ਜਲੰਧਰ (ਰਾਹੁਲ, ਸੋਨੂੰ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ’ਤੇ ਯੂਥ ਕਾਂਗਰਸ ਵੱਲੋਂ ਖੇਤੀਬਾੜੀ ਕਾਨੂੰਨਾਂ, ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਜਲੰਧਰ ’ਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰ ਤੋਂ ਰਿਵਾਲਵਰ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਵੱਲੋਂ ਕਾਂਗਰਸੀ ਵਰਕਰ ਦਾ ਰਿਵਾਲਵਰ ਜ਼ਬਤ ਕਰ ਲਿਆ ਗਿਆ ਹੈ।
ਦਰਅਸਲ ਕਾਂਗਰਸ ਵੱਲੋਂ ਭਾਜਪਾ ਦੇ ਸਾਬਕਾ ਵਿਧਾਇਕ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕੀਤਾ ਗਿਆ। ਘਿਰਾਓ ਕਰਨ ਜਾ ਰਹੇ ਕਾਂਗਰਸੀ ਵਰਕਰਾਂ ਦੀ ਪੁਲਸ ਦੇ ਨਾਲ ਧੱਕਾ-ਮੁੱਕੀ ਵੀ ਹੋਈ। ਇਸ ਧੱਕਾ-ਮੁੱਕੀ ਦੌਰਾਨ ਯੂਥ ਕਾਂਗਰਸ ਦੇ ਕਿਸੇ ਵਰਕਰ ਦਾ ਰਿਵਾਲਵਰ ਹੇਠਾਂ ਡਿੱਗ ਗਿਆ, ਜੋ ਪੁਲਸ ਨੇ ਬਰਾਮਦ ਕਰ ਲਿਆ।
ਇਹ ਵੀ ਪੜ੍ਹੋ: ਜਲੰਧਰ ’ਚ ਸ਼ੁਰੂ ਹੋਇਆ ਹਵਾਈ ਫ਼ੌਜ ਦਾ 'ਏਅਰ ਸ਼ੋਅ', ਅਸਮਾਨ ’ਚ ਦਿਸੇ ਟੀਮ ਦੇ ਜੌਹਰ
ਇਥੇ ਵੱਡਾ ਸਵਾਲ ਇਹ ਹੈ ਕਿ ਇਸ ਮੌਕੇ ਪੁਲਸ ਦੀ ਇੰਨੀ ਸਖ਼ਤੀ ਹੋਣ ਦੇ ਬਾਵਜੂਦ ਧਰਨੇ ’ਚ ਕਾਂਗਰਸੀ ਵਰਕਰ ਹਥਿਆਰ ਲੈ ਕੇ ਕਿਵੇਂ ਪੁੱਜਾ। ਫਿਲਹਾਲ ਪੁਲਸ ਵੱਲੋਂ ਰਿਵਾਲਵਰ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ: ਜੁੱਤੀਆਂ ਪਾ ਕੇ ਜੋਤ ਜਗਾਉਣ ਤੋਂ ਬਾਅਦ ਵਿਵਾਦਾਂ 'ਚ ਘਿਰੇ ਸੰਸਦ ਮੈਂਬਰ ਸੰਤੋਖ ਚੌਧਰੀ ਨੇ ਮੰਗੀ ਮੁਆਫ਼ੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਡੇਂਗੂ ਦੀ ਰੋਕਥਾਮ ਲਈ 55 ਹਜ਼ਾਰ ਤੋਂ ਜ਼ਿਆਦਾ ਘਰਾਂ ਦਾ ਸਰਵੇ ਕਰ ਚੁੱਕੀਆਂ ਨੇ ਸਿਹਤ ਵਿਭਾਗ ਦੀਆਂ 14 ਟੀਮਾਂ
NEXT STORY