ਜਲੰਧਰ (ਕੁੰਦਨ, ਪੰਕਜ)- ਨਸ਼ਿਆਂ ਵਿਰੁੱਧ ਆਪਣੀ ਅਟੱਲ ਮੁਹਿੰਮ ਜਾਰੀ ਰੱਖਦਿਆਂ ਕਮਿਸ਼ਨਰੇਟ ਪੁਲਸ ਜਲੰਧਰ ਨੇ ਨਸ਼ਾ ਤਸਕਰੀ ਨਾਲ ਜੁੜੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ 65.54 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਹ ਕਾਰਵਾਈ ਇਲਾਕੇ ਵਿਚ ਨਸ਼ੇ ਨੂੰ ਖ਼ਤਮ ਕਰਨ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਨੈੱਟਵਰਕ ਨੂੰ ਤੋੜਨ ਲਈ ਜਾਰੀ ਪੁਲਸ ਯਤਨਾਂ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਵਿਚ ਜਾਰੀ ਹੋਏ ਵਿਸ਼ੇਸ਼ ਹੁਕਮ, ਸਕੂਲਾਂ ਵਿਚ ਛੁੱਟੀ...
ਵੇਰਵਾ ਦਿੰਦਿਆਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਦਿਨ ਪ੍ਰਤੀ ਦਿਨ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਨਸ਼ਿਆਂ ਖਿਲਾਫ ਕੱਲ੍ਹ ਕੀਤੀ ਗਈ ਕਾਰਵਾਈ ਦੌਰਾਨ ਪੁਲਸ ਨੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਵਿੱਚੋਂ 4 ਅਜਿਹੇ ਵਿਅਕਤੀ ਹਨ, ਜੋ ਪਹਿਲਾਂ ਵੀ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਰਹੇ ਹਨ । ਇਨ੍ਹਾਂ ਗ੍ਰਿਫ਼ਤਾਰੀਆਂ ਦੇ ਨਤੀਜੇ ਵਜੋਂ NDPS ਐਕਟ ਅਧੀਨ 8 ਮਕੱਦਮੇ ਦਰਜ ਕੀਤੇ ਗਏ ਹਨ ਅਤੇ ਕੁੱਲ੍ਹ 65.54 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪਾਸਪੋਰਟ ਬਣਵਾਉਣ ਵਾਲਿਆਂ ਲਈ Good News, 8 ਅਗਸਤ ਤੱਕ ਕਰਵਾ ਲਓ ਇਹ ਕੰਮ
ਇਸ ਦੇ ਨਾਲ ਹੀ ਪੁਨਰਵਾਸ ਲਈ 4 ਨਸ਼ੇ ਦੇ ਆਦੀ ਵਿਅਕਤੀਆਂ ਨੂੰ ਇਲਾਜ ਲਈ ਡੀ-ਐਡੀਕਸ਼ਨ ਸੈਂਟਰ ਭੇਜਿਆ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਮੁੜ ਸਵਾਰਨ ਦਾ ਮੋਕਾ ਮਿਲਿਆ ਹੈ। ਉਨ੍ਹਾਂ ਨੇ ਦੁਹਰਾਇਆ ਕਿ ਜਲੰਧਰ ਪੁਲਸ ਸ਼ਹਿਰ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸ਼ਹਿਰ ਬਣਾਉਣ ਦੇ ਮਿਸ਼ਨ ਵਿੱਚ ਕੋਈ ਕਸਰ ਨਹੀਂ ਛੱਡੇਗੀ।
ਇਹ ਵੀ ਪੜ੍ਹੋ: ਅੰਮ੍ਰਿਤਸਰ ਵਿਖੇ ਏਅਰਪੋਰਟ ਦੇ ਬਾਹਰ ਵੱਡਾ ਹਾਦਸਾ! ਮਹਿਲਾ ਦੀ ਮੌਤ, ਪਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੰਸਦ ਮੈਂਬਰ ਵਿਕਰਮ ਸਾਹਨੀ ਨੇ ਕੇਂਦਰ ਕੋਲ ਚੁੱਕਿਆ ਸ੍ਰੀ ਦਰਬਾਰ ਸਾਹਿਬ ਦਾ ਮਾਮਲਾ, ਕੀਤੀ ਵੱਡੀ ਮੰਗ
NEXT STORY