ਜਲੰਧਰ (ਕੁੰਦਨ, ਪੰਕਜ) : ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਇਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਸ ਕਮਿਸ਼ਨਰ ਜਲੰਧਰ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਸ ਨੇ 35 ਪ੍ਰੀ ਅਤੇ ਪੋਸਟ ਟ੍ਰਾਇਲ ਕੇਸਾਂ ਵਿੱਚ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਸਫਲਤਾਪੂਰਵਕ ਨਸ਼ਟ ਕੀਤਾ ਹੈ। ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦੀ ਪ੍ਰਕਿਰਿਆ ਬੀਰ ਪਿੰਡ, ਨਕੋਦਰ, ਜਲੰਧਰ ਵਿਖੇ ਸਥਿਤ ਗ੍ਰੀਨ ਪਲੈਨੇਟ ਐਨਰਜੀ ਪਲਾਂਟ ਪ੍ਰਾਈਵੇਟ ਲਿਮਟਿਡ ਵਿਖੇ ਹੋਈ। ਨਸ਼ਟ ਕਰਨ ਦੀ ਪ੍ਰਕਿਰਿਆ ਡਰੱਗ ਡਿਸਪੋਜ਼ਲ ਕਮੇਟੀ, ਕਮਿਸ਼ਨਰੇਟ ਜਲੰਧਰ ਵੱਲੋਂ ਸਾਰੀਆਂ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਕੀਤੀ ਗਈ। ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥ ਭਵਿੱਖ ਵਿੱਚ ਗੈਰ-ਕਾਨੂੰਨੀ ਮਾਰਕੀਟ ਵਿੱਚ ਦਾਖਲ ਹੋਣ ਜਾਂ ਦੁਰਵਰਤੋਂ ਨਾ ਹੋਣ। ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ 15 ਕੁਇੰਟਲ 70 ਕਿਲੋ 500 ਗ੍ਰਾਮ ਭੁੱਕੀ, 2 ਕਿਲੋ 616 ਗ੍ਰਾਮ ਹੈਰੋਇਨ, 316 ਗੋਲੀਆਂ/ਕੈਪਸੂਲ, 06 ਕਿਲੋ 25 ਗ੍ਰਾਮ ਗਾਂਜਾ, 10 ਗ੍ਰਾਮ ਨਸ਼ੀਲਾ ਪਾਊਡਰ ਸ਼ਾਮਲ ਹੈ।
ਇਹ ਆਪ੍ਰੇਸ਼ਨ ਡਰੱਗ ਡਿਸਪੋਜ਼ਲ ਕਮੇਟੀ ਕਮਿਸ਼ਨਰੇਟ ਜਲੰਧਰ ਦੇ ਡੀ.ਸੀ.ਪੀ ਇਨਵੈਸਟੀਗੇਸ਼ਨ ਕਮ ਚੇਅਰਮੈਨ ਕਮਿਸ਼ਨਰੇਟ ਜਲੰਧਰ, ਏ.ਡੀ.ਸੀ.ਪੀ ਆਪ੍ਰੇਸ਼ਨ ਕਮ ਮੈਂਬਰ ਡਰੱਗ ਡਿਸਪੋਜ਼ਲ ਕਮੇਟੀ ਕਮਿਸ਼ਨਰੇਟ ਜਲੰਧਰ ਅਤੇ ਏ.ਸੀ.ਪੀ ਪੀ.ਬੀ.ਆਈ (ਐੱਨ.ਡੀ.ਪੀ.ਐਸ-ਨਾਰਕੋਟਿਕਸ) ਕਮ ਮੈਂਬਰ ਸਮੇਤ ਸੀਨੀਅਰ ਅਧਿਕਾਰੀਆਂ ਦੀ ਸਖ਼ਤ ਨਿਗਰਾਨੀ ਹੇਠ ਚਲਾਇਆ ਗਿਆ ਜੋ ਕਿ ਡਰੱਗ ਡਿਸਪੋਜ਼ਲ ਕਮੇਟੀ ਦੇ ਕਮਿਸ਼ਨਰੇਟ ਜਲੰਧਰ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ। ਸੀ.ਪੀ.ਜਲੰਧਰ, ਨੇ ਕਿਹਾ ਕਿ ਇਹ ਕਾਰਵਾਈ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਜਲੰਧਰ ਸ਼ਹਿਰ ਦੇ ਲੋਕਾਂ ਲਈ ਇੱਕ ਸੁਰੱਖਿਅਤ, ਨਸ਼ਾ ਮੁਕਤ ਸਮਾਜ ਨੂੰ ਯਕੀਨੀ ਬਣਾਉਣ ਲਈ ਸਾਡੀ ਅਟੁੱਟ ਵਚਨਬੱਧਤਾ ਦਾ ਹਿੱਸਾ ਹੈ।" ਇਸ ਨਾਲ ਚੱਲ ਰਹੇ ਯੁੱਧ ਨਸ਼ਿਆਂ ਵਿਰੁਧ ਵਿੱਚ ਪੁਲਿਸ ਦੀਆਂ ਲਗਾਤਾਰ ਕੋਸ਼ਿਸ਼ਾਂ ਨੂੰ ਹੋਰ ਬਲ ਮਿਲਿਆ।
ਕੇਂਦਰੀ ਜੇਲ੍ਹ ਅੰਦਰੋਂ 14 ਮੋਬਾਈਲ, 4 ਸਿਮ, 4 ਡਾਟਾ ਕੇਬਲ, 2 ਚਾਰਜ਼ਰ ਅਤੇ ਹੋਰ ਸਾਮਾਨ ਬਰਾਮਦ
NEXT STORY