ਜਲੰਧਰ (ਵੈੱਬ ਡੈਸਕ)- ਜਲੰਧਰ ਕਮਿਸ਼ਨਰੇਟ ਪੁਲਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਕਮਿਸ਼ਨਰੇਟ ਪੁਲਸ ਨੇ 2 ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਇਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ 17 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮਾਂ ਕੋਲੋਂ 18 ਨਾਜਾਇਜ਼ ਪਿਸਤੌਲ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਹੋਈ ਹੈ।
ਉਕਤ ਮੁਲਜ਼ਮ ਪੰਜਾਬ ਅਤੇ ਹਰਿਆਣਾ ਤੋਂ ਹਥਿਆਰਾਂ ਦੀ ਤਸਕਰੀ ਕਰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਸਮੱਗਲਰਾਂ ਖ਼ਿਲਾਫ਼ 38 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਕੁਝ ਸਮੇਂ ਬਾਅਦ ਪੁਲਸ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾਵੇਗੀ ਜਿਸ ਵਿੱਚ ਪੁਲਸ ਵੱਲੋਂ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ANTF ਵੱਲੋਂ ਨਸ਼ਾ ਸਮੱਗਲਿੰਗ ਸਿੰਡੀਕੇਟ ਦਾ ਪਰਦਾਫ਼ਾਸ਼, ਹਥਿਆਰ ਤੇ ਡਰੱਗ ਮਨੀ ਸਮੇਤ 10 ਗ੍ਰਿਫ਼ਤਾਰ
ਇਹ ਵੀ ਪੜ੍ਹੋ- ਨਵਜੋਤ ਸਿੰਘ ਸਿੱਧੂ ਨੇ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਕਿਹਾ-6 ਮਹੀਨੇ ਪਹਿਲਾਂ ਤੇ ਅੱਜ
ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ 17 ਖ਼ਤਰਨਾਕ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚ ਖ਼ਤਰਨਾਕ ਅਪਰਾਧੀ ਕਨੂੰ ਗੁੱਜਰ, ਇਕ ਬਦਨਾਮ ਗੈਂਗਸਟਰ ਅਤੇ ਜੱਗੂ ਭਗਵਾਨਪੁਰੀਆ ਦਾ ਕਰੀਬੀ ਸਾਥੀ ਅਤੇ ਹੋਰ ਸ਼ਾਮਲ ਹਨ। ਫੜੇ ਗਏ ਇਨ੍ਹਾਂ ਦੋਸ਼ੀਆਂ ਵਿਰੁੱਧ 38 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜੋ ਸਮਾਜ ਲਈ ਗੰਭੀਰ ਖਤਰਾ ਬਣ ਰਹੇ ਸਨ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਇਨ੍ਹਾਂ ਕੱਟੜ ਅਪਰਾਧੀਆਂ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਰਾਮਦਗੀ ਵਿੱਚ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਸ਼ਾਮਲ ਹੈ, ਜੋਕਿ ਕਮਿਸ਼ਨਰੇਟ ਪੁਲਿਸ ਦੇ ਠੋਸ ਯਤਨਾਂ ਦਾ ਨਤੀਜਾ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਇਕੋ ਨੁਕਾਤੀ ਏਜੰਡਾ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਰੀੜ੍ਹ ਦੀ ਹੱਡੀ ਤੋੜਨਾ ਹੈ।
ਪੁਲਸ ਕਮਿਸ਼ਨਰ ਨੇ ਕਿਹਾ ਕਿ ਅਪਰਾਧੀਆਂ ਨੂੰ ਨਕੇਲ ਪਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ ਜਿਸ ਦਾ ਨਤੀਜਾ ਜਲਦੀ ਹੀ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਕੱਟੜ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਡੱਕਣ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਅਪਰਾਧ ਖ਼ਾਸ ਕਰਕੇ ਸੰਗਠਿਤ ਅਪਰਾਧਾਂ ਵਿਰੁੱਧ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਜਲੰਧਰ 'ਚ ਅਮੋਨੀਆ ਗੈਸ ਲੀਕ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਉਲਾਂਭਾ ਦੇਣ ਗਏ ਵਿਅਕਤੀ ਨਾਲ ਕੁੱਟ-ਮਾਰ, ਵੱਢੀਆਂ ਗਈਆਂ ਦੋਵੇਂ ਲੱਤਾਂ
NEXT STORY