ਲੰਡਨ— ਯੂ. ਕੇ. ਦੀਆਂ ਆਮ ਚੋਣਾਂ ਦੇ ਆਏ ਨਤੀਜਿਆਂ 'ਚ ਦੋ ਸਿੱਖ ਚਿਹਰਿਆਂ ਨੇ ਇਤਿਹਾਸ ਬਣਾ ਦਿੱਤਾ ਹੈ। ਪਹਿਲੀ ਸਿੱਖ ਮਹਿਲਾ ਪ੍ਰੀਤ ਗਿੱਲ ਅਤੇ ਪਹਿਲੇ ਦਸਤਾਰਧਾਰੀ ਸਿੱਖ ਤਨਮਨਜੀਤ ਸਿੰਘ ਢੇਸੀ ਨੇ ਇਨ੍ਹਾਂ ਚੋਣਾਂ 'ਚ ਜਿੱਤ ਹਾਸਲ ਕੀਤੀ ਹੈ।
ਤਨਮਨਜੀਤ ਸਿੰਘ ਢੇਸੀ ਨੇ ਸਲੋਹ ਹਲਕੇ ਤੋਂ ਲੇਬਰ ਪਾਰਟੀ ਵੱਲੋਂ ਜਿੱਤ ਹਾਸਲ ਕੀਤੀ ਹੈ। ਢੇਸੀ ਨੇ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਮਾਰਕ ਵਿਵਿਸ ਨੂੰ 17,000 ਵੋਟਾਂ ਦੇ ਵੱਡੇ ਫਰਕ ਨਾਲ ਮਾਤ ਦਿੱਤੀ ਹੈ।
ਤਨਮਨਜੀਤ ਸਿੰਘ ਢੇਸੀ ਦਾ ਜਨਮ ਪੰਜਾਬ 'ਚ ਹੋਇਆ ਅਤੇ ਉਨ੍ਹਾਂ ਨੇ ਮੁੱਢਲੀ ਸਿੱਖਿਆ ਜਲੰਧਰ 'ਚ ਪ੍ਰਾਪਤ ਕੀਤੀ। ਇਸ ਤੋਂ ਬਾਅਦ ਉਹ ਯੂ. ਕੇ. ਚਲੇ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਆਕਸਫੋਰਡ ਅਤੇ ਕੈਂਬਰਿਜ ਯੂਨੀਵਰਸਿਟੀ 'ਚ ਪੜ੍ਹਾਈ ਕੀਤੀ। ਉਨ੍ਹਾਂ ਦੇ ਪਿਤਾ ਜਸਪਾਲ ਸਿੰਘ ਢੇਸੀ ਯੂ. ਕੇ. 'ਚ ਇਕ ਨਿਰਮਾਣ ਕੰਪਨੀ ਚਲਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਗੁਰਦੁਆਰਾ ਗੁਰੂ ਨਾਨਕ ਦਰਬਾਰ (ਗਰੇਵਸੈਂਡ) ਦੇ ਮੁਖੀ ਵੀ ਰਹਿ ਚੁੱਕੇ ਹਨ।
ਵਕੀਲਾਂ ਦੀ ਭਰਤੀ 'ਚ ਕੈਪਟਨ ਸਰਕਾਰ ਨੇ ਪੰਜਾਬੀ ਭਾਸ਼ਾ ਦਾ ਕੀਤਾ ਘਾਣ : ਬੈਂਸ
NEXT STORY