹਰਸੀ ਪਿੰਡ ਗੰਭੀਰ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਜਿੱਥੇ ਗੰਭੀਰ ਜ਼ਖ਼ਮੀ ਹੋਏ ਗਾਮਾ ਪਿੰਡ ਕੋਟਲੀ ਦੀ ਮੌਤ ਹੋ। ਇਸ ਸਬੰਧੀ ਸੁਰੱਖਿਆ ਫੋਰਸ ਦੀ ਟੀਮ ਨੇ ਹਾਦਸਾਗ੍ਰਸਤ ਵਾਹਨਾ ਤੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਰਵਾਇਆ ਕਤਲ
NEXT STORY