ਜਲੰਧਰ (ਕੁਦੰਨ, ਪੰਕਜ)- ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਆਪਣੇ ਕਿਸਮ ਦੇ ਪਹਿਲੇ ਜਨ ਸੰਪਰਕ ਪ੍ਰੋਗਰਾਮ ‘ਸੰਪਰਕ’ ਦੌਰਾਨ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਲੋਕਾਂ ਨੂੰ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਥੇ ਡੀ. ਏ. ਵੀ. ਕਾਲਜ ਜਲੰਧਰ ਵਿਖੇ ਲੋਕਾਂ ਨਾਲ ਗੱਲਬਾਤ ਦੌਰਾਨ ਪੁਲਸ ਕਮਿਸ਼ਨਰ ਨੇ ਕਿਹਾ ਕਿ ਪੰਜਾਬੀਆਂ ਨੂੰ ਵਿਰੋਧੀ ਹਾਲਾਤ ਵਿੱਚ ਵੀ ਅੱਗੇ ਵਧਣ ਦੀ ਭਾਵਨਾ ਦਾ ਆਸ਼ੀਰਵਾਦ ਪ੍ਰਾਪਤ ਹੈ। ਅੱਤਵਾਦ ਦੀ ਉਦਾਹਰਣ ਦਿੰਦੇ ਉਨ੍ਹਾਂ ਕਿਹਾ ਸੂਬੇ ਨੂੰ ਸ਼ਾਂਤੀਪੂਰਣ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣ ਦੀ ਦ੍ਰਿੜ ਵਚਨਬੱਧਤਾ ਅਤੇ ਪੱਕੇ ਇਰਾਦੇ ਕਰਕੇ ਪੰਜਾਬੀਆਂ ਨੇ ਉਨ੍ਹਾਂ 'ਕਾਲੇ ਦਿਨਾਂ' ਨੂੰ ਵੀ ਪਾਰ ਕਰ ਲਿਆ। ਉਨ੍ਹਾਂ ਲੋਕਾਂ ਨੂੰ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਉਸੇ ਭਾਵਨਾ ਨੂੰ ਜਗਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਦੇ ਲੱਖਾਂ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਮਾਰਚ ਤੱਕ ਕਰ ਲਓ ਇਹ ਕੰਮ ਨਹੀਂ ਤਾਂ...
ਪੁਲਸ ਕਮਿਸ਼ਨਰ ਨੇ ਸਮਾਜ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਨੂੰ 'ਯੁੱਧ ਨਸ਼ੇ ਵਿਰੁੱਧ' ਪਹਿਲਕਦਮੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਖੁੱਲ੍ਹ ਕੇ ਸੂਚਨਾ ਦੇਣ ਲਈ ਕਿਹਾ ਤਾਂ ਜੋ ਨਸ਼ਿਆਂ ਦੀ ਸਪਲਾਈ ਚੇਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਤੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੂਹਿਕ ਸੰਵਾਦ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਵਿੱਚ ਫ਼ਸਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਹੁਣ ਸਮੇਂ ਦੀ ਲੋੜ ਹੈ ਕਿ ਨਸ਼ੇ ’ਤੇ ਨਿਰਭਰ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਕੇ ਅਤੇ ਉਨ੍ਹਾਂ ਦਾ ਇਲਾਜ ਕਰਕੇ ਇਸ ਦੀ ਮੰਗ ਨੂੰ ਰੋਕਿਆ ਜਾਵੇ। ਪੁਲਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਸ ਟੀਚੇ ਨੂੰ ਜਲਦ ਤੋਂ ਜਲਦ ਪ੍ਰਾਪਤ ਕਰਨ ਕਰਨ ਲਈ ਸਰਕਾਰ ਪੂਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਮੁਸੀਬਤ 'ਚ ਘਿਰਣਗੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕ! ਅਗਲੇ 6 ਮਹੀਨੇ...

‘ਯੁੱਧ ਨਸ਼ੇ ਵਿਰੁੱਧ’ਮੁਹਿੰਮ 'ਤੇ ਚਾਨਣਾ ਪਾਉਂਦੇ ਉਨ੍ਹਾਂ ਕਿਹਾ ਕਿ ਜਨ ਅੰਦੋਲਨ ਰਾਹੀਂ ਨਸ਼ਿਆਂ ਦੀ ਸਪਲਾਈ ਅਤੇ ਮੰਗ ਨੂੰ ਘਟਾਉਣ ਲਈ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਇਸ ਮਿਸਾਲੀ ਪਹਿਲਕਦਮੀ ਦਾ ਉਦੇਸ਼ ਨਸ਼ਿਆਂ ਨਾਲ ਨਜਿੱਠਣ ਲਈ ਵੱਧ ਤੋਂ ਵੱਧ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੰਪਰਕ ਪ੍ਰੋਗਰਾਮ ਜਲੰਧਰ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਸ਼ਹਿਰ ਵਿੱਚ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ ਕਿਉਂਕਿ ਨਸ਼ਿਆਂ ਦੀ ਗੰਭੀਰ ਸਮੱਸਿਆ ’ਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਕਾਬੂ ਪਾਇਆ ਜਾ ਸਕਦਾ ਹੈ, ਜੋਕਿ ਇਸ ਪੂਰੀ ਮੁਹਿੰਮ ਦਾ ਆਧਾਰ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਪ੍ਰਭਾਵਿਤ ਨੌਜਵਾਨਾਂ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਆਪਣੇ ਬੱਚਿਆਂ ਦੇ ਇਲਾਜ ਲਈ ਅੱਗੇ ਆਉਣਾ ਚਾਹੀਦਾ ਹੈ। ਪੁਲਸ ਕਮਿਸ਼ਨਰ ਨੇ ਕਿਹਾ ਕਿ ਜਦੋਂ ਤੱਕ ਨਸ਼ੇ ਦੇ ਆਦਿ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਅੱਗੇ ਨਹੀਂ ਆਉਂਦੇ, ਉਦੋਂ ਤੱਕ ਇਸ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਰਾਜ ਸਰਕਾਰ ਵੱਲੋਂ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਕੀਤੇ ਜਾ ਰਹੇ ਯਤਨਾਂ ਦਾ ਵੀ ਜ਼ਿਕਰ ਕੀਤਾ।
ਇਹ ਵੀ ਪੜ੍ਹੋ : ਜਲੰਧਰ 'ਚ ਗ੍ਰਨੇਡ ਹਮਲੇ ਮਗਰੋਂ ਪੰਜਾਬ ਪੁਲਸ ਦਾ ਐਕਸ਼ਨ, ਪਾਕਿ ਡੌਨ ਸ਼ਹਿਜ਼ਾਦ ਭੱਟੀ ਦਾ ਇੰਸਟਾਗ੍ਰਾਮ ਭਾਰਤ 'ਚ ਬੈਨ
ਗੱਲਬਾਤ ਸੈਸ਼ਨ ਦੌਰਾਨ ਵੱਖ-ਵੱਖ ਖੇਤਰਾਂ ਨਾਲ ਸਬੰਧਕ ਲੋਕਾਂ ਨੇ ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ਨੂੰ ਹੋਰ ਤੇਜ਼ ਕਰਨ ਲਈ ਆਪਣਾ ਕੀਮਤੀ ਫੀਡਬੈਕ ਵੀ ਸਾਂਝਾ ਕੀਤਾ। ਪੁਲਸ ਕਮਿਸ਼ਨਰ ਨੇ ਉਨ੍ਹਾਂ ਦੇ ਸੁਝਾਵਾਂ 'ਤੇ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ, ਏ. ਡੀ. ਸੀ. ਪੀ. ਤੇਜਬੀਰ ਸਿੰਘ ਹੁੰਦਲ ਅਤੇ ਸਖਵਿੰਦਰ ਸਿੰਘ, ਏ. ਸੀ. ਪੀ. ਰਿਸ਼ਭ ਭੋਲਾ ਅਤੇ ਸ਼੍ਰੀ ਵੈਨੇਲਾ ਤੋਂ ਇਲਾਵਾ ਉਦਯੋਗ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਲੁਧਿਆਣਾ ਪਹੁੰਚੇ CM ਭਗਵੰਤ ਮਾਨ ਨੇ ਅਧਿਆਪਕਾਂ ਲਈ ਕੀਤਾ ਅਹਿਮ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Historic jump in Gold price: ਮਹਿੰਗੇ ਸੋਨੇ ਨੇ ਬਦਲਿਆ ਖ਼ਰੀਦਦਾਰੀ ਦਾ ਰੁਝਾਨ
NEXT STORY