ਜਲੰਧਰ (ਪੰਕਜ, ਕੁੰਦਨ)- ਜਲੰਧਰ ਦੇ ਡੀ. ਏ. ਵੀ. ਕਾਲਜ 'ਚ ਪੰਜਾਬੀ ਗਾਇਕ ਨਿੱਝਰ ਉਰਫ਼ ਹਰਿੰਦਰ ਪਾਲ ਸਿੰਘ ਦੇ ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਮਾਮਲਾ ਗਰਮਾ ਗਿਆ। ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਮਾਮਲੇ 'ਚ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਪੰਜਾਬੀ ਗਾਇਕ ਨਿੱਝਰ ਉੱਤੇ ਕਾਰਵਾਈ ਕੀਤੀ ਗਈ ਹੈ।
ਮੁਖਤਿਆਰ ਰਾਏ PPS, ADCP-1 ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਾਇਰਲ ਹੋ ਰਹੀ ਹੈ, ਜਿਸ 'ਚ ਗਾਇਕ ਹਰਿੰਦਰ ਪਾਲ ਸਿੰਘ ਨਿੱਝਰ ਵੱਲੋਂ ਇਕ ਪ੍ਰਾਈਵੇਟ ਕਾਲਜ 'ਚ ਗੀਤ ਦੀ ਸ਼ੂਟਿੰਗ ਕੀਤੀ ਜਾ ਰਹੀ ਹੈ। ਵਾਇਰਲ ਹੋ ਰਹੀ ਵੀਡੀਓ/ਪੋਸਟ ਵਿੱਚ ਉਸ ਵੱਲੋਂ ਅਤੇ ਉਸ ਦੇ ਨਾਲ ਮੌਜੂਦ ਸਾਥੀਆਂ ਵੱਲੋਂ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ
ਉਕਤ ਮਾਮਲੇ ਦਾ ਤੁਰੰਤ ਨੋਟਿਸ ਲੈਂਦੇ ਥਾਣਾ ਡਿਵੀਜ਼ਨ ਨੰਬਰ 1, ਜਲੰਧਰ ਵਿਖੇ FIR ਨੰਬਰ 304/2026 ਦਰਜ ਕੀਤੀ ਗਈ ਹੈ। ਮਾਮਲੇ 'ਚ ਧਾਰਾ 223, 190 BNS ਅਤੇ ਧਾਰਾ 25-30 Arms Act ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ADCP-1 ਨੇ ਸਪੱਸ਼ਟ ਕੀਤਾ ਕਿ ਹਥਿਆਰਾਂ ਦੀ ਸ਼ਰੇਆਮ ਨੁਮਾਇਸ਼ ਕਰਕੇ ਸਮਾਜ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਜਾਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸ਼ਰੇਆਮ ਹਥਿਆਰਾਂ ਦਾ ਪ੍ਰਦਰਸ਼ਨ ਕਰੇਗਾ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਜਾਂ ਕਾਨੂੰਨ ਵਿਰੁੱਧ ਗਤੀਵਿਧੀਆਂ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ ਅਤੇ ਅਜਿਹੀ ਕਿਸੇ ਵੀ ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ।
ਇਹ ਵੀ ਪੜ੍ਹੋ- ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
NEXT STORY