ਜਲੰਧਰ (ਸੁਨੀਲ/ਵੈੱਬ ਡੈਸਕ): ਐਤਵਾਰ ਤੜਕਸਾਰ ਜਲੰਧਰ ਦੇ ਰਾਏਪੁਰ-ਰਸੂਲਪੁਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਸ ਐਕਸ਼ਨ ਮੋਡ ਵਿਚ ਹੈ। ਅੱਜ ਤੜਕਸਾਰ ਹੀ ਇਸ ਮਾਮਲੇ ਦੇ ਮੁਲਜ਼ਮ ਦਾ ਪੁਲਸ ਨਾਲ ਮੁਕਾਬਲਾ ਹੋ ਗਿਆ। ਸੂਤਰਾਂ ਮੁਤਾਬਕ ਅੱਜ ਤੜਕਸਾਰ ਪੁਲਸ ਅਤੇ ਉਕਤ ਨੌਜਵਾਨ ਵਿਚਾਲੇ ਗੋਲ਼ੀਬਾਰੀ ਹੋਈ। ਉਕਤ ਨੌਜਵਾਨ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਅੱਜ ਇੱਥੇ ਰਿਕਵਰੀ ਆਪ੍ਰੇਸ਼ਨ ਦੌਰਾਨ ਇਸ ਨੇ ਪੁਲਸ ਦੀ ਗ੍ਰਿਫ਼ਤ 'ਚੋਂ ਭੱਜਣ ਲਈ ਫ਼ਾਇਰਿੰਗ ਕਰ ਦਿੱਤੀ। ਇਸ ਦੌਰਾਨ ਉਹ ਜ਼ਖ਼ਮੀ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - Punjab: ਗੋਲ਼ੀਆਂ ਨਾਲ ਭੁੰਨ 'ਤਾ ਲਾੜਾ! ਸ਼ਿਵ ਸੈਨਾ ਆਗੂ ਦਾ ਵੀ ਬੇਰਹਿਮੀ ਨਾਲ ਕਤਲ (ਵੀਡੀਓ)
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਖ਼ੁਫ਼ੀਆ ਜਾਣਕਾਰੀ ਦੇ ਅਧਾਰ 'ਤੇ ਜਲੰਧਰ ਦਿਹਾਤੀ ਪੁਲਸ ਨੇ Youtuber ਨਵਦੀਪ ਸਿੰਘ ਉਰਫ਼ ਰੋਜਰ ਸੰਧੂ 'ਤੇ ਹਮਲੇ ਦੇ ਮੁੱਖ ਮੁਲਜ਼ਮ ਹਾਰਦਿਕ ਕੰਬੋਜ ਨੂੰ ਹਰਿਆਣਾ ਦੇ ਯਮੁਨਾਨਗਰ ਤੋਂ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਨੇ ਮਕਸੂਦਾਂ ਥਾਣੇ ਦੇ ਇਲਾਕੇ ਵਿਚ ਰਿਕਵਰੀ ਆਪ੍ਰੇਸ਼ਨ ਦੌਰਾਨ ਪੁਲਸ ਦੀ ਗ੍ਰਿਫ਼ਤ 'ਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਵੀ ਆਤਮ ਰੱਖਿਆ ਵਿਚ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਮੁਲਜ਼ਮ ਦੇ ਲੱਤ ਵਿਚ ਸੱਟ ਲੱਗੀ ਹੈ। ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਗਈ ਤੇ ਜਲੰਧਰ ਦੇ ਸਿਵਲ ਹਸਪਤਾਲ ਭਿਜਵਾ ਦਿੱਤਾ ਗਿਆ। ਉਸ ਕੋਲੋਂ ਇਕ .32 ਬੋਰ ਦੀ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਕਿਾਹ ਕਿ ਪੰਜਾਬ ਪੁਲਸ ਸੂਬੇ ਵਿਚ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਦੱਸ ਦਈਏ ਕਿ ਐਤਵਾਰ ਤੜਕਸਾਰ ਲੱਗਭਗ 3.30 ਵਜੇ ਪਿੰਡ ਰਾਏਪੁਰ-ਰਸੂਲਪੁਰ ਵਿਚ ਰਹਿਣ ਵਾਲੇ ਨਵਦੀਪ ਸਿੰਘ ਸੰਧੂ ਉਰਫ ਰੋਜਰ ਸੰਧੂ ਦੇ ਘਰ ’ਤੇ ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੇ ਹਮਲਾ ਕਰਵਾਇਆ ਸੀ ਅਤੇ ਉਸ ਦੇ ਬਾਅਦ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਜਾਰੀ ਕੀਤੀ ਸੀ ਕਿ ਰੋਜਰ ਸੰਧੂ ਨੇ ਇਸਲਾਮ ਨੂੰ ਲੈ ਕੇ ਗਲਤ ਟਿੱਪਣੀਆਂ ਕੀਤੀਆਂ ਸਨ, ਜਿਸ ਕਾਰਨ ਉਸ ਨੇ ਇਹ ਹਮਲਾ ਕਰਵਾਇਆ। ਉਸ ਨੇ ਦਾਅਵਾ ਕੀਤਾ ਸੀ ਕਿ ਖ਼ਾਲਿਸਤਾਨੀ ਅੱਤਵਾਦੀ ਹੈਪੀ ਪਾਸ਼ੀਆ ਤੇ ਬਾਬਾ ਸਿਦੀਕੀ ਹੱਤਿਆਕਾਂਡ ਦੇ ਮਾਸਟਰਮਾਈਂਡ ਜੀਸ਼ਾਨ ਅਖਤਰ ਨੇ ਇਸ ਵਾਰਦਾਤ ਵਿਚ ਉਸ ਦਾ ਸਾਥ ਦਿੱਤਾ। ਡਾਨ ਸ਼ਹਿਜ਼ਾਦ ਭੱਟੀ ਨੇ ਧਮਕੀ ਦਿੱਤੀ ਸੀ ਕਿ ਜੇਕਰ ਯੂ-ਟਿਊਬਰ ਨਾ ਹਟਿਆ ਤਾਂ ਉਹ ਫਿਰ ਹਮਲੇ ਕਰਵਾਏਗਾ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਵਿਛ ਗਈਆਂ ਲਾਸ਼ਾਂ! ਨਾਕਾ ਲਾਈ ਖੜ੍ਹੇ ਪੁਲਸ ਮੁਲਾਜ਼ਮਾਂ ਅਤੇ ਰੋਕੇ ਗਏ ਡਰਾਈਵਰ ਨਾਲ ਵਾਪਰੀ ਅਣਹੋਣੀ
ਪੰਜਾਬ ਪੁਲਸ, BSF ਬੰਬ ਸਕੁਐਡ ਅਤੇ ਚੰਡੀਗੜ੍ਹ ਤੋਂ ਟੀਮਾਂ ਯੂ-ਟਿਊਬਰ ਰੋਜਰ ਸੰਧੂ ਦੇ ਘਰ ਪਹੁੰਚੀਆਂ ਸਨ ਤੇ ਲੱਗਭਗ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਗ੍ਰਨੇਡ ਨੂੰ ਡੀਫਿਊਜ਼ ਕੀਤਾ ਸੀ, ਜਿਸ ਤੋਂ ਬਾਅਦ ਪਿੰਡ ਵਾਸੀਆਂ ਅਤੇ ਪੁਲਸ ਨੇ ਸੁੱਖ ਦਾ ਸਾਹ ਲਿਆ। ਪੁਲਸ ਨੇ ਬੀਤੇ ਦਿਨੀਂ ਹੀ ਅਣਪਛਾਤੇ ਲੋਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਗੌੜਿਆਂ ਨੂੰ ਫੜਨ ਲਈ ਚਲਾਈ ਮੁਹਿੰਮ ਲਿਆਈ ਰੰਗ, ਸ਼ਰਾਬ ਸਮੱਗਲਿੰਗ ਤੇ ਚੋਰੀ ਦੇ ਮਾਮਲੇ ’ਚ 2 ਮੁਲਜ਼ਮ ਕਾਬੂ
NEXT STORY