ਜਲੰਧਰ (ਕੁੰਦਨ, ਪੰਕਜ) - “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਹੋਇਆ ਕਮਿਸ਼ਨਰੇਟ ਪੁਲਸ ਜਲੰਧਰ ਨੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 220 ਗ੍ਰਾਂਮ ਹੈਰੋਇਨ ਬਰਾਮਦ ਕੀਤੀ।
ਜਾਣਕਾਰੀ ਸਾਂਝੀ ਕਰਦਿਆਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਜਲੰਧਰ ਨੇ ਵੱਖ-ਵੱਖ ਥਾਣਿਆਂ ਵਿੱਚ ਨਸ਼ਾ ਕਰਨ ਅਤੇ ਸਪਲਾਈ ਕਰਨ ਵਾਲਿਆਂ ਖਿਲਾਫ ਪਿੱਛਲੇ ਦੋ ਦਿਨਾਂ ਵਿੱਚ ਕਰਵਾਈ ਕਰਦਿਆਂ ਥਾਣਾ ਸਦਰ ਵਿੱਚ 1 ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਅਤੇ ਥਾਣਾ ਕੈਂਟ ਵਿੱਚ 1 ਵਿਅਕਤੀ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਦੋ ਮੁਕੱਦਮੇ ਅਧੀਨ NDPS Act ਦਰਜ ਕਰਕੇ ਕੁੱਲ 220 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ। ਇਸ ਤੋਂ ਇਲਾਵਾ ਥਾਂਣਾ ਡਵੀਜਨ ਨੰਬਰ 1,3 ਅਤੇ ਬਸਤੀ ਬਾਵਾ ਖੇਲ ਵਿੱਚ 3 ਹੋਰ ਪੁਰਾਣੇ ਮੁਕੱਦਮਿਆਂ ਦੇ ਵਿੱਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕਾਰਵਾਈਆਂ ਨਸ਼ਾ ਹਾਟਸਪਾਟਸ ਅਤੇ ਸਮੱਗਲਿਗ ਹੱਬਾਂ ਤੇ ਟਾਰਗੇਟਡ ਕਾਰਵਾਈਆਂ ਹਨ। ਇਨ੍ਹਾਂ ਕਾਰਵਾਈਆਂ ਦੌਰਾਨ ਕੁੱਲ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਕਰਨ ਦੇ ਆਦੀ ਵਿਆਕਤੀਆਂ ਦੇ ਪੁਨਰਵਾਸ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਜਿਸਦੇ ਤਹਿਤ ਕੁੱਲ 10 ਵਿਆਕਤੀਆਂ ਨੂੰ ਇਲਾਜ ਅਤੇ ਪੁਨਰਵਾਸ ਲਈ ਨਸ਼ਾ ਛੁਡਾਊ ਕੇਂਦਰਾ ਵਿੱਚ ਦਾਖਲ ਕਰਵਾਇਆ ਗਿਆ ਹੈ। ਸੀ.ਪੀ. ਜਲੰਧਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਸ ਸਮਾਜ ਵਿਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ।
ਜਲੰਧਰ ਦੇ ਇਸ ਬੈਂਕ 'ਚ ਲੱਗੀ ਅੱਗ, ਪਈਆਂ ਭਾਜੜਾਂ
NEXT STORY