ਜਲੰਧਰ : ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜਲੰਧਰ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਬਾਰੇ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਫਰਾਰ ਹੈ, ਉਸ ਦੀਆਂ 2 ਕਾਰਾਂ ਜ਼ਬਤ ਕਰ ਲਈਆਂ ਗਈਆਂ ਤੇ ਬੰਦੂਕਧਾਰੀ ਸਾਥੀ ਫੜੇ ਗਏ ਹਨ ਤੇ ਉਨ੍ਹਾਂ ਦੇ ਹਥਿਆਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕੇਸ ਦਰਜ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਸ ਦੇ ਜਵਾਨ ਕਾਰਵਾਈ ਕਰ ਰਹੇ ਹਨ। ਹੁਣ ਤੱਕ ਅੰਮ੍ਰਿਤਪਾਲ ਦੇ 78 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਚੈਕਿੰਗ ਜਾਰੀ ਹੈ।
ਇਹ ਵੀ ਪੜ੍ਹੋ : Big Breaking : ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਰੀ ਕਾਰਵਾਈ ਵਿਚਾਲੇ ਡੇਰਾ ਬਿਆਸ ਵੱਲੋਂ ਜਾਰੀ ਹੋਏ ਇਹ ਹੁਕਮ
ਜ਼ਿਕਰਯੋਗ ਹੈ ਕਿ ਪੁਲਸ ਟੀਮਾਂ ਅੰਮ੍ਰਿਤਪਾਲ ਸਿੰਘ ਦੀ ਭਾਲ ’ਚ ਛਾਪੇਮਾਰੀ ਕਰ ਰਹੀਆਂ ਹਨ। ਇਸ ਆਪ੍ਰੇਸ਼ਨ ਦੌਰਾਨ 8 ਰਾਈਫਲਾਂ, ਇਕ ਰਿਵਾਲਵਰ ਸਮੇਤ 9 ਹਥਿਆਰ ਬਰਾਮਦ ਕੀਤੇ ਗਏ ਹਨ। ਪੁਲਸ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ। ਪੰਜਾਬ ਵਾਸੀਆਂ ਨੂੰ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਦੱਸ ਦੇਈਏ ਕਿ ਸ਼ਨੀਵਾਰ ਸ਼ਾਹਕੋਟ ’ਚ ਜਲੰਧਰ ਪੁਲਸ ਨੇ ਅੰਮ੍ਰਿਤਪਾਲ ਦੀ ਘੇਰਾਬੰਦੀ ਕੀਤੀ ਸੀ ਤਾਂ ਮੌਕੇ ਦਾ ਫਾਇਦਾ ਚੁੱਕਦਿਆਂ ਅੰਮ੍ਰਿਤਪਾਲ ਕਦੋਂ ਫਰਾਰ ਹੋ ਗਿਆ, ਪਤਾ ਹੀ ਨਹੀਂ ਲੱਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਕਚਹਿਰੀ ਕੰਪਲੈਕਸ ’ਚ ਲੱਗੀ ਭਿਆਨਕ ਅੱਗ, ਜਲਣਸ਼ੀਲ ਪਦਾਰਥਾਂ ’ਚ ਹੁੰਦੇ ਰਹੇ ਧਮਾਕੇ
NEXT STORY