ਜਲੰਧਰ : ਪੰਜਾਬ, ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਇੱਕ ਵਾਰ ਫਿਰ ਮੀਂਹ ਦੀਆਂ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਵਿਚ ਮੌਸਮ ਨੇ ਮਿਜਾਜ਼ ਬਦਲ ਲਿਆ ਹੈ। ਇਸ ਦਰਮਿਆਨ ਜਲੰਧਰ ਵਿਚ ਸ਼ੁੱਕਰਵਾਰ ਸਵੇਰੇ ਤੜਕਸਾਰ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ, ਜਿਸ ਨਾਲ ਸ਼ਹਿਰ ਦੀਆਂ ਸੜਕਾਂ ਜਲ-ਥਲ ਹੋ ਗਈਆਂ। ਸਵੇਰ ਤੋਂ ਪੈ ਰਹੇ ਤੇਜ਼ ਮੀਂਹ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਕਾਲੀਆਂ ਘਟਾਵਾਂ ਛਾਈਆਂ ਹੋਈਆਂ ਹਨ।
ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼
ਮੀਂਹ ਦੇ ਨਾਲ-ਨਾਲ ਠੰਡੀਆਂ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਹਵਾਵਾਂ ਦੇ ਨਾਲ-ਨਾਲ ਪੈ ਰਹੇ ਤੇਜ਼ ਮੀਂਹ ਕਾਰਨ ਮੌਸਮ ਖੁਸ਼ਗਵਾਰ ਹੋ ਗਿਆ, ਜਿਸ ਨਾਲ ਮੁੜ ਤੋਂ ਠੰਡ ਦਾ ਮੌਸਮ ਵਾਪਸ ਆ ਗਿਆ। ਇਸ ਮੀਂਹ ਨਾਲ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿਚ ਵੀ ਪਏ ਭਾਰੀ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਭਾਰੀ ਰਾਹਤ ਦਿੱਤੀ ਹੈ।
ਇਹ ਵੀ ਪੜ੍ਹੋ - 27, 28, 29, 30, 31 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ! ਅਲਰਟ 'ਤੇ ਇਹ ਸੂਬੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲਾਲਾਬਾਦ 'ਚ ਤੇਜ਼ ਰਫ਼ਤਾਰ ਦਾ ਕਹਿਰ: ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, ਘਟਨਾ CCTV 'ਚ ਕੈਦ
NEXT STORY