ਜਲੰਧਰ (ਕੁੰਦਨ, ਪੰਕਜ)- ਜਲੰਧਰ 'ਜਲ ਦੇ ਅੰਦਰ' ਇਹ ਕਹਾਵਤ ਬਰਸਾਤ ਦੇ ਮੌਸਮ ਦੌਰਾਨ ਜਲੰਧਰ ਸ਼ਹਿਰ ਲਈ ਸਹੀ ਸਾਬਤ ਹੋਈ। ਜਲੰਧਰ ਸ਼ਹਿਰ ਵਿੱਚ ਕੁਝ ਘੰਟਿਆਂ ਦੀ ਬਾਰਿਸ਼ ਕਾਰਨ ਪੂਰੇ ਸ਼ਹਿਰ ਦੀਆਂ ਸੜਕਾਂ ਪਾਣੀ ਨਾਲ ਭਰ ਗਈਆਂ, ਜਿਸ ਕਾਰਨ ਸੜਕ ਤੋਂ ਲੰਘਣ ਵਾਲੇ ਆਮ ਨਾਗਰਿਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਭਾਵੇਂ ਜਲੰਧਰ ਨਗਰ ਨਿਗਮ ਅਤੇ ਪ੍ਰਸ਼ਾਸਨ ਪਿਛਲੇ ਕੁਝ ਸਾਲਾਂ ਤੋਂ ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਲਈ ਕੰਮ ਕਰ ਰਿਹਾ ਹੈ ਪਰ ਥੋੜ੍ਹੀ ਜਿਹੀ ਬਾਰਿਸ਼ ਹੋਣ ਕਾਰਨ ਪ੍ਰਸ਼ਾਸਨ ਵੱਲੋਂ ਕੀਤੇ ਗਏ ਸਾਰੇ ਕੰਮ ਸੜਕਾਂ 'ਤੇ ਵਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ ਪਿੰਡਾਂ ਨਾਲ ਟੁੱਟਿਆ ਸੰਪਰਕ

ਜ਼ਿਕਰਯੋਗ ਹੈ ਕਿ ਜਲੰਧਰ ਸ਼ਹਿਰ ਸਮਾਰਟ ਸਿਟੀ ਦੇ ਨਾਮ 'ਤੇ ਕਰੋੜਾਂ ਰੁਪਏ ਦੇ ਕੰਮ ਕੀਤੇ ਗਏ ਹਨ ਪਰ ਇਸ ਦੇ ਬਾਵਜੂਦ ਜਲੰਧਰ ਸ਼ਹਿਰ ਦੀ ਹਾਲਤ ਇੰਨੀ ਮਾੜੀ ਹੈ ਕਿ ਅੱਜ ਬਾਰਿਸ਼ ਦੌਰਾਨ ਪਾਣੀ ਨਾਲ ਭਰੀਆਂ ਸੜਕਾਂ ਦੌਰਾਨ ਵੇਖ ਸਕਦਾ ਹੈ। ਨਗਰ ਨਿਗਮ ਅਤੇ ਪ੍ਰਸ਼ਾਸਨ ਨੂੰ ਜਲੰਧਰ ਸ਼ਹਿਰ ਦੀ ਇਸ ਸਮੱਸਿਆ ਦਾ ਸਥਾਈ ਹੱਲ ਲੱਭਣਾ ਚਾਹੀਦਾ ਹੈ ਤਾਂ ਜੋ ਜਲੰਧਰ ਸ਼ਹਿਰ ਦੇ ਆਮ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਹਿਲੀ ਬਾਰਸ਼ ਮਗਰੋਂ ਪਾਣੀਓਂ-ਪਾਣੀ ਹੋ ਗਿਆ ਇਹ ਜ਼ਿਲ੍ਹਾ, ਮੁਸ਼ਕਲ ਬਣੇ ਹਾਲਾਤ
NEXT STORY