ਜਲੰਧਰ (ਸੋਨੂੰ)— ਬੁੱਧਵਾਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਪਿਛਲੇ 10 ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਦਿੱਤੀ ਹੈ, ਉਥੇ ਹੀ ਬਾਰਿਸ਼ ਨੇ ਨਗਰ-ਨਿਗਮ ਦੀ ਵੀ ਪੋਲ ਖੋਲ੍ਹ ਦਿੱਤੀ ਹੈ। ਲਗਾਤਾਰ ਪੈ ਰਹੀ ਬਾਰਿਸ਼ ਦੇ ਕਾਰਨ ਜਲੰਧਰ ਸ਼ਹਿਰ ਪੂਰਾ ਹੀ ਜਲ ਦੇ ਅੰਦਰ ਡੁੱਬਾ ਨਜ਼ਰ ਆਇਆ।

ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਸ਼ਹਿਰ 'ਚ ਜਗ੍ਹਾ-ਜਗ੍ਹਾ ਪਾਣੀ ਖੜ੍ਹਾ ਹੋ ਗਿਆ ਹੈ, ਜਿਸ ਦੇ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਬਾਰਿਸ਼ ਕਰਕੇ ਦਮੋਰੀਆ ਪੁਲ, ਮਿਲਾਪ ਚੌਕ, ਨਕੋਦਰ ਚੌਕ, ਬਸਤੀ ਅੱਡਾ ਆਦਿ ਥਾਵਾਂ 'ਤੇ ਪਾਣੀ ਖੜ੍ਹਾ ਹੈ।

ਜਾਣਕਾਰੀ ਮੁਤਾਬਕ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦੇ ਨਾਲ 28 ਤੋਂ 30 ਜੂਨ ਤੱਕ ਬਾਰਿਸ਼ ਦਾ ਦੌਰ ਜਾਰੀ ਰਹੇਗਾ ਜਦਕਿ 28 ਅਤੇ 29 ਜੂਨ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਹੁਣ ਵਿਰਾਸਤੀ ਅੰਦਾਜ਼ 'ਚ ਦਿਸੇਗਾ ਅੰਮ੍ਰਿਤਸਰ ਰੇਲਵੇ ਸਟੇਸ਼ਨ (ਵੀਡੀਓ)
NEXT STORY