ਜਲੰਧਰ (ਸੋਨੂੰ)- ਜਲੰਧਰ ਸ਼ਹਿਰ 'ਚ ਪੁਲਸ ਮੁਲਾਜ਼ਮ ਆਏ ਦਿਨ ਚਰਚਾ 'ਚ ਰਹਿੰਦੇ ਹਨ। ਹਾਲ ਹੀ 'ਚ ਸੱਟੇਬਾਜ਼ ਮੋਨੂੰ ਅਤੇ ਉਸ ਦੇ ਸਾਥੀਆਂ ਦਾ ਮੈਡੀਕਲ ਕਰਵਾਉਣ ਸਿਵਲ ਹਸਪਤਾਲ ਪਹੁੰਚੇ ਪੁਲਸ ਮੁਲਾਜ਼ਮ ਦੋਸ਼ੀਆਂ ਨਾਲ ਚਾਹ ਦੀਆਂ ਚੁਸਕੀਆਂ ਲੈਂਦੇ ਵਿਖਾਈ ਦਿੱਤੇ ਸਨ। ਜਿਸ ਤੋਂ ਬਾਅਦ ਬੀਤੇ ਦਿਨ ACP ਕਰਨੈਲ ਸਿੰਘ ਨੇ ਪੁਲਸ ਮੁਲਾਜ਼ਮਾਂ 'ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਉਥੇ ਹੀ ਅੱਜ ਘਾਹ ਮੰਡੀ ਚੌਂਕ ਨੇੜੇ ਚੁੰਗੀ 'ਤੇ ਨਾਕੇਬੰਦੀ ਨੂੰ ਲੈ ਕੇ ਪੁਲਸ ਮੁਲਾਜ਼ਮ ਫਿਰ ਚਰਚਾ 'ਚ ਆ ਗਏ।

ਦਰਅਸਲ ਪੁਲਸ ਮੁਲਾਜ਼ਮਾਂ ਵੱਲੋਂ ਨਾਕੇਬੰਦੀ ਕੀਤੀ ਹੋਈ ਸੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਸੀ ਪਰ ਹੈਰਾਨੀ ਦੀ ਗੱਲ ਉਦੋਂ ਸਾਹਮਣੇ ਆਈ, ਜਦੋਂ ਪੁਲਸ ਮੁਲਾਜ਼ਮਾਂ ਦੇ ਨਾਲ 2 ਪ੍ਰਾਈਵੇਟ ਨੌਜਵਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੇ ਕਾਰਨ ਵਾਹਨ ਚਾਲਕਾਂ ਨੂੰ ਰੋਕਦੇ ਦਿਸੇ। ਉਥੇ ਹੀ ਜਦੋਂ ਪੁਲਸ ਕਰਮਚਾਰੀਆਂ ਕੋਲੋਂ ਪ੍ਰਾਈਵੇਟ ਨੌਜਵਾਨਾਂ ਵੱਲੋਂ ਵਾਹਨ ਚਾਲਕਾਂ ਨੂੰ ਰੋਕਣ ਬਾਰੇ ਪੁੱਛਿਆ ਗਿਆ ਤਾਂ ਉਹ ਟਾਲ-ਮਟੋਲ ਕਰਦੇ ਰਹੇ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨਾਲ ਕੋਈ ਪ੍ਰਾਈਵੇਟ ਕਰਮਚਾਰੀ ਮੌਜੂਦ ਨਹੀਂ ਸੀ। ਇਕ ਵਿਅਕਤੀ ਵੀ ਪੁਲਸ ਕਰਮਟਾਰੀਆਂ ਦੀ ਦੁਹਾਈ ਦੇਣ ਲੱਗਾ। ਅਜਿਹੇ ਵਿਚ ਇਹ ਵੇਖਣਾ ਬਾਕੀ ਹੈ ਕਿ ਅਧਿਕਾਰੀ ਅਧਿਕਾਰੀਆਂ ਵਿਰੁੱਧ ਕੀ ਕਾਰਵਾਈ ਕਰਦੇ ਹਨ। ਇਲਾਕੇ ਦੇ ਵਸਨੀਕ ਕੁਝ ਸਮੇਂ ਤੋਂ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਨੌਜਵਾਨ ਪੁਲਸ ਨਾਲ ਮਿਲੀਭੁਗਤ ਕਰਕੇ ਵਾਹਨਾਂ ਨੂੰ ਰੋਕਦੇ ਹਨ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਲਈ ਚਲਾਨ ਕੱਟਣ ਲਈ ਦਬਾਅ ਪਾ ਕੇ ਉਨ੍ਹਾਂ ਨੂੰ ਪਰੇਸ਼ਾਨ ਕਰਦੇ ਹਨ।

ਇਹ ਵੀ ਪੜ੍ਹੋ: ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਜ਼ੁਰਗ ਔਰਤ ਦੇ ਕਮਰੇ ਦੀ ਛੱਤ ਡਿੱਗੀ
NEXT STORY