ਜਲੰਧਰ (ਸੋਨੂੰ, ਵਰੁਣ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਭੈੜੇ ਅਤੇ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਦੀ ਮੁਹਿੰਮ ਦੇ ਤਹਿਤ ਅੱਜ ਜਲੰਧਰ ਪੁਲਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਲੰਧਰ ਦੇ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਜਲੰਧਰ ਪੁਲਸ ਨੇ ਕਾਜ਼ੀ ਮੰਡੀ, ਸੂਰਿਆ ਇਨਕਲੇਵ, ਰੇਲਵੇ ਸਟੇਸ਼ਨ ਦੇ ਨਾਲ-ਨਾਲ ਜਿੱਥੇ-ਜਿੱਥੇ ਨਸ਼ਿਆਂ ਦੀ ਤਸਕਰੀ ਹੁੰਦੀ ਹੈ, ਉਸ ਇਲਾਕੇ ਵਿੱਚ ਭਾਰੀ ਪੁਲਸ ਫੋਰਸ ਸਮੇਤ ਰੇਡ ਕੀਤੀ ਅਤੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ।
ਇਹ ਵੀ ਪੜ੍ਹੋ: ਮਾਨ ਸਰਕਾਰ ਦੇ 100 ਦਿਨ ਪੂਰੇ, ਜਾਣੋ ਹੁਣ ਤੱਕ CM ਭਗਵੰਤ ਮਾਨ ਵੱਲੋਂ ਲਏ ਗਏ ਫ਼ੈਸਲਿਆਂ ਬਾਰੇ
ਜਲੰਧਰ ਦੇ ਥਾਣਾ ਰਾਮਾ ਮੰਡੀ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਕਾਜੀ ਮੰਡੀ ਏਰੀਆ ਵਿੱਚ ਇਕ ਕਾਰਡਨ ਅਤੇ ਸਰਚ ਅਭਿਆਨ ਚਲਾਇਆ ਗਿਆ, ਜਿਸ ਦੀ ਅਗਵਾਈ ਜਗਮੋਹਨ ਸਿੰਘ ਪੀ. ਪੀ. ਐੱਸ, ਡੀ. ਸੀ. ਪੀ. ਸਿਟੀ, ਜਸਕਿਰਨਜੀਤ ਸਿੰਘ ਤੇਜਾ, ਪੀ. ਪੀ. ਐੱਸ, ਡੀ. ਸੀ. ਪੀ. ਇੰਨਵੈਸਟੀਗੇਸ਼ਨ, ਸੁਹੇਲ ਮੀਰ, ਆਈ. ਪੀ. ਐੱਸ, ਏ. ਡੀ. ਸੀ. ਪੀ-1 ਅਤੇ ਹੋਰ ਆਲਾ ਅਧਿਕਾਰੀਆਂ ਵੱਲੋਂ ਕੀਤੀ ਗਈ।
ਨਸ਼ਾ ਤਸ਼ੱਕਰਾਂ ਖ਼ਿਲਾਫ਼ ਚਲਾਏ ਗਏ ਸਰਚ ਅਭਿਆਨ ਦੌਰਾਨ ਇਸ ਏਰੀਆ ਦੇ 12 ਮੇਨ ਪੁਆਇੰਟਾਂ 'ਤੇ ਨਾਕਾਬੰਦੀ ਕਰਵਾ ਕੇ 17 ਰੇਡ ਪਾਰਟੀਆਂ ਵੱਲੋਂ ਰੇਡ ਕੀਤੀਆਂ ਗਈਆਂ ਹਨ ਅਤੇ ਸ਼ਨਾਖਤ ਕੀਤੇ ਗਏ 05 ਵਿਅਕਤੀਆਂ ਨੂੰ ਰਾਉਂਡਅੱਪ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਵੱਡੀ ਵਾਰਦਾਤ, ਫਗਵਾੜਾ ’ਚ ਨਾਕੇ ’ਤੇ ਪੁਲਸ ਮੁਲਾਜ਼ਮਾਂ ’ਤੇ ਚੱਲੀਆਂ ਗੋਲ਼ੀਆਂ
ਇਸ ਮੌਕੇ ਜਗਮੋਹਨ ਸਿੰਘ ਨੇ ਦੱਸਿਆ ਕਿ ਨਸ਼ਾ ਤਸ਼ੱਕਰਾਂ ਖ਼ਿਲਾਫ਼ ਇਹ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰੱਖੀ ਜਾਵੇਗੀ। ਆਮ ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਪੁਲਸ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ।
ਇਹ ਵੀ ਪੜ੍ਹੋ: ਗੈਂਗਸਟਰ ਗੋਲਡੀ ਬਰਾੜ ਦੇ ਨਜ਼ਦੀਕੀ ਸਾਥੀ ਸਣੇ 2 ਮੁਲਜ਼ਮ ਗ੍ਰਿਫ਼ਤਾਰ, ਹੋ ਸਕਦੇ ਵੱਡੇ ਖ਼ੁਲਾਸੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
CM ਮਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਕਾਰਨ ‘ਆਪ’ ਦੇ ਮੰਤਰੀਆਂ ’ਤੇ ਦਬਾਅ
NEXT STORY