ਸੋਨੂੰ/ਕੁੰਦਨ/ਪੰਕਜ (ਜਲੰਧਰ): ਜਲੰਧਰ ਕਮਿਸ਼ਨਰੇਟ ਪੁਲਸ ਨੇ 1 ਕਿੱਲੋ 100 ਗ੍ਰਾਮ ਹੈਰੋਇਨ ਸਣੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ 5 ਕਰੋੜ ਰੁਪਏ ਤੋਂ ਵੀ ਵੱਧ ਦੱਸੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀ. ਆਈ. ਏ. ਜਲੰਧਰ ਦੇ ਇੰਚਾਰਜ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜਲੰਧਰ ਪੁਲਸ ਕਮਿਸ਼ਨਰ ਸਤਿੰਦਰ ਸਿੰਘ, ਡੀ. ਸੀ. ਪੀ. ਮਨਪ੍ਰੀਤ ਸਿੰਘ ਢਿੱਲੋਂ ਅਤੇ ਏ. ਸੀ. ਪੀ. ਅਮਨਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੀ. ਆਈ. ਏ. ਜਲੰਧਰ ਦੀ ਪੁਲਸ ਨੇ ਦੋ ਵਿਅਕਤੀਆਂ ਨੂੰ 1 ਕਿੱਲੋ 100 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਵਾਸੀ ਅੰਮ੍ਰਿਤਸਰ ਅਤੇ ਪਵਿੱਤਰ ਵਾਸੀ ਜਲੰਧਰ ਵਜੋਂ ਹੋਈ ਹੈ। ਪੁਲਸ ਨੇ ਫੜੇ ਗਏ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁਲਜ਼ਮਾਂ ਦੀ ਗ੍ਰਿਫ਼ਤਾਰੀ ਥਾਣਾ ਡਵੀਜ਼ਨ ਨੰਬਰ 2 ਦੇ ਅਧੀਨ ਪੈਂਦੇ ਇਲਾਕੇ ਵਿਚ ਜਮਸ਼ੇਰ ਰੋਡ ਟੀ ਪੁਆਇੰਟ ਤੋਂ ਕੀਤੀ ਗਈ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਕਾਸ਼ਦੀਪ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਦੋ ਮਾਮਲੇ ਦਰਜ ਹਨ। ਪੁਲਸ ਵੱਲੋਂ ਅਗਲੇਰੀ ਜਾਂਚ ਜਾਰੀ ਹੈ।
ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
NEXT STORY