ਜਲੰਧਰ (ਧਵਨ) : ਆਉਂਦੇ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਕਾਨੂੰਨ-ਵਿਵਸਥਾ ਬਣਾਏ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਪੁਲਸ ਅਧਿਕਾਰੀਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਬਾਜ਼ਾਰਾਂ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਅਧਿਕਾਰੀਆਂ ਨੇ ਬਾਜ਼ਾਰਾਂ ਵਿਚ ਪਹੁੰਚ ਕੇ ਸੁਰੱਖਿਆ ਵਿਵਸਥਾ ਦੀ ਸਮੀਖਿਆ ਕੀਤੀ ਅਤੇ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਦੁਕਾਨਦਾਰਾਂ ਨਾਲ ਬੈਠਕਾਂ ਕਰ ਕੇ ਤਿਉਹਾਰਾਂ ਦੌਰਾਨ ਆਉਣ ਵਾਲੀਆਂ ਸੰਭਾਵਿਤ ਚੁਣੌਤੀਆਂ ’ਤੇ ਚਰਚਾ ਕੀਤੀ। ਇਸ ਦੌਰਾਨ ਬਾਜ਼ਾਰਾਂ ਵਿਚ ਭੀੜ ਨੂੰ ਕੰਟਰੋਲ ਕਰਨ, ਆਵਾਜਾਈ ਵਿਵਸਥਾ ਸੁਚਾਰੂ ਰੱਖਣ, ਕਾਨੂੰਨ-ਵਿਵਸਥਾ ਬਣਾਏ ਰੱਖਣ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਤੋਂ ਬਚਾਉਣ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਹ ਵੀ ਪੜ੍ਹੋ : GYM ਟ੍ਰੇਨਰ ਨੂੰ PRTC ਬੱਸ ਨੇ ਦਰੜਿਆ, ਮੌਕੇ 'ਤੇ ਹੀ ਹੋਈ ਦਰਦਨਾਕ ਮੌਤ
ਪੁਲਸ ਅਧਿਕਾਰੀਆਂ ਨੇ ਬਾਜ਼ਾਰ ਨੁਮਾਇੰਦਿਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੌਰਾਨ ਪ੍ਰਸ਼ਾਸਨ ਅਤੇ ਪੁਲਸ ਦਾ ਸਹਿਯੋਗ ਕਰਨ ਅਤੇ ਸੁਰੱਖਿਆ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ। ਬਾਜ਼ਾਰਾਂ ਵਿਚ ਅਣਲੋੜੀਂਦੀ ਭੀੜ ਅਤੇ ਟ੍ਰੈਫਿਕ ਜਾਮ ਦੀ ਸਥਿਤੀ ਪੈਦਾ ਨਾ ਹੋਵੇ, ਇਸ ਲਈ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ ਗਏ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤਿਉਹਾਰਾਂ ਦੌਰਾਨ ਸ਼ਹਿਰ ਦੇ ਸੰਵੇਦਨਸ਼ੀਲ ਅਤੇ ਭੀੜਭਾੜ ਵਾਲੇ ਇਲਾਕਿਆਂ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਬਾਜ਼ਾਰਾਂ ਵਿਚ ਕਾਨੂੰਨ-ਵਿਵਸਥਾ ਬਣਾਏ ਰੱਖਣ ਦੇ ਨਾਲ-ਨਾਲ ਟ੍ਰੈਫਿਕ ਪ੍ਰਬੰਧਨ ਨੂੰ ਪਹਿਲ ਦਿੱਤੀ ਜਾਵੇ, ਤਾਂ ਜੋ ਖ਼ਰੀਦਦਾਰੀ ਲਈ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : ਟਵਿਸ਼ਾ ਸ਼ਰਮਾ ਮੌਤ ਮਾਮਲਾ: ਗਿਰੀਬਾਲਾ ਸਿੰਘ ਨੂੰ ਜੇਲ੍ਹ 'ਚ ਮਨਾਉਣੀ ਪਵੇਗੀ ਦੀਵਾਲੀ, HC ਵੱਲੋਂ ਜ਼ਮਾਨਤ ਅਰਜ਼ੀ ਖਾਰਜ
ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਮਾਰਕੀਟ ਐਸੋਸੀਏਸ਼ਨਾਂ ਨਾਲ ਬਿਹਤਰ ਤਾਲਮੇਲ ਬਣਾਏ ਰੱਖਣ ਅਤੇ ਪੁਲਸ-ਪਬਲਿਕ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਪੁਲਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸ਼ਹਿਰ ਵਾਸੀ ਬਿਨਾਂ ਕਿਸੇ ਡਰ ਅਤੇ ਪ੍ਰੇਸ਼ਾਨੀ ਦੇ ਤਿਉਹਾਰ ਮਨਾ ਸਕਣ। ਜਲੰਧਰ ਕਮਿਸ਼ਨਰੇਟ ਪੁਲਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਨੂੰ ਅਮਨ-ਅਮਾਨ ਅਤੇ ਜ਼ਿੰਮੇਵਾਰੀ ਨਾਲ ਮਨਾਉਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਨਾਗਰਿਕ ਹੈਲਪਲਾਈਨ ਨੰਬਰ 112 ’ਤੇ ਸੰਪਰਕ ਕਰ ਸਕਦੇ ਹਨ। ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਤਿਉਹਾਰਾਂ ਦੌਰਾਨ ਸ਼ਹਿਰ ਵਿਚ ਸੁਰੱਖਿਆ, ਸ਼ਾਂਤੀ ਅਤੇ ਸੁਚਾਰੂ ਆਵਾਜਾਈ ਵਿਵਸਥਾ ਬਣਾਏ ਰੱਖਣਾ ਉਸ ਦੀ ਤਰਜੀਹ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ 'ਕਾਸੋ' ਆਪ੍ਰੇਸ਼ਨ, 112 ਨਸ਼ਾ ਤਸਕਰ ਕਾਬੂ
NEXT STORY